ਲੁਧਿਆਣਾ 'ਚ ਪੁਲਿਸ ਵੱਲੋਂ ਜ਼ਬਤ ਕੀਤੇ ਵਾਹਨਾਂ ਨੂੰ ਲੱਗੀ ਭਿਆਨਕ ਅੱਗ, ਸੜ ਕੇ ਹੋਏ ਸੁਆਹ

By : GAGANDEEP

Published : Nov 26, 2022, 2:08 pm IST
Updated : Nov 26, 2022, 2:16 pm IST
SHARE ARTICLE
photo
photo

ਅਧਿਕਾਰੀਆਂ ਨੇ ਜਾਇਜ਼ਾ ਲਿਆ

 

ਲੁਧਿਆਣਾ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 8 ਦੇ ਬਾਹਰ ਸ਼ਨੀਵਾਰ ਸਵੇਰੇ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ 10 ਤੋਂ 12 ਵਾਹਨ ਸੜ ਕੇ ਸੁਆਹ ਹੋ ਗਏ ਹਨ। ਪੁਲਿਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।

ਅੱਗ ਲੱਗਣ ਦੀ ਘਟਨਾ ਤੋਂ ਬਾਅਦ ਲੋਕ ਪੁਲਿਸ 'ਤੇ ਸਵਾਲਾਂ 'ਤੇ ਸਵਾਲ ਖੜੇ ਰਹੇ ਹਨ। ਦੋਸ਼ ਹੈ ਕਿ ਪੁਲਿਸ ਦੀ ਗਲਤੀ ਕਾਰਨ ਲੱਖਾਂ ਰੁਪਏ ਦੇ ਇਹ ਵਾਹਨ ਸੜ ਗਏ। ਸੜਕ 'ਤੇ ਖੁੱਲ੍ਹੇ 'ਚ ਇਸ ਤਰ੍ਹਾਂ ਵਾਹਨ ਖੜ੍ਹੇ ਕਰਨਾ ਪੁਲਿਸ ਦੀ ਕਾਰਜਸ਼ੈਲੀ 'ਤੇ ਵੱਡਾ ਸਵਾਲ ਹੈ। ਪੁਲਿਸ ਨੂੰ ਇਨ੍ਹਾਂ ਜ਼ਬਤ ਵਾਹਨਾਂ ਨੂੰ ਆਪਣੇ ਮਲਖਾਨੇ ਆਦਿ ਵਿੱਚ ਰੱਖਣਾ ਚਾਹੀਦਾ ਸੀ ਕਿਉਂਕਿ ਇਹ ਲੋਕਾਂ ਦੀ ਜਾਇਦਾਦ ਹਨ ਪਰ ਪੁਲਿਸ ਨੇ ਇਨ੍ਹਾਂ ਵਾਹਨਾਂ ਨੂੰ ਸੜਕ ’ਤੇ ਲਾਵਾਰਿਸ ਹਾਲਤ ਵਿੱਚ ਖੁੱਲ੍ਹੇ ਵਿੱਚ ਖੜ੍ਹਾ ਕੀਤਾ ਹੋਇਆ ਸੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਕਿਸੇ ਅਣਪਛਾਤੇ ਵਿਅਕਤੀ ਦੀ ਸ਼ਰਾਰਤ ਹੋ ਸਕਦੀ ਹੈ।

ਅੱਗ ਨੂੰ ਦੇਖਦੇ ਹੀ ਥਾਣਾ ਪੁਲਿਸ ਤੁਰੰਤ ਬਾਹਰ ਆ ਗਈ। ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਥਾਣੇ ਵੱਲੋਂ ਪਾਣੀ ਦਾ ਪ੍ਰਬੰਧ ਕਰਕੇ ਅੱਗ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਉਥੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਸਮੇਂ ਸਿਰ ਕਈ ਵਾਹਨਾਂ ਦਾ ਬਚਾਅ ਹੋ ਗਿਆ। ਹੁਣ ਜੋ ਗੱਡੀ ਅੱਗ ਦੀ ਲਪੇਟ  'ਚ ਆਈ ਹੈ ਉਹ ਕਿਸ ਦੀ ਜਾਇਦਾਦ ਹੈ, ਪੁਲਿਸ ਇਸ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਹ ਸਥਿਤੀ ਸਿਰਫ਼ ਥਾਣਾ ਡਿਵੀਜ਼ਨ ਨੰਬਰ 8 ਵਿੱਚ ਹੀ ਨਹੀਂ ਹੈ, ਸਗੋਂ ਕਈ ਥਾਣੇ ਅਜਿਹੇ ਹਨ ਜਿੱਥੇ ਇਸ ਤਰ੍ਹਾਂ ਦੇ ਵਾਹਨ ਖੁੱਲ੍ਹੇ ਵਿੱਚ ਲਾਵਾਰਸ ਪਏ ਹਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement