ਕਿਸਾਨਾਂ ਨੇ ਘੇਰੀ ਡਿਪਟੀ CM ਦੁਸ਼ਯੰਤ ਚੌਟਾਲਾ ਦੀ ਕੋਠੀ, ਤੋੜੇ ਬੈਰੀਕੇਡ, ਫੂਕੇ ਪੁਤਲੇ 
Published : May 26, 2021, 5:10 pm IST
Updated : May 26, 2021, 5:10 pm IST
SHARE ARTICLE
farmers Protest
farmers Protest

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਾਉਣ ਲਈ ਸਰਕਾਰ ’ਤੇ ਦਬਾਅ ਬਣਾਉਣਾ ਜ਼ਰੂਰੀ ਹੈ।

ਸਿਰਸਾ - ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਹਰਿਆਣਾ ’ਚ ਵੀ ਕਿਸਾਨਾਂ ਵਲੋਂ ਕਾਲਾ ਦਿਵਸ ਮਨਾਇਆ ਗਿਆ। ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ 'ਤੇ ਕਾਲਾ ਦਿਵਸ ਮਨਾਉਣ ਦੇ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ’ਤੇ ਕਿਸਾਨਾਂ ਨੇ ਹਰਿਆਣਾ ਵਿਚ ਅੱਜ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਪੁਤਲੇ ਫੂਕੇ।

Farmers Protest Farmers Protest

ਧਰਨਾ ਪ੍ਰਦਰਸ਼ਨ ਅਤੇ ਪੁਤਲੇ ਫੂਕੇ ਜਾਣ ਤੋਂ ਪਹਿਲਾਂ ਆਪਣੇ ਤੈਅ ਪ੍ਰੋਗਰਾਮ ਮੁਤਾਬਕ ਸਿਰਸਾ ਵਿਚ ਕਿਸਾਨਾਂ ਨੇ ਭੂਮਨਸ਼ਾਹ ਚੌਕ ’ਤੇ ਪ੍ਰਦਰਸ਼ਨ ਕੀਤਾ। 
ਕਿਸਾਨ ਆਗੂ ਲਖਵਿੰਦਰ ਸਿੰਘ ਔਲਖ ਦੀ ਅਗਵਾਈ ’ਚ ਕਿਸਾਨਾਂ ਨੇ ਸੂਬੇ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਭਾਜਪਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਉੱਪ ਮੁੱਖ ਮੰਤਰੀ ਦੀ ਕੋਠੀ ਵੱਲ ਜਾਂਦੇ ਰਾਹ ’ਤੇ ਲਾਏ ਗਏ ਬੈਰੀਕੇਡ ਵੀ ਤੋੜ ਦਿੱਤੇ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਕਿਸਾਨਾਂ ਨੇ ਉੱਥੇ ਨਾਅਰੇਬਾਜ਼ੀ ਕਰਦੇ ਹੋਏ ਦੇਸ਼ ਅਤੇ ਪ੍ਰਦੇਸ਼ ਦੇ ਨੇਤਾਵਾਂ ਦੇ ਪੁਤਲੇ ਫੂਕੇ।

Farmers Protest Farmers Protest

ਉੱਥੇ ਹੀ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਾਉਣ ਲਈ ਸਰਕਾਰ ’ਤੇ ਦਬਾਅ ਬਣਾਉਣਾ ਜ਼ਰੂਰੀ ਹੈ। ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਬਾਰਡਰਾਂ ’ਤੇ ਵੀ ਪਹੁੰਚੇ ਹਨ। ਕਿਸਾਨਾਂ ਨੇ ਸਾਹੂਵਾਲਾ ਪਿੰਡ, ਡਬਵਾਲੀ, ਭਾਵਦੀਨ ਟੋਲ ਪਲਾਜ਼ਿਆਂ ’ਤੇ ਵੀ ਵਿਰੋਧ ਪ੍ਰਦਰਸ਼ਨ ਕੀਤੇ। ਕਾਲਾ ਦਿਵਸ ’ਤੇ ਕਿਸਾਨਾਂ ਨੇ ਸੂਬੇ ਵਿਚ ਆਪਣੇ-ਆਪਣੇ ਘਰਾਂ ਦੀਆਂ ਛੱਤਾਂ ’ਤੇ ਕਾਲੇ ਝੰਡੇ ਲਹਿਰਾਏ। ਕਿਸਾਨਾਂ ਨੇ ਕੇਂਦਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement