Terrorist Encounter: ਕਸ਼ਮੀਰ ਦੇ ਕੁਪਵਾੜਾ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 5 ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਢੇਰ ਕੀਤਾ 
Published : Oct 26, 2023, 7:46 pm IST
Updated : Oct 26, 2023, 7:51 pm IST
SHARE ARTICLE
File Photo
File Photo

ਪਾਕਿਸਤਾਨੀ ਸਰਹੱਦ ਤੋਂ ਘੁਸਪੈਠ ਕਰ ਰਹੇ ਲਸ਼ਕਰ ਦੇ 5 ਅੱਤਵਾਦੀਆਂ ਨੂੰ ਮਾਰ ਦਿੱਤਾ

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸੁਰੱਖਿਆ ਬਲਾਂ ਨੇ ਪਾਕਿਸਤਾਨੀ ਸਰਹੱਦ ਤੋਂ ਘੁਸਪੈਠ ਕਰ ਰਹੇ ਲਸ਼ਕਰ ਦੇ 5 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਮਾਛਿਲ ਸੈਕਟਰ ਵਿੱਚ ਫੌਜ ਅਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ 5 ਅੱਤਵਾਦੀ ਮਾਰੇ ਗਏ। ਇਹ ਅੱਤਵਾਦੀ ਪਾਕਿਸਤਾਨੀ ਸਰਹੱਦ ਤੋਂ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਤੋਂ ਪਹਿਲਾਂ 22 ਅਕਤੂਬਰ ਨੂੰ ਬਾਰਾਮੂਲਾ ਦੇ ਉੜੀ ਸੈਕਟਰ 'ਚ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।

ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਅੱਤਵਾਦੀਆਂ ਦੀ ਘੁਸਪੈਠ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਕੰਟਰੋਲ ਰੇਖਾ 'ਤੇ ਸੁਰੱਖਿਆ ਬਲਾਂ ਨੇ ਇਕ ਵੱਡੀ ਕਾਰਵਾਈ 'ਚ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੇ 5 ਅੱਤਵਾਦੀਆਂ ਨੂੰ ਮਾਰ ਦਿੱਤਾ। ਜੰਮੂ-ਕਸ਼ਮੀਰ ਪੁਲਸ ਨੇ ਦੱਸਿਆ ਕਿ ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਿਸ ਦੇ ਇੱਕ ਖਾਸ ਇਨਪੁਟ ਦੇ ਆਧਾਰ 'ਤੇ ਅੱਜ ਸਵੇਰੇ ਮਾਛਿਲ ਸੈਕਟਰ 'ਚ ਸੈਨਾ ਦੇ ਨਾਲ ਇੱਕ ਸੰਯੁਕਤ ਅਭਿਆਨ ਚਲਾਇਆ ਗਿਆ। ਸੂਤਰਾਂ ਨੇ ਜੰਮੂ-ਕਸ਼ਮੀਰ ਪੁਲਿਸ ਨੂੰ ਇਲਾਕੇ ਵਿੱਚ ਅੱਤਵਾਦੀਆਂ ਦੇ ਇੱਕ ਸਮੂਹ ਦੁਆਰਾ ਘੁਸਪੈਠ ਦੀ ਸੰਭਾਵਿਤ ਕੋਸ਼ਿਸ਼ ਦੀ ਜਾਣਕਾਰੀ ਦਿੱਤੀ ਸੀ।

ਜਿਵੇਂ ਹੀ ਸਰਹੱਦੀ ਵਾੜ ਦੇ ਕੋਲ ਚੌਕਸ ਸੈਨਿਕਾਂ ਦੁਆਰਾ ਘੁਸਪੈਠੀਆਂ ਦੇ ਸਮੂਹ ਦਾ ਪਤਾ ਲਗਾਇਆ ਗਿਆ ਅਤੇ ਚੁਣੌਤੀ ਦਿੱਤੀ ਗਈ, ਅੱਤਵਾਦੀਆਂ ਨੇ ਜਵਾਨਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮੁਕਾਬਲਾ ਹੋਇਆ। ਸੈਨਿਕਾਂ ਦੀ ਸ਼ੁਰੂਆਤੀ ਗੋਲੀਬਾਰੀ ਵਿੱਚ, ਦੋ ਘੁਸਪੈਠੀਆਂ ਨੂੰ ਮਾਰ ਦਿੱਤਾ ਗਿਆ ਜਦੋਂ ਕਿ ਬਾਕੀਆਂ ਨੇ ਮੁਸ਼ਕਲ ਖੇਤਰ ਦਾ ਫਾਇਦਾ ਉਠਾਇਆ। ਆਖਿਰਕਾਰ 6 ਘੰਟੇ ਦੇ ਲੰਬੇ ਆਪ੍ਰੇਸ਼ਨ ਤੋਂ ਬਾਅਦ 3 ਹੋਰ ਅੱਤਵਾਦੀ ਮਾਰੇ ਗਏ। ਸੋਸ਼ਲ ਮੀਡੀਆ 'ਐਕਸ' 'ਤੇ ਜਾਣਕਾਰੀ ਦਿੰਦੇ ਹੋਏ ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਲਸ਼ਕਰ-ਏ-ਤੋਇਬਾ ਦੇ ਤਿੰਨ ਹੋਰ ਅੱਤਵਾਦੀ ਮਾਰੇ ਗਏ ਹਨ, ਜਿਸ ਨਾਲ ਉਨ੍ਹਾਂ ਦੀ ਕੁੱਲ ਗਿਣਤੀ ਪੰਜ ਹੋ ਗਈ ਹੈ। ਇਨ੍ਹਾਂ ਸਾਰੇ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ, ਕੁਪਵਾੜਾ ਦੇ ਕੇਰਨ ਸੈਕਟਰ ਦੇ ਆਪਣੇ ਦੌਰੇ ਦੌਰਾਨ ਡੀਜੀਪੀ ਜੰਮੂ ਅਤੇ ਕਸ਼ਮੀਰ ਪੁਲਿਸ ਨੇ ਕਿਹਾ ਸੀ ਕਿ ਪਾਕਿਸਤਾਨੀ ਫੌਜ ਦੀ ਮਦਦ ਨਾਲ, ਕੰਟਰੋਲ ਰੇਖਾ 'ਤੇ ਪਾਕਿਸਤਾਨ ਸਥਿਤ ਅੱਤਵਾਦੀ ਸਮੂਹਾਂ ਦੁਆਰਾ 16 ਲਾਂਚ ਪੈਡਾਂ ਨੂੰ ਮੁੜ ਸਰਗਰਮ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ, "ਪੀਓਕੇ ਵਿੱਚ ਕੰਟਰੋਲ ਰੇਖਾ ਦੇ ਇਸ ਹਿੱਸੇ ਦੇ ਸਾਹਮਣੇ ਵਾਲੇ ਖੇਤਰ ਵਿੱਚ 16 ਲਾਂਚ ਪੈਡ ਅਤੇ ਗਤੀਵਿਧੀਆਂ ਚੱਲ ਰਹੀਆਂ ਹਨ, ਅਤੇ ਉਹ ਸਰਗਰਮੀ ਨਾਲ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸੁਰੱਖਿਆ ਬਲ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰ ਦੇਣਗੇ"।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement