ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਮਈ ਤੱਕ ਵਧੀ
Published : Apr 27, 2023, 3:29 pm IST
Updated : Apr 27, 2023, 3:29 pm IST
SHARE ARTICLE
Manish Sisodia
Manish Sisodia

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ 28 ਅਪ੍ਰੈਲ ਤੱਕ ਟਾਲ ਦਿੱਤਾ ਹੈ।

ਨਵੀਂ ਦਿੱਲੀ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ 'ਚ 'ਆਪ' ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਮਈ ਤੱਕ ਵਧਾ ਦਿੱਤੀ ਹੈ। ਸੀਬੀਆਈ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਸੀਬੀਆਈ ਮਾਮਲੇ ਵਿੱਚ ਜ਼ਮਾਨਤ ਉੱਤੇ ਦਿੱਲੀ ਹਾਈ ਕੋਰਟ ਦੀ ਸੁਣਵਾਈ ਦੌਰਾਨ ਬੈਂਚ ਨੇ ਸੀਬੀਆਈ ਨੂੰ ਕਿਹਾ ਕਿ ਜੇਕਰ ਤੁਹਾਡੇ ਕੋਲ ਉਹ ਸਬੂਤ ਹਨ ਜਿਨ੍ਹਾਂ ਉੱਤੇ ਤੁਹਾਨੂੰ ਭਰੋਸਾ ਹੈ ਤਾਂ ਉਹ ਸਾਨੂੰ ਵੀ ਦਿਖਾਓ।

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ 28 ਅਪ੍ਰੈਲ ਤੱਕ ਟਾਲ ਦਿੱਤਾ ਹੈ। ਈਡੀ ਮਾਮਲੇ 'ਚ ਅਦਾਲਤ ਨੇ 18 ਅਪ੍ਰੈਲ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ ਸੀਬੀਆਈ ਨੇ ਪਹਿਲੀ ਵਾਰ ਮਨੀਸ਼ ਸਿਸੋਦੀਆ ਦਾ ਨਾਂ ਆਪਣੀ ਚਾਰਜਸ਼ੀਟ ਵਿਚ ਮੁਲਜ਼ਮ ਵਜੋਂ ਅਦਾਲਤ ਵਿਚ ਪੇਸ਼ ਕੀਤਾ ਸੀ।

Manish SisodiaManish Sisodia

ਸੀਬੀਆਈ ਨੇ ਮੰਗਲਵਾਰ ਨੂੰ ਹੀ ਰਾਊਜ਼ ਐਵੇਨਿਊ ਕੋਰਟ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਸਿਸੋਦੀਆ ਤੋਂ ਇਲਾਵਾ ਜਾਂਚ ਏਜੰਸੀ ਦੀ ਚਾਰਜਸ਼ੀਟ 'ਚ ਹੈਦਰਾਬਾਦ ਦੇ ਸੀਏ ਬੁਚੀ ਬਾਬੂ ਗੋਰਾਂਤਲਾ, ਅਰਜੁਨ ਪਾਂਡੇ ਅਤੇ ਅਮਨਦੀਪ ਸਿੰਘ ਢੱਲ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਅਦਾਲਤ ਚਾਰਜਸ਼ੀਟ 'ਤੇ 12 ਮਈ ਨੂੰ ਸੁਣਵਾਈ ਕਰੇਗੀ। ਬੁਚੀ ਬਾਬੂ ਗੋਰਾਂਤਲਾ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਦੀ ਬੇਟੀ ਕਵਿਤਾ ਦੇ ਸੀਏ ਹਨ। ਈਡੀ ਨੇ ਇਸ ਮਾਮਲੇ ਵਿਚ ਕਵਿਤਾ ਤੋਂ ਵੀ ਪੁੱਛਗਿੱਛ ਕੀਤੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement