ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲਾ : ਅਨਮੋਲ ਬਿਸ਼ਨੋਈ ਵਿਰੁਧ ਲੁੱਕਆਊਟ ਸਰਕੂਲਰ ਜਾਰੀ 
Published : Apr 27, 2024, 2:16 pm IST
Updated : Apr 27, 2024, 2:16 pm IST
SHARE ARTICLE
Salman Khan and Anmol Bishnoi.
Salman Khan and Anmol Bishnoi.

ਲਾਰੈਂਸ ਬਿਸ਼ਨੋਈ ਨੂੰ ਵੀ ਹਿਰਾਸਤ ’ਚ ਲੈ ਸਕਦੀ ਹੈ ਪੁਲਿਸ

ਮੁੰਬਈ: ਮੁੰਬਈ ਦੇ ਬਾਂਦਰਾ ’ਚ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਵਿਰੁਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ ਹੈ। ਅਧਿਕਾਰੀ ਨੇ ਕਿਹਾ ਕਿ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਵੀ ਹਿਰਾਸਤ ’ਚ ਲੈ ਸਕਦੀ ਹੈ, ਜੋ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ’ਚ ਬੰਦ ਹੈ ਅਤੇ ਇਸ ਮਾਮਲੇ ’ਚ ਮਹਾਰਾਸ਼ਟਰ ਸੰਗਠਤ ਅਪਰਾਧ ਕੰਟਰੋਲ ਐਕਟ (ਮਕੋਕਾ) ਲਗਾਉਣ ’ਤੇ ਵੀ ਵਿਚਾਰ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ ਅਨਮੋਲ ਬਿਸ਼ਨੋਈ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ ਅਤੇ ਜਾਂਚ ਵਿਚ ਉਸ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਸ਼ੁਕਰਵਾਰ ਨੂੰ ਐਲ.ਓ.ਸੀ. ਜਾਰੀ ਕੀਤੀ। ਅਧਿਕਾਰੀ ਨੇ ਕਿਹਾ, ‘‘ਅਨਮੋਲ ਅਤੇ ਲਾਰੈਂਸ ਬਿਸ਼ਨੋਈ ਨੂੰ ਇਸ ਮਾਮਲੇ ’ਚ ਲੋੜੀਂਦੇ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਅਨਮੋਲ ਬਿਸ਼ਨੋਈ ਕੈਨੇਡਾ ’ਚ ਰਹਿੰਦਾ ਹੈ ਅਤੇ ਅਕਸਰ ਅਮਰੀਕਾ ਜਾਂਦਾ ਰਹਿੰਦਾ ਹੈ ਪਰ ਜਿਸ ਫੇਸਬੁੱਕ ਅਕਾਊਂਟ ਤੋਂ ਉਸ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਪੋਸਟ ਕੀਤੀ ਸੀ, ਉਸ ਦਾ ਆਈ.ਪੀ. ਐਡਰੈੱਸ ਪੁਰਤਗਾਲ ’ਚ ਪਾਇਆ ਗਿਆ।’’

ਪੁਲਿਸ ਨੇ 14 ਅਪ੍ਰੈਲ ਦੀ ਸਵੇਰ ਨੂੰ ਬਾਂਦਰਾ ’ਚ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ’ਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵਲੋਂ ਕੀਤੀ ਗਈ ਗੋਲੀਬਾਰੀ ਦੇ ਸਬੰਧ ’ਚ ਭਾਰਤੀ ਦੰਡਾਵਲੀ ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਤਹਿਤ ਐਫ.ਆਈ.ਆਰ. ਦਰਜ ਕੀਤੀ ਸੀ। 

ਪੁਲਿਸ ਨੇ ਦਸਿਆ ਕਿ ਕਥਿਤ ਹਮਲਾਵਰਾਂ ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਨੂੰ ਸੋਨੂੰ ਕੁਮਾਰ, ਸੁਭਾਸ਼ ਚੰਦਰ ਬਿਸ਼ਨੋਈ (37) ਅਤੇ ਅਨੁਜ ਤਪਨ (32) ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਵਿੱਕੀ ਗੁਪਤਾ ਅਤੇ ਸਾਗਰ ਪਾਲ ਬਿਹਾਰ ਦੇ ਰਹਿਣ ਵਾਲੇ ਹਨ। ਸੋਨੂੰ ਅਤੇ ਅਨੁਜ ਨੇ 15 ਮਾਰਚ ਨੂੰ ਉਨ੍ਹਾਂ ਨੂੰ ਦੋ ਦੇਸੀ ਪਿਸਤੌਲ ਅਤੇ ਕਾਰਤੂਸ ਮੁਹੱਈਆ ਕਰਵਾਏ ਸਨ। ਉਨ੍ਹਾਂ ਦਸਿਆ ਕਿ ਸੋਨੂੰ ਅਤੇ ਅਨੁਜ ਪੰਜਾਬ ਦੇ ਫਾਜ਼ਿਲਕਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਕਿਹਾ, ‘‘ਇਹ ਦੋਵੇਂ (ਸੋਨੂੰ ਅਤੇ ਅਨੁਜ) ਲਾਰੈਂਸ ਅਤੇ ਅਨਮੋਲ ਬਿਸ਼ਨੋਈ ਦੇ ਨਾਲ ਪੰਜਾਬ ਦੇ ਗੰਗਾਪੁਰ ’ਚ ਦਰਜ ਗੋਲੀਬਾਰੀ ਦੇ ਕੇਸ ’ਚ ਸਹਿ-ਮੁਲਜ਼ਮ ਹਨ।’’

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement