Corona Virus : ਸ਼ਰਾਬ ਤੇ ਸਿਗਰਟ ਪੀਣ ਵਾਲੇ ਲੋਕਾਂ ਨੂੰ WHO ਦੀ ਵੱਡੀ ਚੇਤਾਵਨੀ
Published : Mar 27, 2020, 12:32 pm IST
Updated : Mar 30, 2020, 12:13 pm IST
SHARE ARTICLE
coronavirus
coronavirus

ਪੂਰੀ ਦੁਨੀਆਂ ਵਿਚ ਜਿੱਥੇ ਕਰੋਨਾ ਵਾਇਰਸ ਦੇ ਨਾਲ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਹੋ ਰਹੀ ਹੈ

ਪੂਰੀ ਦੁਨੀਆਂ ਵਿਚ ਜਿੱਥੇ ਕਰੋਨਾ ਵਾਇਰਸ ਦੇ ਨਾਲ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਹੋ ਰਹੀ ਹੈ ਉਥੇ ਹੀ ਕਈ ਅਜਿਹੇ ਲੋਕ ਵੀ ਹਨ ਜਿਹੜੇ ਇਸ ਮੁਸੀਬਤ ਦੇ ਸਮੇਂ ਵਿਚ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਅ ਰਹੇ ਹਨ। ਪਿਛਲੇ ਕੁਝ ਸਮੇਂ ਤੋਂ ਸ਼ੋਸ਼ਲ ਮੀਡੀਆ ਤੇ ਇਹ ਗੱਲ ਬਹੁਤ ਤੇਜ਼ੀ ਨਾਲ ਵਾਇਰਸ ਹੋ ਰਹੀ ਸੀ ਕਿ ਜਿਹੜੇ ਲੋਕ ਸ਼ਰਾਬ ਪੀਂਦੇ ਹਨ ਉਨ੍ਹਾਂ ਨੂੰ ਕਰੋਨਾ ਵਾਇਰਸ ਨਹੀਂ ਹੋ ਸਕਦਾ ਪਰ ਲੋਕਾਂ ਦੇ ਇਸ ਭੁਲੇਖੇ ਨੂੰ ਦੂਰ ਕਰਦਿਆਂ ਹੁਣ ਵਿਸ਼ਵ ਸਿਹਤ ਸੰਗਠਨ (WHO) ਨੇ ਕਿਹਾ ਹੈ ਕਿ ਜੇਕਰ ਇਸ ਮਾਹਾਂਮਾਰੀ ਦੇ ਸਮੇਂ ਲੋਕਾਂ ਦੇ ਆਪਣੀ ਸ਼ਰਾਬ ਅਤੇ ਸਿਗਰਟ ਪੀਣ ਦੀ ਆਦਤ ਨੂੰ ਨਾ ਛੱਡਿਆ ਤਾਂ ਉਹ ਸਭ ਤੋਂ ਪਹਿਲਾਂ ਇਸ ਵਾਇਰਸ ਦੇ ਸ਼ਿਕਾਰ ਹੋਣਗੇ।

China coronaviruscoronavirus

WHO ਨੇ ਦਾਵਾ ਕੀਤਾ ਹੈ ਕਿ ਕਰੋਨਾ ਵਾਇਰਸ ਕਮਜ਼ੋਰ ਅਮਿਊਨਟੀ ਵਾਲੇ ਲੋਕਾਂ ਨੂੰ ਛੇਤੀ ਹੁੰਦਾ ਹੈ ਅਤੇ ਸ਼ਰਾਬ ਤੇ ਸਿਗਰਟ ਵਿਅਕਤੀ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਘੱਟ ਕਰਦਾ ਹੈ। ਇਸ ਲਈ ਹੁਣ ਅਜਿਹੇ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਦੱਸ ਦੱਈਏ ਕਿ ਹੁਣ ਤੱਕ ਇਹੀ ਦੇਖਣ ਵਿਚ ਆਇਆ ਹੈ ਕਿ ਇਸ ਵਾਇਰਸ ਨਾਲ ਮਰਨ ਵਾਲੇ ਜਿਆਦਾਤਰ ਲੋਕ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ। ਇਸ ਬਾਰੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ 60 ਸਾਲ ਦੀ ਉਮਰ ਤੇ ਜਾ ਕੇ ਸਾਡੇ ਸਰੀਰ ਵਿਚੋਂ ਰੋਗਾਂ ਨਾਲ ਲੜਨ ਦੀ ਸ਼ਕਤੀ ਘੱਟ ਹੋ ਜਾਂਦੀ ਹੈ। ਦੱਸ ਦੱਈਈ ਕਿ ਭਾਰਤ ਵਿਚ ਹੁਣ ਤੱਕ 16 ਲੋਕਾਂ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ ਅਤੇ ਇਸ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦਾ ਅੰਕੜਾ 700 ਦੇ ਕਰੀਬ ਜਾ ਚੁੱਕਾ ਹੈ। ਇਨ੍ਹਾਂ ਸਾਰੇ ਮਰਨ  ਵਾਲੇ ਵਿਅਕਤੀਆਂ ਵਿਚ ਜ਼ਿਆਦਾਤਰ ਲੋਕ 50 ਤੋਂ ਲੈ ਕੇ 75 ਸਾਲ ਤੱਕ ਦੀ ਉਮਰ ਦੇ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement