ਮੁੰਬਈ ਵਿੱਚ ਕੋਰੋਨਾ ਦੇ 6 ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ
Published : Mar 27, 2021, 9:53 pm IST
Updated : Mar 27, 2021, 9:53 pm IST
SHARE ARTICLE
Corona
Corona

ਕੱਲ੍ਹ ਤੋਂ ਸਾਰੇ ਮਹਾਰਾਸ਼ਟਰ ਵਿੱਚ ਰਾਤ ਦਾ ਕਰਫਿਊ

ਮੁੰਬਈ- ਸ਼ਨੀਵਾਰ ਨੂੰ ਮੁੰਬਈ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 6 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ। ਜੋ ਕਿ ਇਕ ਦਿਨ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਛਾਲ ਹੈ। ਮਹਾਰਾਸ਼ਟਰ ਵਿਚ ਸ਼ਨੀਵਾਰ ਨੂੰ 6123 ਕੋਰੋਨਾ ਮਾਮਲੇ ਸਾਹਮਣੇ ਆਏ। ਜਦਕਿ ਇਸ 24 ਘੰਟਿਆਂ ਦੌਰਾਨ 12 ਮੌਤਾਂ ਦਰਜ ਕੀਤੀਆਂ ਗਈਆਂ। 

CORONACORONAਮਹਾਰਾਸ਼ਟਰ ਦੀ ਰਾਜਧਾਨੀ ਵਿਚ ਸਰਗਰਮ ਮਾਮਲਿਆਂ ਦੀ ਗਿਣਤੀ ਵੀ 41,609 ਉੱਤੇ ਪਹੁੰਚ ਗਈ ਹੈ। ਹਸਪਤਾਲਾਂ ਵਿਚ ਬਿਸਤਰੇ ਦੀ ਘਾਟ ਵੀ ਹੈ। ਮੁੰਬਈ ਵਿਚ ਕੋਰੋਨਾ ਮਹਾਂਮਾਰੀ ਕਾਰਨ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਹੁਣ 11,641 ਹੋ ਗਈ ਹੈ। ਮੁੰਬਈ ਵਿੱਚ ਸ਼ੁੱਕਰਵਾਰ ਨੂੰ 5513 ਕੇਸ ਪਾਏ ਗਏ ਅਤੇ 9 ਮੌਤਾਂ ਹੋਈਆਂ। ਸਿਹਤ ਮੰਤਰਾਲੇ ਦੇ ਅਨੁਸਾਰ,ਪਿਛਲੇ 24 ਘੰਟਿਆਂ ਵਿੱਚ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 36,902 ਨਵੇਂ ਕੇਸ ਸਾਹਮਣੇ ਆਏ ਹਨ।

Coronavirus casesCoronavirus casesਇਸ ਦੇ ਨਾਲ ਹੀ,ਨਵੇਂ ਕੇਸਾਂ ਦੀ ਸੂਚੀ ਵਿਚ ਪੰਜਾਬ ਦੂਜੇ ਨੰਬਰ 'ਤੇ ਹੈ,ਜਿਥੇ 3,122 ਨਵੇਂ ਕੇਸ ਸਾਹਮਣੇ ਆਏ ਹਨ,ਇਸ ਤੋਂ ਇਲਾਵਾ ਛੱਤੀਸਗੜ੍ਹ ਵਿਚ 2,655, ਕਰਨਾਟਕ ਵਿਚ 2,566 ਅਤੇ ਗੁਜਰਾਤ ਵਿਚ 2190 ਨਵੇਂ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ਦੀ ਸਥਿਤੀ ਵੀ ਮੌਤ ਦੇ ਮਾਮਲੇ ਵਿਚ ਚਿੰਤਾਜਨਕ ਬਣੀ ਹੋਈ ਹੈ। ਪਿਛਲੇ 24 ਘੰਟਿਆਂ ਵਿੱਚ ਮਹਾਰਾਸ਼ਟਰ ਵਿੱਚ 112, ਪੰਜਾਬ ਵਿੱਚ 59,ਛੱਤੀਸਗੜ ਵਿੱਚ 22,ਕੇਰਲ ਵਿੱਚ 14 ਅਤੇ ਕਰਨਾਟਕ ਵਿੱਚ 13 ਲੋਕਾਂ ਦੀ ਮੌਤ ਹੋ ਚੁੱਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement