ਖੌਫ਼ਨਾਕ! ਪਹਿਲਾਂ ਪਤਨੀ ਦੇ ਪ੍ਰੇਮੀ ਦਾ ਵੱਢਿਆ ਗਲਾ, ਫਿਰ ਪੀਤਾ ਖੂਨ, ਘਟਨਾ ਦੀ ਵੀਡੀਓ ਵਾਇਰਲ

By : GAGANDEEP

Published : Jun 26, 2023, 1:39 pm IST
Updated : Jun 26, 2023, 2:34 pm IST
SHARE ARTICLE
PHOTO
PHOTO

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

 

ਬੈਂਗਲੁਰੂ: ਕਰਨਾਟਕ ਵਿਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਵਿਅਕਤੀ ਨੇ ਪਹਿਲਾਂ ਅਪਣੀ ਪਤਨੀ ਦੇ ਪ੍ਰੇਮੀ ਦਾ ਗਲਾ ਵੱਢਿਆ ਅਤੇ ਫਿਰ ਉਸਦਾ ਖੂਨ ਪੀ ਲਿਆ। ਵਿਅਕਤੀ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦਾ ਉਸ ਦੇ ਦੋਸਤ ਨਾਲ ਅਫੇਅਰ ਚੱਲ ਰਿਹਾ ਹੈ, ਜਿਸ ਤੋਂ ਬਾਅਦ ਉਸ ਨੇ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਅਪਣੇ ਦੋਸਤ ਦਾ ਗਲਾ ਵੱਢ ਦਿਤਾ। ਇਸ ਸਾਰੀ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਨੂੰ ਅਪਣੇ ਕਬਜ਼ੇ ਵਿਚ ਲੈ ਲਿਆ ਹੈ।

ਇਹ ਵੀ ਪੜ੍ਹੋ: ਗਰੀਬ ਲਈ ਕਾਲ ਬਣ ਕੇ ਆਇਆ ਮੀਂਹ, ਮਕਾਨ ਦੀ ਛੱਤ ਡਿੱਗਣ ਨਾਲ ਨੌਜਵਾਨ ਦੀ ਹੋਈ ਮੌਤ

 ਇਸ ਪੂਰੇ ਮਾਮਲੇ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਪੀੜਤ ਵਾਲ-ਵਾਲ ਬਚ ਗਈ ਹੈ ਅਤੇ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਹ ਪੂਰਾ ਮਾਮਲਾ ਕਰਨਾਟਕ ਦੇ ਚਿੱਕਬੱਲਾਪੁਰ ਦਾ ਹੈ। ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਉਕਤ ਵਿਅਕਤੀ ਦੇ ਇਕ ਹੋਰ ਦੋਸਤ ਨੇ ਸਾਰੀ ਘਟਨਾ ਕੈਮਰੇ 'ਚ ਕੈਦ ਕਰ ਲਈ। ਪੁਲਿਸ ਨੇ ਦਸਿਆ ਕਿ ਦੋਸ਼ੀ ਦਾ ਨਾਮ ਵਿਜੇ ਹੈ। ਵਿਜੇ ਨੂੰ ਸ਼ੱਕ ਸੀ ਕਿ ਉਸ ਦੇ ਦੋਸਤ ਮਰੇਸ਼ ਦਾ ਉਸ ਦੀ ਪਤਨੀ ਨਾਲ ਅਫੇਅਰ ਚੱਲ ਰਿਹਾ ਸੀ।

ਇਹ ਵੀ ਪੜ੍ਹੋ: ਓਡੀਸ਼ਾ : ਸਵਾਰੀਆਂ ਨਾਲ ਭਰੀਆਂ ਦੋ ਬੱਸਾਂ ਦੀ ਹੋਈ ਟੱਕਰ, 12 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਇਸ ਤੋਂ ਬਾਅਦ ਵਿਜੇ ਨੇ ਆਪਣੇ ਦੋਸਤ ਮਰੇਸ਼ ਨੂੰ ਮਿਲਣ ਲਈ ਕਿਹਾ। ਇਸ ਤੋਂ ਬਾਅਦ ਗੁੱਸੇ 'ਚ ਆ ਕੇ ਵਿਜੇ ਨੇ ਤੇਜ਼ਧਾਰ ਹਥਿਆਰ ਨਾਲ ਮਰੇਸ਼ ਦਾ ਗਲਾ ਵੱਢ ਦਿਤਾ। ਵਿਜੇ ਦੇ ਦੂਜੇ ਦੋਸਤ ਜੌਹਨ ਨੇ ਇਹ ਪੂਰੀ ਵੀਡੀਓ ਆਪਣੇ ਮੋਬਾਈਲ ਫੋਨ 'ਚ ਬਣਾਈ। ਵੀਡੀਓ 'ਚ ਵਿਜੇ ਖੂਨ ਪੀਂਦੇ ਨਜ਼ਰ ਆ ਰਹੇ ਹਨ।
ਇਸ ਖੌਫਨਾਕ ਘਟਨਾ ਤੋਂ ਬਾਅਦ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੀੜਤ ਮਰੇਸ਼ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿਤੀ ਹੈ।

Location: India, Karnataka, Bengaluru

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement