ਭਾਜਪਾ ਵਿਧਾਇਕ ਨੇ ਦਿਤਾ, 'ਹਮ ਦੋ ਹਮਾਰੇ ਪਾਂਚ' ਦਾ ਨਾਹਰਾ
Published : Jul 26, 2018, 11:42 pm IST
Updated : Jul 26, 2018, 11:42 pm IST
SHARE ARTICLE
Surendra Singh
Surendra Singh

ਪੁੱਠੇ-ਸਿੱਧੇ ਬਿਆਨਾਂ ਕਾਰਨ ਅਕਸਰ ਸੁਰਖੀਆਂ ਵਿਚ ਰਹਿਣ ਵਾਲੇ ਭਾਜਪਾ ਵਿਧਾਇਕ ਸੁਰਿੰਦਰ ਸਿੰਘ ਨੇ ਇਕ ਹੋਰ ਵਿਵਾਦਮਈ ਬਿਆਨ ਦਿੰਦਿਆਂ 'ਹਮ ਦੋ ਹਮਾਰੇ ਪਾਂਚ'.............

ਬਲੀਆ  : ਪੁੱਠੇ-ਸਿੱਧੇ ਬਿਆਨਾਂ ਕਾਰਨ ਅਕਸਰ ਸੁਰਖੀਆਂ ਵਿਚ ਰਹਿਣ ਵਾਲੇ ਭਾਜਪਾ ਵਿਧਾਇਕ ਸੁਰਿੰਦਰ ਸਿੰਘ ਨੇ ਇਕ ਹੋਰ ਵਿਵਾਦਮਈ ਬਿਆਨ ਦਿੰਦਿਆਂ 'ਹਮ ਦੋ ਹਮਾਰੇ ਪਾਂਚ' ਦਾ ਨਾਹਰਾ ਦਿਤਾ ਹੈ। ਉਨ੍ਹਾਂ ਹਿੰਦੂਆਂ ਨੂੰ ਆਬਾਦੀ ਕੰਟਰੋਲ ਕਰਨ ਵਿਰੁਧ ਚੌਕਸ ਕਰਦਿਆਂ ਕਿਹਾ ਕਿ ਆਬਾਦੀ ਕੰਟਰੋਲ ਵਿਚ ਜੇ ਸੰਤੁਲਨ ਨਹੀਂ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦ ਆਬਾਦੀ ਦੇ ਆਧਾਰ 'ਤੇ ਭਾਰਤ ਵਿਚ ਹਿੰਦੂ ਘੱਟਗਿਣਤੀ ਵਿਚ ਹੋ ਜਾਣਗੇ।

ਉਨ੍ਹਾਂ ਕਿਹਾ ਕਿ ਹਿੰਦੂ ਸਮਾਜ ਨੂੰ ਇਸ ਦੀ ਚਿੰਤਾ ਕਰਨੀ ਚਾਹੀਦੀ ਹੈ ਅਤੇ ਭਾਰਤ ਮਾਤਾ ਦੀ ਰਾਖੀ ਲਈ ਆਬਾਦੀ ਵਧਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਿੰਦੂਆਂ ਨੂੰ ਘੱਟੋ ਘੱਟ ਪੰਜ ਬੱਚੇ ਪੈਦਾ ਕਰਨੇ ਚਾਹੀਦੇ ਹਨ।  ਦੋ ਔਰਤ ਲਈ, ਦੋ ਮਰਦ ਲਈ ਅਤੇ ਇਕ ਸਰਪਲੱਸ। ਉਨ੍ਹਾਂ ਕਿਹਾ ਕਿ ਬੱਚਾ ਪੈਦਾ ਕਰਨਾ ਭਗਵਾਨ ਦਾ ਪ੍ਰਸਾਦ ਹੈ।  ਸੁਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਤਦ ਹੀ ਮਜ਼ਬੂਤ ਹੋਵੇਗਾ ਜਦ ਭਾਰਤ ਦਾ ਹਿੰਦੂ ਮਜ਼ਬੂਤ ਹੋਵੇਗਾ। (ਏਜੰਸੀ)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement