ਲਖਨਊ ਤੋਂ ਰਾਮੇਸ਼ਵਰਮ ਜਾ ਰਹੀ ਟਰੇਨ ਨੂੰ ਲੱਗੀ ਭਿਆਨਕ ਅੱਗ, 10 ਲੋਕਾਂ ਦੀ ਮੌਤ  
Published : Aug 26, 2023, 10:19 am IST
Updated : Aug 26, 2023, 10:19 am IST
SHARE ARTICLE
File Photo
File Photo

ਰੇਲਵੇ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ 5.15 ਵਜੇ ਮਦੁਰਈ ਯਾਰਡ 'ਚ ਪੁਨਾਲੂਰ-ਮਦੁਰਾਈ ਐਕਸਪ੍ਰੈੱਸ ਦੇ ਇਕ ਨਿੱਜੀ ਕੋਚ 'ਚ ਅੱਗ ਲੱਗ ਗਈ।

 

ਮਦੁਰਈ - ਤਾਮਿਲਨਾਡੂ ਦੇ ਮਦੁਰਈ 'ਚ ਟਰੇਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮਦੁਰਈ ਸਟੇਸ਼ਨ 'ਤੇ ਖੜ੍ਹੀ ਟਰੇਨ ਦੇ ਡੱਬੇ ਨੂੰ ਅੱਗ ਲੱਗ ਗਈ। ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਦੱਖਣੀ ਰੇਲਵੇ ਦੇ ਸੂਤਰਾਂ ਨੇ ਦੱਸਿਆ ਕਿ ਲਖਨਊ ਤੋਂ ਰਾਮੇਸ਼ਵਰਮ ਜਾ ਰਹੀ ਰੇਲਗੱਡੀ ਦੇ ਇੱਕ ਯਾਤਰੀ ਡੱਬੇ ਵਿਚ ਅੱਗ ਲੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ।

ਰੇਲਵੇ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ 5.15 ਵਜੇ ਮਦੁਰਈ ਯਾਰਡ 'ਚ ਪੁਨਾਲੂਰ-ਮਦੁਰਾਈ ਐਕਸਪ੍ਰੈੱਸ ਦੇ ਇਕ ਨਿੱਜੀ ਕੋਚ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਅਤੇ ਹੋਰ ਡੱਬਿਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ। ਦੱਖਣੀ ਰੇਲਵੇ ਨੇ ਟਰੇਨ 'ਚ ਅੱਗ ਲੱਗਣ ਦਾ ਖੁਲਾਸਾ ਕੀਤਾ ਹੈ। ਰੇਲਵੇ ਮੁਤਾਬਕ ਅੱਗ ਯਾਤਰੀਆਂ ਵੱਲੋਂ ਗੁਪਤ ਤਰੀਕੇ ਨਾਲ ਲਿਜਾਏ ਜਾ ਰਹੇ ਗੈਸ ਸਿਲੰਡਰ ਕਾਰਨ ਲੱਗੀ ਹੈ। ਅਧਿਕਾਰੀਆਂ ਨੇ ਕਿਹਾ ਕਿ ਯਾਤਰੀ ਗੈਸ ਸਿਲੰਡਰ ਦੀ ਨਿੱਜੀ ਪਾਰਟੀ ਕੋਚ ਵਿਚ "ਗੈਰ-ਕਾਨੂੰਨੀ ਤੌਰ 'ਤੇ ਤਸਕਰੀ" ਕੀਤੀ ਗਈ ਸੀ। ਕੋਚ 'ਚ ਅੱਗ ਬਹੁਤ ਭਿਆਨਕ ਸੀ, ਜਿਸ ਨੂੰ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਬੜੀ ਮੁਸ਼ਕਲ ਨਾਲ ਬੁਝਾਇਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement