ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਤਿੰਨ ਅਤਿਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
Published : Nov 26, 2018, 8:55 am IST
Updated : Nov 26, 2018, 10:31 am IST
SHARE ARTICLE
Delhi Police
Delhi Police

ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਤਿੰਨ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ..........

ਨਵੀਂ ਦਿੱਲੀ : ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਤਿੰਨ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਹਥਿਆਰ ਤੇ ਵਿਸਫ਼ੋਟਕ ਸਮੱਗਰੀ ਵੀ ਬਰਾਮਦ ਕੀਤੀ ਹੈ। ਇਹ ਅਤਿਵਾਦੀ ਦਿੱਲੀ ਵਿਚ ਵੱਡੀ ਸਾਜ਼ਸ਼ ਘੜਨ ਦੀ ਤਾਕ ਵਿਚ ਸਨ। ਤਿੰਨੇ ਅਤਿਵਾਦੀ ਜੰਮੂ ਕਸ਼ਮੀਰ ਦੇ ਇਸਲਾਮਿਕ ਸਟੇਟ (ਆਈਐਸਜੇਕੇ) ਨਾਲ ਸਬੰਧਤ ਹਨ। ਜੰਮੂ ਤੇ ਕਸ਼ਮੀਰ ਦੇ ਇਨ੍ਹਾਂ ਅਤਿਵਾਦੀਆਂ ਤੋਂ ਜਿਹੜੇ ਹਥਿਆਰ ਬਰਾਮਦ ਕੀਤੇ ਗਏ ਹਨ, ਦਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚ ਗ੍ਰਨੇਡ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਕਿ ਇਹ ਅਤਿਵਾਦੀ ਦਿੱਲੀ ਦਾ ਮਾਹੌਲ ਖ਼ਰਾਬ ਕਰਦੇ, ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਨੈ ਜਾਣਕਾਰੀ ਦਿਤੀ ਕਿ ਤਿੰਨਾਂ ਨੂੰ ਐਤਵਾਰ ਨੂੰ ਸ੍ਰੀਨਗਰ ਵਿਖੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦਸਿਆ ਕਿ ਉਨ੍ਹਾਂ ਦੀ ਪਹਿਚਾਣ ਤਾਹਿਰ ਅਲੀ ਖ਼ਾਨ, ਹਰੀਸ਼ ਮੁਸ਼ਤਾਕ ਖ਼ਾਨ ਅਤੇ ਆਸਿਫ਼ ਸੁਹੈਲ ਨਾਦਫ਼ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਦਿੱਲੀ 'ਚ ਅਤਿਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਸੀ। 14-15 ਨਵੰਬਰ ਨੂੰ ਦਿੱਲੀ ਵਿਚ ਵੱਡੀ ਅਤਿਵਾਦੀ ਸਾਜ਼ਸ਼ ਨੂੰ ਅੰਜਾਮ ਦੇਣ ਲਈ ਜੈਸ਼-ਏ-ਮੁਹੰਮਦ ਦੇ ਅਤਿਵਾਦੀਆਂ ਦੇ ਦਿੱਲੀ ਵਿਚ ਸਰਗਰਮ ਹੋਣ ਦੀ ਚੇਤਾਵਨੀ ਦਿਤੀ ਗਈ ਸੀ।

ਇਸ ਵਿਚ ਕਿਹਾ ਗਿਆ ਸੀ ਕਿ ਪੰਜਾਬ ਤੋਂ ਪਾਕਿਸਤਾਨ ਦੇ ਹਮਾਇਤੀ ਅਤਿਵਾਦੀ ਦਿੱਲੀ ਜਾ ਸਕਦੇ ਹਨ। ਇਸ ਸਬੰਧੀ ਥਾਂ-ਥਾਂ ਪੋਸਟਰ ਵੀ ਚਿਪਕਾਏ ਗਏ ਸੀ ਕਿ ਦਹਿਸ਼ਤਗਰਦ ਸੰਗਠਨ ਜੈਸ਼-ਏ-ਮੁਹੰਮਦ ਦੇ 6-7 ਅਤਿਵਾਦੀ ਦਿੱਲੀ 'ਤੇ ਹਮਲਾ ਕਰਨ ਦੀ ਫਿਰਾਕ ਵਿਚ ਹਨ। ਇਨ੍ਹਾਂ ਦੇ ਪੰਜਾਬ ਦੇ ਫ਼ਿਰੋਜ਼ਪੁਰ ਇਲਾਕੇ ਵਿਚ ਹੋਣ ਦੀ ਜਾਣਕਾਰੀ ਦਿਤੀ ਗਈ ਸੀ। ਇਸ ਤੋਂ ਬਾਅਦ ਦਿੱਲੀ ਵਿਚ ਅਲਰਟ ਜਾਰੀ ਕਰ ਦਿਤਾ ਗਿਆ ਸੀ। (ਪੀ.ਟੀ.ਆਈ)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement