46 ਹੋਰ ਭਾਰਤੀ ਅਮਰੀਕਾ 'ਚੋਂ ਕੱਢੇ ਗਏ
Published : Oct 26, 2025, 10:26 pm IST
Updated : Oct 26, 2025, 10:26 pm IST
SHARE ARTICLE
46 more Indians deported from US
46 more Indians deported from US

‘ਡੰਕੀ' ਰਸਤੇ ਰਾਹੀਂ ਗਏ ਸਨ ਅਮਰੀਕਾ

ਚੰਡੀਗੜ੍ਹ: ਅਮਰੀਕਾ ’ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਹਰਿਆਣਾ ਦੇ 46 ਨੌਜੁਆਨਾਂ ਨੂੰ ਵਾਪਸ ਭੇਜ ਦਿਤਾ ਗਿਆ ਹੈ। ਉਨ੍ਹਾਂ ਸਾਰਿਆਂ ਨੂੰ ਹੱਥਕੜੀਆਂ ਅਤੇ ਜ਼ੰਜੀਰਾਂ ਵਿਚ ਜਕੜ ਕੇ ਭੇਜਿਆ ਗਿਆ। ਜਹਾਜ਼ ਸਨਿਚਰਵਾਰ  ਸ਼ਾਮ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਉਤੇ  ਉਤਰਿਆ। ਐਤਵਾਰ ਸਵੇਰੇ ਸਬੰਧਤ ਜ਼ਿਲ੍ਹਿਆਂ ਦੀ ਪੁਲਿਸ ਨੇ ਨੌਜੁਆਨਾਂ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੌਂਪ ਦਿਤਾ। ਕੱਢੇ ਗਏ ਇਕ ਨੌਜੁਆਨ ਨੇ ਕਿਹਾ ਕਿ 3 ਨਵੰਬਰ ਨੂੰ ਇਕ ਹੋਰ ਜਹਾਜ਼ ਅਮਰੀਕਾ ਤੋਂ ਭਾਰਤੀਆਂ ਨੂੰ ਲੈ ਕੇ ਆਵੇਗਾ।

ਦੇਸ਼ ਨਿਕਾਲੇ ਵਿਚ ਸੱਭ ਤੋਂ ਵੱਧ 16 ਕਰਨਾਲ ਤੋਂ ਅਤੇ 14 ਕੈਥਲ ਤੋਂ ਹਨ। ਇਨ੍ਹਾਂ ਤੋਂ ਇਲਾਵਾ ਅੰਬਾਲਾ ਤੋਂ ਪੰਜ, ਕੁਰੂਕਸ਼ੇਤਰ ਅਤੇ ਯਮੁਨਾਨਗਰ ਤੋਂ ਚਾਰ-ਚਾਰ ਅਤੇ ਜੀਂਦ ਤੋਂ ਤਿੰਨ ਨੌਜੁਆਨਾਂ ਨੂੰ ਵੀ ਭਾਰਤ ਭੇਜਿਆ ਗਿਆ ਹੈ। ਇਹ ਸਾਰੇ ‘ਡੰਕੀ’ ਰਸਤੇ ਰਾਹੀਂ ਅਮਰੀਕਾ ਚਲੇ ਗਏ ਸਨ। ਕੈਥਲ ਦੀ ਪੁਲਿਸ ਲਾਈਨ ਵਿਚ ਨੌਜੁਆਨਾਂ ਤੋਂ ਪੁੱਛ-ਪੜਤਾਲ  ਕਰ ਕੇ  ਕਾਗਜ਼ੀ ਕਾਰਵਾਈ ਪੂਰੀ ਕੀਤੀ ਗਈ ਸੀ। ਇਸ ਤੋਂ ਬਾਅਦ 13 ਨੌਜੁਆਨਾਂ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਸਮੇਤ ਭੇਜਿਆ ਗਿਆ। ਪੁਲਿਸ ਨੂੰ ਅਜੇ ਤੱਕ ਕਿਸੇ ਏਜੰਟ ਬਾਰੇ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਹਾਲਾਂਕਿ, ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਰਹੇਗੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement