Uttarakhand Police Encounter: ਕਾਰ ਸੇਵਾ ਵਾਲੇ ਤਰਸੇਮ ਸਿੰਘ ਦੇ ਕਾਤਲ ਦਾ ਉਤਰਾਖੰਡ ਪੁਲਿਸ ਨੇ ਕੀਤਾ ਐਨਕਾਊਂਟਰ
Published : Mar 27, 2025, 10:49 am IST
Updated : Mar 27, 2025, 10:49 am IST
SHARE ARTICLE
Uttarakhand Police encounters the killer of Kar Sewa worker Tarsem Singh
Uttarakhand Police encounters the killer of Kar Sewa worker Tarsem Singh

ਸਰਬਜੀਤ ਨੇ ਪੁਲਿਸ ਨੂੰ ਪਿਸਤੌਲ ਦਿਖਾ ਕੇ ਭੱਜਣ ਦੀ ਕੀਤੀ ਕੋਸ਼ਿਸ਼

 

Uttarakhand Police encounters the killer of Kar Sewa worker Tarsem Singh : ਬੀਤੇ ਸਾਲ 28 ਮਾਰਚ ਨੂੰ ਗੁਰਦੁਆਰਾ ਨਾਨਕ ਮਤਾ ਉੱਤਰਾਖੰਡ ਵਿਖੇ ਕਾਰ ਸੇਵਾ ਵਾਲੇ ਸਾਧੂ ਤਰਸੇਮ ਸਿੰਘ ਨੂੰ ਕੁਝ ਲੋਕਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿਤਾ ਸੀ। ਨਾਨਕ ਮਤਾ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਵਿੱਚ ਲੋੜੀਂਦਾ ਮੁੱਖ ਦੋਸ਼ੀ ਸਰਬਜੀਤ ਸਿੰਘ ਮੀਆਂਵਿੰਡ ਦਾ ਉਤਰਾਖੰਡ ਪੁਲਿਸ ਨੇ ਐਨਕਾਊਂਟਰ ਕੀਤਾ ।

ਦਰਅਸਲ ਪੁਲਿਸ ਨੇ ਉਸ ਨੂੰ ਤਰਨ ਤਾਰਨ ਦੇ ਪਿੰਡ ਨਰੰਗਾਬਾਦ ਤੋਂ ਗ੍ਰਿਫ਼ਤਾਰ ਕੀਤਾ ਸੀ ਜਦੋਂ ਉਸ ਨੂੰ ਉਤਰਾਖੰਡ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿਚ ਪੁਲਿਸ ਦੀ ਗੱਡੀ ਹਾਦਸਾਗ੍ਰਸਤ ਹੋ ਕੇ ਪਲਟ ਗਈ। ਇਸ ਦੌਰਾਨ ਮੌਕੇ ਦਾ ਫ਼ਾਇਦਾ ਚੁੱਕਦਿਆਂ ਸਰਬਜੀਤ ਸਿੰਘ ਨੇ ਪੁਲਿਸ ਮੁਲਾਜ਼ਮ ਦੀ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਸਰਬਜੀਤ ਸਿੰਘ ਦੀਆਂ ਦੋਵਾਂ ਲੱਤਾਂ ਵਿਚ ਗੋਲੀਆਂ ਲੱਗੀਆਂ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ

ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਬਜੀਤ ਸਿੰਘ ਕਾਫ਼ੀ ਦਿਨਾਂ ਤੋਂ ਠਿਕਾਣੇ ਬਦਲ ਬਦਲ ਕੇ ਰਹਿ ਰਿਹਾ ਸੀ।
ਪਰਿਵਾਰ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕੇ ਜਦੋਂ ਪੁਲਿਸ ਨੇ ਸਰਬਜੀਤ ਸਿੰਘ ਨੂੰ ਘੇਰਾ ਪਾਇਆ ਤਾਂ ਉਸ ਵੱਲੋਂ ਆਪ ਹੀ ਸਰੰਡਰ ਕਰ ਦਿੱਤਾ ਗਿਆ ਸੀ। ਸਰਬਜੀਤ ਭੱਜਣ ਵਾਲਿਆਂ ’ਚੋਂ ਨਹੀਂ ਹੈ ਅਤੇ ਉਸ ਦੇ ਐਨਕਾਊਂਟਰ ਲਈ ਪੁਲਿਸ ਵੱਲੋਂ ਝੂਠੀ ਕਹਾਣੀ ਬਣਾਈ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement