School Bus Accident : ਸਕੂਲ ਬੱਸ ਦੇ ਟਾਇਰ ਹੇਠਾਂ ਆਉਣ ਨਾਲ 9 ਸਾਲਾ ਬੱਚੀ ਦੀ ਮੌਤ 

By : BALJINDERK

Published : Apr 27, 2024, 7:23 pm IST
Updated : Apr 27, 2024, 7:23 pm IST
SHARE ARTICLE
School Bus
School Bus

School Bus Accident : ਅਚਾਨਕ ਬੱਸ ਦਾ ਅਗਲਾ ਦਰਵਾਜ਼ਾ ਖੋਲ੍ਹਣ ਨਾਲ ਅਰਸ਼ਿਤਾ ਬੱਸ ਦੇ ਟਾਇਰ ਦੀ ਲਪੇਟ ’ਚ ਆ ਗਈ  

School Bus Accident :  ਊਨਾ- ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ 'ਚ ਪੁਲਿਸ ਥਾਣਾ ਬੰਗਾਣਾ ਤਹਿਤ ਭਲੇਤੀ ਵਿਚ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਇੱਥੇ ਸਕੂਲ ਬੱਸ ਦੀ ਲਪੇਟ ਵਿਚ ਆਉਣ ਕਾਰਨ 9 ਸਾਲਾ ਵਿਦਿਆਰਥਣ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਅਰਸ਼ਿਤਾ ਪੁੱਤਰੀ ਵਿਵੇਕ ਸ਼ਰਮਾ ਵਾਸੀ ਬੰਗਾਣਾ ਦੇ ਰੂਪ ਵਿਚ ਹੋਈ ਹੈ।

ਇਹ ਵੀ ਪੜੋ:Gurdaspur News : ਗੁਰਦਾਸਪੁਰ 'ਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ 11 ਏਕੜ ਫ਼ਸਲ ਸੜ ਕੇ ਸੁਆਹ  

ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਅਰਸ਼ਿਤਾ ਸ਼ਨੀਵਾਰ ਸਵੇਰੇ ਰੋਜ਼ਾਨਾ ਵਾਂਗ ਬੰਗਾਣਾ ਤੋਂ ਸ਼ਿਵਾਲਿਕ ਪਬਲਿਕ ਸਕੂਲ ਤਨੋਹ ਲਈ ਸਕੂਲ ਬੱਸ ਵਿਚ ਸਵਾਰ ਹੋਣ ਜਾ ਰਹੀ ਸੀ। ਇਸ ਦੌਰਾਨ ਜਦੋਂ ਬੱਸ ਸਕੂਲੀ ਬੱਚਿਆਂ ਨੂੰ ਲੈ ਕੇ ਭਲੇਤੀ ਪਹੁੰਚੀ ਤਾਂ ਅਚਾਨਕ ਕਿਸੇ ਬੱਚੇ ਨੇ ਬੱਸ ਦਾ ਅਗਲਾ ਦਰਵਾਜ਼ਾ ਖੋਲ੍ਹ ਦਿੱਤਾ। ਦਰਵਾਜ਼ਾ ਖੁੱਲਣ ਨਾਲ ਹੀ ਅਰਸ਼ਿਤਾ ਬੱਸ ਤੋਂ ਹੇਠਾਂ ਡਿੱਗ ਗਈ ਅਤੇ ਟਾਇਰ ਦੀ ਲਪੇਟ ਵਿਚ ਆ ਗਈ। ਹਾਦਸੇ ਵਿਚ ਵਿਦਿਆਰਥਣ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜੋ:Hoshiarpur News : ਹੁਸ਼ਿਆਰਪੁਰ 'ਚ ਦੁਕਾਨ ਬੰਦ ਕਰਕੇ ਘਰ ਜਾ ਰਹੇ ਪਿਓ-ਧੀ 'ਤੇ ਹਮਲਾ 

ਸੂਚਨਾ ਮਿਲਣ ਮਗਰੋਂ ਬੰਗਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲਿਆ। ਪੁਲਿਸ ਇੰਸਪੈਕਟਰ ਊਨਾ ਰਾਕੇਸ਼ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਨੇ ਉਕਤ ਹਾਦਸੇ ’ਚ ਬੱਸ ਡਰਾਈਵਰ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

(For more news apart from school bus With tires coming down death 9-year-old girl News in Punjabi, stay tuned to Rozana Spokesman)

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement