ਖ਼ਬਰਾਂ |

ਤਾਜ਼ਾ |

ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਕੁਣਾਲ ਘੋਸ਼ ਦੀ ਕਾਰ 'ਤੇ ਸੁੱਟੇ ਗਏ ਆਂਡੇ

By : JAGDISH

Published : Sep 26, 2026, 3:35 pm IST
Updated : Sep 26, 2026, 3:35 pm IST
SHARE ARTICLE
Eggs thrown at Trinamool Congress MLA Kunal Ghosh's car.
Eggs thrown at Trinamool Congress MLA Kunal Ghosh's car.

ਮਮਤਾ ਬੈਨਰਜੀ ਦੀ ਰੈਲੀ 'ਚ ਜਾਂਦੇ ਸਮੇਂ ਵਿਧਾਇਕ ਨਾਲ ਵਾਪਰੀ ਘਟਨਾ

ਕੋਲਕਾਤਾ : ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਵਿੱਚ ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਕੁਣਾਲ ਘੋਸ਼ ਦਾ ਇਲਜ਼ਾਮ ਹੈ ਕਿ ਸ਼ਨੀਵਾਰ ਨੂੰ ਉਨ੍ਹਾਂ ਦੀ ਕਾਰ 'ਤੇ ਹਮਲਾ ਕੀਤਾ ਗਿਆ। ਘੋਸ਼ ਨੇ ਕਿਹਾ ਕਿ ਉਹ ਸ਼ਨੀਵਾਰ ਨੂੰ ਸ਼੍ਰੀਰਾਮਪੁਰ ਵਿੱਚ ਮਮਤਾ ਬੈਨਰਜੀ ਦੀ ਰੈਲੀ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸੇ ਦੌਰਾਨ ਉੱਤਰਪਾੜਾ ਵਿੱਚ ਭੀੜ ਨੇ ਉਨ੍ਹਾਂ ਦੀ ਗੱਡੀ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਅੰਡੇ ਸੁੱਟੇ ਗਏ । ਵਾਇਰਲ ਵੀਡੀਓ ਵਿੱਚ ਕੁਣਾਲ ਘੋਸ਼ ਡਰਾਈਵਰ ਦੇ ਨਾਲ ਵਾਲੀ ਸੀਟ 'ਤੇ ਬੈਠੇ ਦਿਖਾਈ ਦੇ ਰਹੇ ਹਨ । ਪਿਛਲੀ ਸੀਟ 'ਤੇ ਵੀ ਕੁਝ ਲੋਕ ਬੈਠੇ ਸਨ, ਜੋ ਘਟਨਾ ਦੀ ਵੀਡੀਓ ਬਣਾ ਰਹੇ ਸਨ।

ਵੀਡੀਓ ਵਿੱਚ ਭੀੜ ਨੂੰ ਗੱਡੀ ਦੇ ਚਾਰੇ ਪਾਸੇ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਪਿਛਲੇ ਸ਼ੀਸ਼ੇ 'ਤੇ ਵੀ ਹਮਲਾ ਕੀਤਾ ਗਿਆ, ਜਿਸ ਨਾਲ ਉਹ ਟੁੱਟ ਗਿਆ। ਭੀੜ ਨੇ ਵਾਪਸ ਜਾਓ ਦੇ ਨਾਅਰੇ ਵੀ ਲਗਾਏ । ਘਟਨਾ ਦੀ ਵੀਡੀਓ ਵਿਧਾਇਕ ਦੇ ਦਫ਼ਤਰ ਵੱਲੋਂ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕੀਤੀ ਗਈ ਹੈ। ਇਸ ਤੋਂ ਪਹਿਲਾਂ 13 ਅਗਸਤ ਨੂੰ ਕੋਲਕਾਤਾ ਦੇ ਬੇਲੇਘਾਟਾ ਇਲਾਕੇ ਵਿੱਚ ਕੁਣਾਲ ਘੋਸ਼ ਦੇ ਘਰ ਅਤੇ ਦਫ਼ਤਰ 'ਤੇ ਹਮਲਾ ਹੋਇਆ ਸੀ। ਕੁਝ ਲੋਕਾਂ ਨੇ ਦਫ਼ਤਰ ਦੇ ਬਾਹਰ ਲੱਗੇ ਮਮਤਾ ਬੈਨਰਜੀ ਅਤੇ ਕੁਣਾਲ ਘੋਸ਼ ਦੇ ਪੋਸਟਰ ਅਤੇ ਬੈਨਰ ਪਾੜ ਦਿੱਤੇ ਸਨ। ਕੁਣਾਲ ਘੋਸ਼ ਨੇ ਉਸ ਘਟਨਾ ਨੂੰ ਪਹਿਲਾਂ ਤੋਂ ਯੋਜਨਾਬੱਧ ਦੱਸਦਿਆਂ ਦੋਸ਼ ਲਾਇਆ ਸੀ ਕਿ ਪਹਿਲਾਂ ਲੋਕ ਉਨ੍ਹਾਂ ਦੇ ਘਰ ਪਹੁੰਚੇ ਸਨ। ਉਨ੍ਹਾਂ ਦੇ ਉੱਥੇ ਨਾ ਮਿਲਣ 'ਤੇ ਦਫ਼ਤਰ 'ਤੇ ਹਮਲਾ ਕੀਤਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਲਈ ਦਫ਼ਤਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਫੁੱਟੇਜ ਦੀ ਜਾਂਚ ਕੀਤੀ ਸੀ।
 

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement