ਸੁਪਰੀਮ ਕੋਰਟ ਦੇ ਜੱਜ ਨੂੰ ਕਿਹਾ ਅੱਤਵਾਦੀ, ਨਾਰਾਜ਼ਗੀ ਜਤਾਉਂਦੇ ਨੋਟਿਸ ਜਾਰੀ ਕਰਨ ਦੇ ਦਿੱਤੇ ਹੁਕਮ 

By : AMAN PANNU

Published : Nov 26, 2022, 10:58 am IST
Updated : Nov 26, 2022, 11:00 am IST
SHARE ARTICLE
Supreme Court of India
Supreme Court of India

ਨਾਰਾਜ਼ਗੀ ਜ਼ਾਹਰ ਕਰਦਿਆਂ ਬੈਂਚ ਨੇ ਉਸ ਨੂੰ ਅਪਮਾਨਜਨਕ ਕਿਹਾ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜੱਜ ਨੂੰ ਇੱਕ ਵਿਅਕਤੀ ਨੇ ਅੱਤਵਾਦੀ ਕਿਹਾ। ਜਿਸ 'ਤੇ ਸੁਪਰੀਮ ਕੋਰਟ ਨੇ ਨਾਰਾਜ਼ਗੀ ਜਤਾਈ ਅਤੇ ਰਜਿਸਟਰੀ ਨੂੰ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦਾ ਹੁਕਮ ਦਿੱਤਾ। ਮੁਦਈ ਵੱਲੋਂ ਲਾਏ ਗਏ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਕਿਹਾ ਕਿ, 'ਤੁਹਾਨੂੰ ਕੁਝ ਮਹੀਨਿਆਂ ਲਈ ਜੇਲ੍ਹ ਭੇਜਣਾ ਪਵੇਗਾ, ਫਿਰ ਤੁਹਾਨੂੰ ਅਹਿਸਾਸ ਹੋਵੇਗਾ'।

ਉਸ ਵਿਅਕਤੀ ਦੀ ਆਲੋਚਨਾ ਕਰਦਿਆਂ ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ, ਤੁਸੀਂ ਸਿਰਫ਼ ਸੁਪਰੀਮ ਕੋਰਟ ਦੇ ਜੱਜ 'ਤੇ ਦੋਸ਼ ਨਹੀਂ ਲਗਾ ਸਕਦੇ।' ਇਸ ਦੌਰਾਨ ਸੁਪਰੀਮ ਕੋਰਟ ਲੰਬਿਤ ਸੇਵਾ ਮਾਮਲੇ 'ਚ ਇਕ ਵਿਅਕਤੀ ਦੀ ਅਰਜ਼ੀ 'ਤੇ ਸੁਣਵਾਈ ਕਰ ਰਿਹਾ ਸੀ। ਫਿਰ ਪਟੀਸ਼ਨਰ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਉਹ ਉਦੋਂ ਹੀ ਉਸ ਦੀ ਨੁਮਾਇੰਦਗੀ ਕਰੇਗਾ ਜਦੋਂ ਉਹ ਮੁਆਫ਼ੀ ਮੰਗੇਗਾ। ਉਸ ਵਿਅਕਤੀ ਨੇ ਕਿਹਾ, 'ਮੈਂ ਮੁਆਫੀ ਮੰਗਦਾ ਹਾਂ।' ਉਸ ਨੇ ਕਿਹਾ ਕਿ ਜਦੋਂ ਉਸ ਨੇ ਅਰਜ਼ੀ ਦਾਖ਼ਲ ਕੀਤੀ ਸੀ,ਉਸ ਸਮੇਂ ਉਹ ਬੇਹੱਦ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਲੰਘ ਰਿਹਾ ਸੀ।

ਨਾਰਾਜ਼ਗੀ ਜ਼ਾਹਰ ਕਰਦਿਆਂ ਬੈਂਚ ਨੇ ਉਸ ਨੂੰ ਅਪਮਾਨਜਨਕ ਕਿਹਾ ਕਿ ਉਸ ਨੂੰ ਅਸੀਂ ਕਾਰਨ ਦੱਸੋ ਨੋਟਿਸ ਜਾਰੀ ਕਰਾਂਗੇ ਕਿ ਕਿਉਂ ਨਾ ਤੁਹਾਡੇ 'ਤੇ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਚਲਾਇਆ ਜਾਵੇ।' ਬੈਂਚ ਨੇ ਕਿਹਾ, 'ਅਸੀਂ ਅਰਜ਼ੀ ਦੀ ਸਮੇਂ ਤੋਂ ਪਹਿਲਾਂ ਸੁਣਵਾਈ ਕਰਨ ਦੇ ਇੱਛੁਕ ਨਹੀਂ ਹਾਂ। ਅਰਜ਼ੀ ਨੂੰ ਰੱਦ ਮੰਨਿਆ ਜਾਣਾ ਚਾਹੀਦਾ ਹੈ। ਬੈਂਚ ਨੇ ਆਪਣੇ ਹੁਕਮ 'ਚ ਕਿਹਾ ਕਿ ਉਹ ਵਿਅਕਤੀ ਨੂੰ ਆਪਣੇ ਰਵੱਈਏ ਦੀ ਵਿਆਖਿਆ ਕਰਨ ਲਈ ਹਲਫ਼ਨਾਮਾ ਦਾਇਰ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੰਦਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement