ਪਿਛਲੇ ਸਾਲ ਮੇਰਠ ’ਚ ਸਿਰ ’ਤੇ ਪਿਸ਼ਾਬ ਕਾਂਡ ਦੇ ਪੀੜਤ ਵਿਅਕਤੀ ਦੀ ਮੌਤ
Published : Nov 26, 2024, 10:33 pm IST
Updated : Nov 26, 2024, 10:33 pm IST
SHARE ARTICLE
Representative Image.
Representative Image.

ਰਿਤਿਕ ਦੀ ਮੌਤ ਅਤੇ ਇਕ ਸਾਲ ਪਹਿਲਾਂ ਵਾਪਰੀ ਘਟਨਾ ਵਿਚਾਲੇ ਕੋਈ ਸਬੰਧ ਨਹੀਂ ਹੈ : ਸਰਕਲ ਅਫਸਰ ਨਵੀਨਾ ਸ਼ੁਕਲਾ

ਮੇਰਠ : ਮੇਰਠ ’ਚ ਪਿਛਲੇ ਸਾਲ ਕੁੱਝ ਲੋਕਾਂ ਵਲੋਂ ਕਥਿਤ ਤੌਰ ’ਤੇ ਕੁੱਟੇ ਜਾਣ ਅਤੇ ਸਿਰ ’ਤੇ ਪਿਸ਼ਾਬ ਕੀਤੇ ਜਾਣ ਦੇ ਮਾਮਲੇ ’ਚ ਪੀੜਤ 23 ਸਾਲ ਦੇ ਨੌਜੁਆਨ ਦੀ ਮੰਗਲਵਾਰ ਨੂੰ ਇਕ ਹੋਟਲ ’ਚ ਅਪਣੇ ਦੋਸਤਾਂ ਨਾਲ ਸ਼ਰਾਬ ਪੀਣ ਤੋਂ ਬਾਅਦ ਮੌਤ ਹੋ ਗਈ। ਪਿਛਲੇ ਸਾਲ ਸੋਸ਼ਲ ਮੀਡੀਆ ’ਤੇ ਇਕ ਵੀਡੀਉ ਸਾਹਮਣੇ ਆਇਆ ਸੀ ਜਿੱਥੇ ਰਿਤਿਕ ਨੂੰ ਕੁੱਝ ਲੋਕਾਂ ਵਲੋਂ ਕੁੱਟਿਆ ਅਤੇ ਉਸ ਦੇ ਸਿਰ ’ਤੇ ਪਿਸ਼ਾਬ ਕਰਦੇ ਵੇਖਿਆ ਗਿਆ ਸੀ। 

ਸਰਕਲ ਅਫਸਰ ਨਵੀਨਾ ਸ਼ੁਕਲਾ ਨੇ ਕਿਹਾ ਕਿ ਰਿਤਿਕ ਦੀ ਮੌਤ ਅਤੇ ਇਕ ਸਾਲ ਪਹਿਲਾਂ ਵਾਪਰੀ ਘਟਨਾ ਵਿਚਾਲੇ ਕੋਈ ਸਬੰਧ ਨਹੀਂ ਹੈ। ਸ਼ੁਕਲਾ ਨੇ ਦਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੰਗਾਨਗਰ ਦਾ ਰਹਿਣ ਵਾਲਾ ਰਿਤਿਕ ਅਪਣੇ ਦੋਸਤ ਯੁਵਰਾਜ ਨਾਲ ਗੜ੍ਹ ਰੋਡ ’ਤੇ ਇਕ ਹੋਟਲ ਗਿਆ ਸੀ। ਉਸ ਨੇ ਦਸਿਆ ਕਿ ਉਨ੍ਹਾਂ ਦੇ ਦੋ ਹੋਰ ਦੋਸਤ ਵੀ ਉਨ੍ਹਾਂ ਨਾਲ ਸ਼ਾਮਲ ਹੋ ਗਏ ਅਤੇ ਉਨ੍ਹਾਂ ਨੇ ਹੋਟਲ ਦੇ ਕਮਰੇ ’ਚ ਸ਼ਰਾਬ ਪੀਤੀ। 

ਅਧਿਕਾਰੀ ਨੇ ਦਸਿਆ ਕਿ ਰਾਤ ਕਰੀਬ ਡੇਢ ਵਜੇ ਰਿਤਿਕ ਨੂੰ ਬੇਚੈਨੀ ਮਹਿਸੂਸ ਹੋਣ ਲੱਗੀ ਅਤੇ ਉਸ ਦੇ ਦੋਸਤ ਉਸ ਨੂੰ ਅਜੇ ਹਸਪਤਾਲ ਲੈ ਗਏ, ਜਿੱਥੋਂ ਉਸ ਨੂੰ ਮੈਡੀਕਲ ਕਾਲਜ ਰੈਫਰ ਕਰ ਦਿਤਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। 

ਉਨ੍ਹਾਂ ਕਿਹਾ ਕਿ ਹੋਟਲ ਦੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ ਤਾਂ ਜੋ ਉਸ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਭਾਵਨਾਪੁਰ ਸਟੇਸ਼ਨ ਹਾਊਸ ਅਫਸਰ ਧਰਮਿੰਦਰ ਕੁਮਾਰ ਨੇ ਦਸਿਆ ਕਿ ਰਿਤਿਕ ਦੇ ਪਰਵਾਰ ਨੇ ਅਜੇ ਤਕ ਇਸ ਘਟਨਾ ਬਾਰੇ ਕੋਈ ਲਿਖਤੀ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ। ਕੁਮਾਰ ਨੇ ਕਿਹਾ ਕਿ ਉਸ ਦੇ ਪਿਤਾ ਨੇ ਇਸ ਗੱਲ ਤੋਂ ਵੀ ਇਨਕਾਰ ਕੀਤਾ ਹੈ ਕਿ ਇਕ ਸਾਲ ਪਹਿਲਾਂ ਉਸ ਦੇ ਬੇਟੇ ਨਾਲ ਵਾਪਰੀ ਘਟਨਾ ਦਾ ਉਸ ਦੀ ਮੌਤ ਨਾਲ ਕੋਈ ਸਬੰਧ ਹੈ।

Tags: meerut

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement