ਸੋਪੋਰ 'ਚ ਦੋ ਅਤਿਵਾਦੀ ਢੇਰ
Published : Jun 26, 2020, 9:19 am IST
Updated : Jun 26, 2020, 9:19 am IST
SHARE ARTICLE
File Photo
File Photo

ਜੰਮੂ-ਕਸ਼ਮੀਰ 'ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚ ਹੋਏ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ ਗਏ।

ਸ਼੍ਰੀਨਗਰ, 25 ਜੂਨ : ਜੰਮੂ-ਕਸ਼ਮੀਰ 'ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚ ਹੋਏ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ ਗਏ। ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਸੁਰੱਖਿਆ ਬਲਾਂ ਨੂੰ ਉਤਰ ਕਸ਼ਮੀਰ 'ਚ ਸੋਪੋਰ ਦੇ ਹਰਦਸ਼ਿਵ ਇਲਾਕੇ 'ਚ ਅਤਿਵਾਦੀਆਂ ਦੀ ਮੌਜੂਦਗੀ ਦੀ ਪੱਕੀ ਖ਼ਬਰ ਮਿਲੀ ਸੀ ਜਿਸ ਦੇ ਬਾਅਦ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਅਤੇ ਖੋਜ ਮੁਹਿੰਮ ਚਲਾਈ ਗਈ। ਉਨ੍ਹਾਂ ਦਸਿਆ ਕਿ ਖੋਜ ਮੁਹਿੰਮ ਉਸ ਸਮੇਂ ਮੁਕਾਬਲੇ 'ਚ ਤਬਦੀਲ ਹੋ ਗਈ ਜਤੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਣੀਆਂ ਸ਼ੁਰੂ ਕਰ ਦਿਤੀਆਂ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਨੇ ਦਸਿਆ ਕਿ ਹਾਲੇ ਤਕ ਮੁਕਾਬਲੇ 'ਚ ਦੋ ਅਤਿਵਾਦੀ ਮਾਰੇ ਗਏ ਹਨ।  (ਪੀਟੀਆਈ)

PhotoPhoto

ਬੜਗਾਮ 'ਚ ਲਸ਼ਕਰ ਦੇ ਪੰਜ ਅਤਿਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਸ਼੍ਰੀਨਗਰ, 25 ਜੂਨ : ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲ੍ਹੇ 'ਚ ਫ਼ੌਜ,  ਸੀ.ਆਰ.ਪੀ.ਐਫ਼ ਤੇ ਸਥਾਨਕ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਪੰਜ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲਿਸ ਬੁਲਾਰੇ ਨੇ ਦਸਿਆ ਕਿ ਲਸ਼ਕਰ-ਏ-ਤੋਇਬਾ ਦੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਰਾਸ਼ਟਰੀ ਰਾਈਫ਼ਲਜ਼, ਜੰਮੂ-ਕਸ਼ਣੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ ਦੇ ਜਵਾਨਾਂ ਨੇ ਸ਼੍ਰੀਨਗਰ-ਗੁਲਮਰਗ ਮਾਰਗ 'ਤੇ ਬੜਗਾਮ ਦੇ ਨਰਬਲ ਇਲਾਕੇ 'ਚ ਬੁੱਧਵਾਰ ਰਾਤ ਭਰ ਮੁਹਿੰਮ ਚਲਾਈ।  ਇਸ ਦੌਰਾਨ ਪੰਜ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਅਤੇ ਉਨ੍ਹਾਂ ਕੋਲੋਂ ਹਥਿਆਰ, ਗੋਲਾ-ਬਾਰੂਦ, ਪੋਸਟਰ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਤੋਂ ਪਹਿਲਾਂ ਬੁਧਵਾਰ ਨੂੰ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਤੋਂ ਲਸ਼ਕਰ ਦੇ ਚਾਰ ਅਤਿਵਾਦੀ ਗ੍ਰਿਫ਼ਤਾਰ ਕੀਤੇ ਗਏ ਸਨ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement