ਛੱਤੀਸਗੜ੍ਹ ਵਿਚ ਵਾਪਰੇ ਭਿਆਨਕ ਹਾਦਸੇ ਵਿਚ 5 ਬਰਾਤੀਆਂ ਦੀ ਮੌਤ, 3 ਦੀ ਹਾਲਤ ਗੰਭੀਰ
Published : Nov 26, 2025, 8:20 am IST
Updated : Nov 26, 2025, 9:03 am IST
SHARE ARTICLE
Chhattisgarh Accident News
Chhattisgarh Accident News

ਸਕਾਰਪੀਓ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ, ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਛੱਤੀਸਗੜ੍ਹ ਦੇ ਜੰਜਗੀਰ-ਚੰਪਾ ਜ਼ਿਲ੍ਹੇ ਦੇ ਸੁਕਲੀ ਪਿੰਡ ਵਿੱਚ ਰਾਸ਼ਟਰੀ ਰਾਜਮਾਰਗ 49 'ਤੇ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਟਰੱਕ ਅਤੇ ਬਰਾਤੀਆਂ ਨਾਲ ਭਰੀ ਸਕਾਰਪੀਓ ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਪੰਜ ਬਰਾਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਮ੍ਰਿਤਕ ਸੜਕ ਪਾਰਾ, ਸ਼ਾਂਤੀ ਨਗਰ, ਨਵਾਂਗੜ੍ਹ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਮੁੱਢਲੀ ਜਾਣਕਾਰੀ ਅਨੁਸਾਰ, ਇਹ ਸਾਰੇ ਬਰਾਤ ਤੋਂ ਵਾਪਸ ਨਵਾਂਗੜ੍ਹ ਆ ਰਹੇ ਸਨ ਉਦੋਂ ਹੀ ਸੁਕਲੀ ਨੇੜੇ ਇਹ ਹਾਦਸਾ ਵਾਪਰਿਆ। ਸੂਚਨਾ ਮਿਲਣ 'ਤੇ ਜਾਂਜਗੀਰ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਲਾਸ਼ਾਂ ਦਾ ਪੋਸਟਮਾਰਟਮ ਕਰਕੇ ਪ੍ਰਵਾਰਕ ਮੈਂਬਰਾਂ ਦੀ ਸੌਂਪੀਆਂ ਜਾਣਗੀਆਂ

Location: India, Chhatisgarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement