ਨੌਵੀਂ ਦੀ ਵਿਦਿਆਰਥਣ ਸਮੇਤ ਤਿੰਨ ਕੁੜੀਆਂ ਲਾਪਤਾ
Published : Sep 26, 2022, 2:37 pm IST
Updated : Sep 26, 2022, 2:37 pm IST
SHARE ARTICLE
Three girls missing in nodia
Three girls missing in nodia

ਪੁਲਿਸ ਬੁਲਾਰੇ ਨੇ ਦੱਸਿਆ ਕਿ ਸਰਫ਼ਾਬਾਦ ਪਿੰਡ ਦੀ ਰਹਿਣ ਵਾਲੀ 14 ਸਾਲਾ ਵਿਦਿਆਰਥਣ ਸਕੂਲ ਗਈ ਸੀ, ਪਰ ਘਰ ਵਾਪਸ ਨਹੀਂ ਪਰਤੀ।

 


ਨੋਇਡਾ- ਇੱਥੋਂ ਦੇ ਥਾਣਾ ਸੈਕਟਰ 113 ਖੇਤਰ ਦੇ ਸਰਫ਼ਾਬਾਦ ਪਿੰਡ ਵਿੱਚ ਰਹਿਣ ਵਾਲੀਆਂ 9ਵੀਂ ਜਮਾਤ ਦੀ ਇੱਕ ਵਿਦਿਆਰਥਣ ਸਮੇਤ ਤਿੰਨ ਲੜਕੀਆਂ ਦੇ ਲਾਪਤਾ ਹੋਣ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਗਈ ਹੈ। ਪੁਲਿਸ ਬੁਲਾਰੇ ਨੇ ਦੱਸਿਆ ਕਿ ਸਰਫ਼ਾਬਾਦ ਪਿੰਡ ਦੀ  ਰਹਿਣ ਵਾਲੀ 14 ਸਾਲਾ ਵਿਦਿਆਰਥਣ ਸਕੂਲ ਗਈ ਸੀ, ਪਰ ਘਰ ਵਾਪਸ ਨਹੀਂ ਪਰਤੀ।

ਇਸ ਸੰਬੰਧੀ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਰਿਪੋਰਟ ਦਰਜ ਕੀਤੀ ਹੈ। ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਬਰੋਲਾ ਦੀ ਰਹਿਣ ਵਾਲੀ ਕਾਜਲ (19 ਸਾਲ) ਅਤੇ ਨਿਸ਼ਾ (20) ਨਾਮਕ ਦੋ ਹੋਰ ਲੜਕੀਆਂ ਘਰੋਂ ਲਾਪਤਾ ਹੋ ਗਈਆਂ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਬਾਰੇ ਸੈਕਟਰ 49 ਥਾਣੇ ਵਿੱਚ ਸ਼ਿਕਾਇਤ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Location: India, Uttar Pradesh, Noida

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement