ਮਾਣਹਾਨੀ ਮਾਮਲੇ 'ਚ ਆਤਿਸ਼ੀ ਤੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ 21 ਅਪ੍ਰੈਲ ਤੱਕ ਮੁਲਤਵੀ
Published : Jan 27, 2026, 7:40 pm IST
Updated : Jan 27, 2026, 7:40 pm IST
SHARE ARTICLE
Hearing on Atishi and Arvind Kejriwal's petition in defamation case adjourned till April 21
Hearing on Atishi and Arvind Kejriwal's petition in defamation case adjourned till April 21

ਪਟੀਸ਼ਨ 'ਚ ਦੋਹਾਂ ਨੇ ਵੋਟਰਾਂ ਦੇ ਨਾਂ ਮਿਟਾ ਦਿਤੇ ਜਾਣ ਬਾਰੇ ਕੀਤੀਆਂ ਟਿਪਣੀਆਂ ਵਿਰੁਧ ਦਰਜ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ ਹੁਕਮ ਨੂੰ ਦਿਤੀ ਸੀ ਚੁਣੌਤੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਪਟੀਸ਼ਨ ਉਤੇ ਸੁਣਵਾਈ 21 ਅਪ੍ਰੈਲ ਤਕ ਮੁਲਤਵੀ ਕਰ ਦਿਤੀ ਹੈ। ਪਟੀਸ਼ਨ ’ਚ ਦੋਹਾਂ ਨੇ ਵੋਟਰਾਂ ਦੇ ਨਾਂ ਮਿਟਾ ਦਿਤੇ ਜਾਣ ਬਾਰੇ ਕੀਤੀਆਂ ਟਿਪਣੀਆਂ ਵਿਰੁਧ ਦਰਜ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ ਹੁਕਮ ਨੂੰ ਚੁਣੌਤੀ ਦਿਤੀ ਸੀ।

ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਐਨ.ਕੇ. ਸਿੰਘ ਦੀ ਬੈਂਚ ਨੇ ਇਸ ਮਾਮਲੇ ਨੂੰ ਮੁਲਤਵੀ ਕਰ ਦਿਤਾ ਅਤੇ ਕਿਹਾ ਕਿ ਇਸ ਦੀ ਵਿਸਥਾਰਤ ਸੁਣਵਾਈ ਦੀ ਲੋੜ ਹੈ। ‘ਆਪ’ ਆਗੂਆਂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਮੀਨਾਕਸ਼ੀ ਅਰੋੜਾ ਨੇ ਕਿਹਾ ਕਿ ਬੈਂਚ ਨੇ ਕਿਹਾ ਸੀ ਕਿ ਇਸ ਮਾਮਲੇ ਦੀ ਸੁਣਵਾਈ ਗੈਰ-ਫੁਟਕਲ ਦਿਨ (ਮੰਗਲਵਾਰ, ਬੁਧਵਾਰ ਅਤੇ ਵੀਰਵਾਰ) ਨੂੰ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਮਾਮਲੇ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਗਈ ਹੈ।

ਕੇਂਦਰ ਵਲੋਂ ਪੇਸ਼ ਹੋਏ ਵਧੀਕ ਸਾਲਿਸਿਟਰ ਜਨਰਲ ਐਸ.ਵੀ. ਰਾਜੂ ਨੇ ਕਿਹਾ ਕਿ ਮਾਨਹਾਨੀ ਇਕ ਸਿਆਸੀ ਪਾਰਟੀ ਨਾਲ ਸਬੰਧਤ ਹੈ, ਜਿਸ ਨੇ ਸ਼ਿਕਾਇਤਕਰਤਾ ਨੂੰ ਅਪਣੀ ਤਰਫੋਂ ਪਟੀਸ਼ਨ ਦਾਇਰ ਕਰਨ ਦਾ ਅਧਿਕਾਰ ਦਿਤਾ ਹੈ। 30 ਸਤੰਬਰ, 2024 ਨੂੰ, ਸੁਪਰੀਮ ਕੋਰਟ ਨੇ ਸ਼ਿਕਾਇਤਕਰਤਾ ਰਾਜੀਵ ਬੱਬਰ ਨੂੰ ਨੋਟਿਸ ਜਾਰੀ ਕਰਦਿਆਂ ਟਰਾਇਲ ਅਦਾਲਤ ਵਿਚ ਕਾਰਵਾਈ ਉਤੇ ਰੋਕ ਲਗਾ ਦਿਤੀ ਸੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement