ਕੋਰੋਨਾ ਸੰਕਟ ਦੌਰਾਨ 1 ਲੱਖ ਭਿਖਾਰੀਆਂ ਦੇ ਖਾਣੇ ਦਾ ਇੰਤਜ਼ਾਮ ਕਰ ਰਹੀ ਸਰਕਾਰ
Published : Mar 27, 2020, 3:04 pm IST
Updated : Apr 9, 2020, 8:02 pm IST
SHARE ARTICLE
Photo
Photo

ਦਿੱਲੀ, ਮੁੰਬਈ ਸਮੇਤ 10 ਸ਼ਹਿਰਾਂ ਵਿਚ ਚੱਲੇਗੀ ਸਕੀਮ

ਨਵੀਂ ਦਿੱਲੀ: ਤਾਲਾਬੰਦੀ ਦੌਰਾਨ ਕੇਂਦਰ ਸਰਕਾਰ ਨੇ ਰਾਜਧਾਨੀ ਦਿੱਲੀ ਅਤੇ ਮੁੰਬਈ ਸਮੇਤ ਦੇਸ਼ ਦੇ 10 ਸ਼ਹਿਰਾਂ ਵਿਚ ਭਿਖਾਰੀਆਂ ਨੂੰ ਦੋ ਵਕਤ ਦੀ ਰੋਟੀ ਮੁਹੱਈਆ ਕਰਵਾਉਣ ਦੀ ਯੋਜਨਾ ਤਿਆਰ ਕੀਤੀ ਹੈ। ਕੇਂਦਰ ਸਰਕਾਰ ਨੇ ਸ਼ਹਿਰਾਂ ਦੀਆਂ ਸਥਾਨਕ ਸੰਸਥਾਵਾਂ ਨੂੰ ਪੱਤਰ ਲਿਖ ਕੇ ਆਪਣੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਹੈ।ਸਰਕਾਰ ਨੇ ਕਿਹਾ ਹੈ ਕਿ 21 ਦਿਨਾਂ ਦੀ ਤਾਲਾਬੰਦੀ ਦੌਰਾਨ ਕਿਸੇ ਵੀ ਵਿਅਕਤੀ ਨੂੰ ਭੁੱਖਾ ਨਹੀਂ ਰੱਖਿਆ ਜਾਵੇਗਾ। 

ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਸਕੱਤਰ ਆਰ. ਸੁਬਰਾਮਨੀਅਮ ਵੱਲੋਂ ਕਿੰਨਰ ਭਾਈਚਾਰੇ ਦੇ ਪ੍ਰਮੁੱਖ ਮੈਂਬਰਾਂ ਨੂੰ ਪੱਤਰ ਵੀ ਲਿਖੇ ਗਏ ਹਨ। ਮੰਤਰਾਲੇ ਨੇ ਕਿੰਨਰਾਂ ਨੂੰ ਪੱਤਰ ਵਿਚ ਲਿਖਿਆ ਹੈ ਕਿ ਉਹ ਉਨ੍ਹਾਂ ਲਈ ਵੀ ਭੋਜਨ ਦਾ ਪ੍ਰਬੰਧ ਕਰਨ ਜਾ ਰਹੇ ਹਨ। ਕੇਂਦਰ ਵੱਲੋਂ ਦਿੱਲੀ, ਮੁੰਬਈ, ਕੋਲਕਾਤਾ, ਚੇਨਈ, ਹੈਦਰਾਬਾਦ, ਬੰਗਲੁਰੂ, ਇੰਦੌਰ, ਪਟਨਾ, ਨਾਗਪੁਰ ਅਤੇ ਲਖਨਊ ਦੇ ਸਥਾਨਕ ਸੰਗਠਨਾਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ 15 ਅਪ੍ਰੈਲ ਤੱਕ ਇਕ ਲੱਖ ਭਿਖਾਰਿਆਂ ਦੇ ਖਾਣੇ ਦਾ ਪ੍ਰਬੰਧ ਕੀਤਾ ਜਾਵੇ। 

ਸੁਬਰਾਮਨੀਅਮ ਨੇ ਕਿਹਾ, "ਜਿਵੇਂ ਹੀ ਸਥਾਨਕ ਸੰਸਥਾਵਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਂਦੀਆਂ ਹਨ, ਇਸ ਯੋਜਨਾ 'ਤੇ ਕੰਮ ਤੁਰੰਤ ਸ਼ੁਰੂ ਹੋ ਜਾਵੇਗਾ।" ਅਜਿਹੀ ਸਥਿਤੀ ਵਿਚ ਸਰਕਾਰ ਚਾਹੁੰਦੀ ਹੈ ਕਿ ਸਮਾਜ ਦਾ ਕੋਈ ਵੀ ਵਰਗ ਭੁੱਖਾ ਨਾ ਰਹੇ। ਇਸ ਸਥਿਤੀ ਵਿਚ ਭਿਖਾਰੀਆਂ ਦੀ ਵੀ ਦੇਖਭਾਲ ਕੀਤੀ ਜਾ ਰਹੀ ਹੈ।' ਦਰਅਸਲ, ਮੰਤਰਾਲੇ ਨੇ ਇਨ੍ਹਾਂ ਸ਼ਹਿਰਾਂ ਨੂੰ ਇਸ ਲਈ ਚੁਣਿਆ ਹੈ ਕਿਉਂਕਿ ਇੱਥੇ ਪਹਿਲਾਂ ਹੀ ਭੀਖ ਮੰਗ ਰਹੇ ਲੋਕਾਂ ਲਈ ਕੰਮ ਕੀਤਾ ਜਾ ਰਿਹਾ ਹੈ।

ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਸਹਿਯੋਗ ਨਾਲ ਭਿਖਾਰੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕੁਝ ਹੋਰ ਕੰਮਾਂ ਲਈ ਸਿਖਲਾਈ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੰਤਰਾਲੇ ਦਾ ਇਹ ਉਦੇਸ਼ ਵੀ ਹੈ ਕਿ ਭੋਜਨ ਕੇਂਦਰਾਂ 'ਤੇ ਖਾਣੇ ਦੀ ਵਿਵਸਥਾ ਨਾਲ ਭਿਖਾਰੀਆਂ ਦੀ ਪਛਾਣ ਕੀਤੀ ਜਾਏਗੀ ਅਤੇ ਭਵਿੱਖ ਵਿਚ ਉਨ੍ਹਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਯਤਨ ਕੀਤੇ ਜਾਣਗੇ।

ਮੀਡੀਆ ਰਿਪੋਰਟ ਦੇ ਅਨੁਸਾਰ, ਸਰਕਾਰ ਅਜਿਹੇ ਕਿੰਨਰਾਂ ਬਾਰੇ ਵੀ ਚਿੰਤਤ ਹੈ ਜਿਨ੍ਹਾਂ ਕੋਲ ਰਾਸ਼ਨ ਕਾਰਡ ਦੀ ਸਹੂਲਤ ਨਹੀਂ ਹੈ। ਕਿੰਨਰ ਭਾਈਚਾਰੇ ਦੇ ਲੋਕਾਂ ਨੂੰ ਖਾਣ ਲਈ ਪੈਸੇ ਦੀ ਵਿਵਸਥਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡਾਕਟਰੀ ਸਹੂਲਤ ਵੀ ਮੁਹੱਈਆ ਕਰਵਾਈਆਂ ਜਾਣਗੀਆਂ ਇਹ ਸਹੂਲਤ 15 ਅਪ੍ਰੈਲ ਤੱਕ ਜਾਰੀ ਰਹੇਗੀ ਤਾਂ ਕਿ ਤਾਲਾਬੰਦੀ ਦੀ ਸਥਿਤੀ ਵਿਚ ਕੋਈ ਸੰਕਟ ਨਾ ਆਵੇ।  ਮੰਤਰਾਲੇ ਨੇ ਕਿੰਨਰ ਭਾਈਚਾਰੇ ਦੇ ਪ੍ਰਮੁੱਖ ਮੈਂਬਰਾਂ ਤੋਂ ਲੋਕਾਂ ਦੀ ਗਿਣਤੀ ਬਾਰੇ ਜਾਣਕਾਰੀ ਮੰਗੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement