ਕੁੱਲੂ ’ਚ ਵਾਪਰਿਆ ਭਿਆਨਕ ਹਾਦਸਾ, ਟੋਏ ਵਿਚ ਡਿੱਗੀ ਟਰੈਵਲਰ ਬੱਸ, 10 ਜ਼ਖ਼ਮੀ ਤੇ 7 ਲੋਕਾਂ ਦੀ ਮੌਤ
Published : Sep 26, 2022, 10:34 am IST
Updated : Sep 26, 2022, 10:55 am IST
SHARE ARTICLE
Terrible accident in Kullu
Terrible accident in Kullu

ਟਰੈਵਲਰ ਬੱਸ ’ਚ 17 ਲੋਕ ਸਨ ਸਵਾਰ

 

ਹਿਮਾਚਲ ਪ੍ਰਦੇਸ਼: ਕੁੱਲੂ ਵਿਚ ਐਤਵਾਰ ਰਾਤ ਨੂੰ ਵਾਪਰੇ ਇੱਕ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ। 10 ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ। ਐੱਸਪੀ ਕੁੱਲੂ ਗੁਰੂਦੇਵ ਸ਼ਰਮਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਟਰੈਵਲਰ ਬੱਸ (ਯੂਪੀ 14 ਐਚਟੀ 8272) ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ। ਗੱਡੀ ਵਿਚ ਡਰਾਈਵਰ ਸਮੇਤ ਕਰੀਬ 17 ਲੋਕ ਸਵਾਰ ਸਨ। ਇਨ੍ਹਾਂ ਵਿਚ 4 IIT BHU ਵਾਰਾਣਸੀ ਦੇ ਵਿਦਿਆਰਥੀ ਵੀ ਦੱਸੇ ਜਾ ਰਹੇ ਹਨ।

7 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਜ਼ਖ਼ਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਐਤਵਾਰ ਰਾਤ ਕਰੀਬ 8:45 ਵਜੇ ਟੈਂਪੂ ਟਰੈਵਲਰ ਗਿਲੋਰੀ ਪਾਸ ਤੋਂ ਘਿਆਗੀ ਵੱਲ ਜਾ ਰਿਹਾ ਸੀ। ਇਸ ਦੌਰਾਨ ਡਰਾਈਵਰ ਦਾ ਵਾਹਨ 'ਤੇ ਕੰਟਰੋਲ ਖੋ ਗਿਆ ਅਤੇ ਗੱਡੀ ਡੂੰਘੀ ਖੱਡ 'ਚ ਜਾ ਡਿੱਗੀ। ਹਾਦਸੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਹਾਦਸੇ ਦੀ ਸੂਚਨਾ ਪੁਲਿਸ-ਪ੍ਰਸ਼ਾਸਨ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement