Himachal Prasesh Weather: ਹਿਮਾਚਲ ਪ੍ਰਦੇਸ਼ 'ਚ ਬਰਫ਼ਬਾਰੀ ਕਾਰਨ 134 ਸੜਕਾਂ ਬੰਦ
Published : Dec 26, 2024, 7:25 am IST
Updated : Dec 26, 2024, 7:25 am IST
SHARE ARTICLE
Snowfall in Himachal Pradesh Weather Latest News in Punjabi
Snowfall in Himachal Pradesh Weather Latest News in Punjabi

ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਕਾਰਨ ਲੋਕ ਕੜਾਕੇ ਦੀ ਠੰਢ ਨਾਲ ਕੰਬ ਰਹੇ ਹਨ

 

Snowfall in Himachal Pradesh Weather Latest News in Punjabi: ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਜ਼ਿਲਿਆਂ ਵਿਚ ਬਰਫਬਾਰੀ ਤੋਂ ਬਾਅਦ ਤਿੰਨ ਰਾਸ਼ਟਰੀ ਰਾਜਮਾਰਗਾਂ ਸਮੇਤ ਕੁੱਲ 134 ਸੜਕਾਂ ਨੂੰ ਬੰਦ ਕਰ ਦਿਤਾ ਗਿਆ ਹੈ। ਅਧਿਕਾਰੀਆਂ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ।

ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਕਾਰਨ ਲੋਕ ਕੜਾਕੇ ਦੀ ਠੰਢ ਨਾਲ ਕੰਬ ਰਹੇ ਹਨ। ਲਾਹੌਲ ਅਤੇ ਸਪਿਤੀ ਜ਼ਿਲੇ ਦਾ ਤਾਬੋ ਸੂਬੇ ਦਾ ਸਭ ਤੋਂ ਠੰਡਾ ਸਥਾਨ ਰਿਹਾ, ਜਿੱਥੇ ਰਾਤ ਦਾ ਤਾਪਮਾਨ ਮਨਫੀ 10.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅਧਿਕਾਰੀਆਂ ਨੇ ਦਸਿਆ ਕਿ ਅਟਾਰੀ ਅਤੇ ਲੇਹ ਸਮੇਤ ਤਿੰਨ ਰਾਸ਼ਟਰੀ ਰਾਜਮਾਰਗ, ਕੁੱਲੂ ਜ਼ਿਲੇ ਦੇ ਸਾਂਜ ਤੋਂ ਔਟ, ਕਿਨੌਰ ਜ਼ਿਲੇ ਦੇ ਖਾਬ ਸੰਗਮ ਅਤੇ ਲਾਹੌਲ ਅਤੇ ਸਪਿਤੀ ਜ਼ਿਲੇ ਦੇ ਗ੍ਰੰਫੂ ਸਮੇਤ ਕੁੱਲ 134 ਸੜਕਾਂ ਨੂੰ ਆਵਾਜਾਈ ਲਈ ਬੰਦ ਕਰ ਦਿਤਾ ਗਿਆ ਹੈ।

ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਅਨੁਸਾਰ, ਸ਼ਿਮਲਾ ਜ਼ਿਲ੍ਹੇ ਵਿਚ ਸਭ ਤੋਂ ਵੱਧ 77 ਸੜਕਾਂ ਬੰਦ ਹਨ। ਇਸ ਤੋਂ ਇਲਾਵਾ, 65 ਟਰਾਂਸਫਾਰਮਰ ਵਿਘਨ ਪਏ, ਜਿਸ ਨਾਲ ਰਾਜ ਭਰ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ।

ਮੌਸਮ ਵਿਭਾਗ ਅਨੁਸਾਰ ਭੁੰਤਰ ਵਿਚ 9.7 ਮਿਲੀਮੀਟਰ, ਰਾਮਪੁਰ ਵਿਚ 9.4 ਮਿਲੀਮੀਟਰ, ਸ਼ਿਮਲਾ ਵਿਚ 8.4 ਮਿਲੀਮੀਟਰ, ਬਜੌਰਾ ਵਿਚ 8 ਮਿਲੀਮੀਟਰ, ਸਿਓਬਾਗ ਵਿਚ 7.2 ਮਿਲੀਮੀਟਰ, ਮਨਾਲੀ ਵਿਚ 7 ​​ਮਿਲੀਮੀਟਰ, ਗੋਹਰ ਵਿਚ 6 ਮਿਲੀਮੀਟਰ, ਮੰਡੀ ਵਿਚ 5.4 ਮਿਲੀਮੀਟਰ ਅਤੇ ਜੁਬਾਰਹੱਟੀ ਵਿਚ 3.8 ਮਿਲੀਮੀਟਰ ਬਾਰਿਸ਼ ਹੋਈ। 

ਮੌਸਮ ਵਿਭਾਗ ਨੇ ਸ਼ੁਕਰਵਾਰ ਸ਼ਾਮ ਤੋਂ ਐਤਵਾਰ ਦੁਪਹਿਰ ਤਕ ਰਾਜ ਦੇ ਕੁਝ ਹਿੱਸਿਆਂ ਖਾਸ ਕਰ ਕੇ ਸ਼ਿਮਲਾ ਵਿਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement