PM Narendra Modi: ਜੇ ਕਿਸੇ ਨੇ ਸਾਡੀਆਂ ਭੈਣਾਂ ਦੇ ਸਿੰਦੂਰ ਨੂੰ ਮਿਟਾਉਣ ਦੀ ਹਿੰਮਤ ਕੀਤੀ ਤਾਂ ਉਸ ਦਾ ਅੰਤ ਪੱਕਾ: PM ਮੋਦੀ
Published : May 26, 2025, 2:20 pm IST
Updated : May 26, 2025, 2:29 pm IST
SHARE ARTICLE
PM Narendra Modi
PM Narendra Modi

ਉਨ੍ਹਾਂ ਕਿਹਾ, "ਪਾਕਿਸਤਾਨ ਦਾ ਇੱਕੋ ਇੱਕ ਉਦੇਸ਼ ਭਾਰਤ ਪ੍ਰਤੀ ਦੁਸ਼ਮਣੀ ਰੱਖਣਾ ਅਤੇ ਭਾਰਤ ਨੂੰ ਨੁਕਸਾਨ ਪਹੁੰਚਾਉਣਾ ਹੈ।"

PM Narendra Modi Road Show In Gujarat- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਦੇ ਜਵਾਬ ਵਿੱਚ ਸ਼ੁਰੂ ਕੀਤੇ ਗਏ ਭਾਰਤੀ ਫ਼ੌਜ ਦੇ 'ਆਪ੍ਰੇਸ਼ਨ ਸਿੰਦੂਰ' ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਸਾਡੀਆਂ ਭੈਣਾਂ ਦੇ ਸਿੰਦੂਰ ਮਿਟਾਉਣ ਦੀ ਹਿੰਮਤ ਕੀਤੀ ਤਾਂ ਉਸ ਦਾ ਅੰਤ ਪੱਕਾ ਹੈ।

ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੇ ਗੁਜਰਾਤ ਦੌਰੇ 'ਤੇ ਪਹੁੰਚਣ ਤੋਂ ਬਾਅਦ ਸੋਮਵਾਰ ਸਵੇਰੇ ਵਡੋਦਰਾ ਵਿੱਚ ਇੱਕ ਰੋਡ ਸ਼ੋਅ ਕੀਤਾ ਜਿਸ ਤੋਂ ਬਾਅਦ ਉਹ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨ ਲਈ ਦਾਹੋਦ ਲਈ ਰਵਾਨਾ ਹੋ ਗਏ।

ਦਾਹੋਦ ਵਿੱਚ ਇੱਕ ਰੈਲੀ ਦੌਰਾਨ ਪਾਕਿਸਤਾਨ ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ, "ਵੰਡ ਤੋਂ ਬਾਅਦ ਹੋਂਦ ਵਿੱਚ ਆਇਆ ਪਾਕਿਸਤਾਨ, ਭਾਰਤ ਪ੍ਰਤੀ ਬਹੁਤ ਜ਼ਿਆਦਾ ਨਫ਼ਰਤ ਰੱਖਦਾ ਹੈ।"

ਉਨ੍ਹਾਂ ਕਿਹਾ, "ਪਾਕਿਸਤਾਨ ਦਾ ਇੱਕੋ ਇੱਕ ਉਦੇਸ਼ ਭਾਰਤ ਪ੍ਰਤੀ ਦੁਸ਼ਮਣੀ ਰੱਖਣਾ ਅਤੇ ਭਾਰਤ ਨੂੰ ਨੁਕਸਾਨ ਪਹੁੰਚਾਉਣਾ ਹੈ।"

ਮੋਦੀ ਨੇ ਕਿਹਾ ਕਿ ਭਾਰਤ ਦਾ ਟੀਚਾ ਗ਼ਰੀਬੀ ਨੂੰ ਖ਼ਤਮ ਕਰਨਾ, ਆਰਥਿਕ ਵਿਕਾਸ ਲਿਆਉਣਾ ਅਤੇ ਇੱਕ ਵਿਕਸਤ ਰਾਸ਼ਟਰ ਬਣਨਾ ਹੈ।

'ਆਪ੍ਰੇਸ਼ਨ ਸਿੰਦੂਰ' ਦੀ ਪ੍ਰਸ਼ੰਸਾ ਕਰਦੇ ਹੋਏ, ਉਨ੍ਹਾਂ ਕਿਹਾ ਕਿ ਜੇਕਰ ਕੋਈ ਸਾਡੀਆਂ ਭੈਣਾਂ ਦੇ ਸਿੰਦੂਰ ਮਿਟਾਉਣ ਦੀ ਹਿੰਮਤ ਕਰਦਾ ਹੈ, ਤਾਂ ਉਸ ਦਾ ਅੰਤ ਪੱਕਾ ਹੈ।

ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧ ਗਿਆ ਹੈ। ਪਹਿਲਗਾਮ ਹਮਲੇ ਤੋਂ ਬਾਅਦ, ਜਿਸ ਵਿੱਚ 26 ਲੋਕ ਮਾਰੇ ਗਏ ਸਨ, ਭਾਰਤ ਨੇ 6 ਮਈ ਨੂੰ ਦੇਰ ਰਾਤ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅਤਿਵਾਦੀ ਢਾਂਚੇ 'ਤੇ ਸਟੀਕ ਹਮਲੇ ਕੀਤੇ ਸਨ, ਜਿਸ ਤੋਂ ਬਾਅਦ ਪਾਕਿਸਤਾਨ ਨੇ 8, 9 ਅਤੇ 10 ਮਈ ਨੂੰ ਭਾਰਤੀ ਫ਼ੌਜੀ ਠਿਕਾਣਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ।

ਭਾਰਤੀ ਪੱਖ ਨੇ ਪਾਕਿਸਤਾਨੀ ਕਾਰਵਾਈਆਂ ਦਾ ਸਖ਼ਤ ਜਵਾਬ ਦਿੱਤਾ। 10 ਮਈ ਨੂੰ ਦੋਵਾਂ ਧਿਰਾਂ ਦੇ ਮਿਲਟਰੀ ਆਪ੍ਰੇਸ਼ਨਾਂ ਦੇ ਡਾਇਰੈਕਟਰ ਜਨਰਲਾਂ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਫ਼ੌਜੀ ਟਕਰਾਅ ਨੂੰ ਰੋਕਣ ਲਈ ਇੱਕ ਸਮਝੌਤਾ ਹੋਇਆ ਸੀ।

ਪ੍ਰਧਾਨ ਮੰਤਰੀ ਮੋਦੀ ਨੇ 24,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਗੁਜਰਾਤ ਦੇ ਦਾਹੋਦ ਵਿੱਚ ਇੱਕ ਲੋਕੋਮੋਟਿਵ ਨਿਰਮਾਣ ਪਲਾਂਟ ਵੀ ਸ਼ਾਮਲ ਹੈ। ਉਨ੍ਹਾਂ ਨੇ ਅਹਿਮਦਾਬਾਦ-ਵੇਰਾਵਲ ਵੰਦੇ ਭਾਰਤ ਸੇਵਾ ਅਤੇ ਵਲਸਾਡ-ਦਾਹੋਦ ਐਕਸਪ੍ਰੈਸ ਰੇਲਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement