ਸਾਹਿਬਜ਼ਾਦਿਆਂ ਦੀ ਕੁਰਬਾਨੀ ਦੀ ਕਹਾਣੀ ਹਰ ਬੱਚੇ ਅਤੇ ਨੌਜਵਾਨ ਨੂੰ ਸੁਣਾਈ ਜਾਵੇ: ਯੋਗੀ ਆਦਿੱਤਿਆਨਾਥ
Published : Dec 26, 2023, 3:27 pm IST
Updated : Dec 26, 2023, 3:27 pm IST
SHARE ARTICLE
Yogi Adityanath
Yogi Adityanath

ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਗੁਰੂਆਂ ਦੀ ਕੁਰਬਾਨੀ ਕਿਸੇ ਵਿਅਕਤੀ ਜਾਂ ਪਰਿਵਾਰ ਲਈ ਨਹੀਂ ਸੀ, ਸਗੋਂ ਉਨ੍ਹਾਂ ਦੀ ਕੁਰਬਾਨੀ ਦੇਸ਼ ਅਤੇ ਧਰਮ ਲਈ ਸੀ। 

Veer Bal Diwas - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੰਗਲਵਾਰ ਨੂੰ ਕਿਹਾ ਕਿ 'ਵੀਰ ਬਾਲ ਦਿਵਸ' ਸਾਨੂੰ ਸਿੱਖ ਗੁਰੂਆਂ ਦੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਦੀ ਕਹਾਣੀ ਹਰ ਬੱਚੇ ਅਤੇ ਨੌਜਵਾਨ ਨੂੰ ਦੱਸੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੰਗਲਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ 'ਤੇ ਆਯੋਜਿਤ ਇਕ ਵਿਸ਼ੇਸ਼ ਸੰਕੀਰਤਨ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ  ''ਗੁਰੂ ਗੋਬਿੰਦ ਸਿੰਘ ਦੇ ਚਾਰ ਪੁੱਤਰਾਂ ਨੇ ਧਰਮ ਅਤੇ ਦੇਸ਼ ਦੀ ਰੱਖਿਆ ਲਈ ਮੁਸਕਰਾਉਂਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਸ ਇਤਿਹਾਸ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਹੋਵੇਗਾ, ਤਾਂ ਜੋ ਉਹ ਆਪਣੇ ਸ਼ਹੀਦਾਂ ਦੀ ਗੌਰਵਮਈ ਕਹਾਣੀ ਤੋਂ ਜਾਣੂ ਹੋ ਸਕਣ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਆਪਣੇ ਨਿਵਾਸ ਸਥਾਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਵਾਗਤ ਕੀਤਾ ਅਤੇ ਨਤਮਸਤਕ ਹੋਏ। ਇਥੇ ਜਾਰੀ ਇਕ ਅਧਿਕਾਰਤ ਬਿਆਨ ਮੁਤਾਬਕ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣੇ ਸਿਰ 'ਤੇ ਰੱਖ ਕੇ ਮੁੱਖ ਮੰਤਰੀ ਨਿਵਾਸ 'ਚ ਬਿਰਾਜਮਾਨ ਕੀਤਾ।

ਇਸ ਮੌਕੇ ਮੁੱਖ ਮੰਤਰੀ ਨਿਵਾਸ ਵਿਖੇ ਗੁਰਬਾਣੀ, ਅਰਦਾਸ ਅਤੇ ਲੰਗਰ ਦਾ ਆਯੋਜਨ ਕੀਤਾ ਗਿਆ। ਸੂਬੇ ਭਰ ਦੇ ਸਿੱਖ ਨੁਮਾਇੰਦਿਆਂ ਵੱਲੋਂ ਮੁੱਖ ਮੰਤਰੀ ਯੋਗੀ ਨੂੰ ਸਿਰੋਪਾਓ ਭੇਟ ਕੀਤਾ ਗਿਆ। ਯੋਗੀ ਨੇ ਕਿਹਾ ਕਿ ਬਹਾਦਰ ਬੱਚਿਆਂ ਨੂੰ ਸੂਬੇ ਦੇ ਹਰ ਡਵੀਜ਼ਨ ਅਤੇ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸੂਬੇ ਵਿਚ ਸਿੱਖ ਗੁਰੂਆਂ ਨਾਲ ਸਬੰਧਤ ਸਾਰੇ ਸਥਾਨਾਂ ਦੀ ਨਿਸ਼ਾਨਦੇਹੀ ਕਰ ਕੇ ਉਨ੍ਹਾਂ ਦੇ ਵਿਕਾਸ ਲਈ ਕੰਮ ਕੀਤਾ ਜਾਵੇਗਾ।  

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਯੋਗੀ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਅਤੇ ਧਰਮ ਦੀ ਰੱਖਿਆ ਕਰਦੇ ਹੋਏ ਆਪਣੇ ਚਾਰ ਸਾਹਿਬਜ਼ਾਦਿਆਂ ਨੂੰ ਕੁਰਬਾਨ ਕਰ ਦਿੱਤਾ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਦੇ ਚਾਰ ਸਾਹਿਬਜ਼ਾਦੇ ਸ਼ਹੀਦ ਹੋ ਗਏ ਤਾਂ ਉਨ੍ਹਾਂ ਦੇ ਮੂੰਹੋਂ ਇਕੋ ਗੱਲ ਨਿਕਲੀ ਕਿ ਚਾਰ ਮੁਏ ਤੋ ਕਿਆ ਹੁਆ ਜੀਵਤ ਕਈ ਹਜਾਰ ॥

ਅਜਿਹੇ ਪ੍ਰੋਗਰਾਮ ਉਨ੍ਹਾਂ ਪ੍ਰਤੀ ਸਾਡਾ ਧੰਨਵਾਦ ਪ੍ਰਗਟ ਕਰਨ ਦਾ ਮੌਕਾ ਹੁੰਦੇ ਹਨ। ਲਖਨਊ ਦੇ ਸਿੱਖਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 2020 ਤੋਂ ਲੈ ਕੇ ਹੁਣ ਤੱਕ ਹਰ ਕੋਈ ਇਹ ਮੁੱਦਾ ਲਗਾਤਾਰ ਉਠਾਉਂਦੇ ਆ ਰਹੇ ਹਨ ਕਿ ਭਾਰਤ ਦੇ ਇਤਿਹਾਸ ਵਿਚ ਮਹਾਨ ਕੁਰਬਾਨੀਆਂ ਦੇਣ ਵਾਲੇ ਸਾਹਿਬਜ਼ਾਦਿਆਂ ਨੂੰ ਕਿਉਂ ਵਿਸਾਰ ਦਿੱਤਾ ਗਿਆ। ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਉਣ ਦੀ ਥਾਂ ਕੋਈ ਹੋਰ ਸਮਾਗਮ ਬਾਲ ਦਿਵਸ ਨਾਲ ਜੋੜ ਦਿੱਤਾ ਗਿਆ।  
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਅਤੇ ਪ੍ਰੇਰਨਾ ਸਦਕਾ ਪੂਰਾ ਦੇਸ਼ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੋਵਾਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਗੁਰੂਆਂ ਦੀ ਕੁਰਬਾਨੀ ਕਿਸੇ ਵਿਅਕਤੀ ਜਾਂ ਪਰਿਵਾਰ ਲਈ ਨਹੀਂ ਸੀ, ਸਗੋਂ ਉਨ੍ਹਾਂ ਦੀ ਕੁਰਬਾਨੀ ਦੇਸ਼ ਅਤੇ ਧਰਮ ਲਈ ਸੀ। 
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਹਿਬਜ਼ਾਦਿਆਂ ਦਾ ਇਤਿਹਾਸ ਸਾਡੇ ਸਕੂਲੀ ਬੱਚਿਆਂ ਨੂੰ ਜ਼ਰੂਰ ਦੱਸਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ਕਿਸਮਤੀ ਦੀ ਗੱਲ ਹੈ ਕਿ ਇਸ ਮੌਕੇ ਮੁੱਖ ਮੰਤਰੀ ਨਿਵਾਸ ਵਿਖੇ ਹਰ ਸਾਲ ਗੁਰਬਾਣੀ ਦੇ ਪਾਠ ਦਾ ਆਯੋਜਨ ਕੀਤਾ ਜਾਂਦਾ ਹੈ, ਇਸ ਦੇ ਨਾਲ ਹੀ ਸੂਬੇ ਭਰ ਦੇ ਸਿੱਖ ਵੀਰਾਂ ਨਾਲ ਸੰਵਾਦ ਰਚਾਇਆ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰ ਚੇਲਾ ਸਿੱਖ ਹੈ, ਜੋ ਵੀ ਗੁਰੂ ਪਰੰਪਰਾ ਨਾਲ ਜੁੜਿਆ ਹੈ ਉਹ ਸਿੱਖ ਹੈ। 

(For more news apart from Yogi Adityanath, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement