ਜੇਕਰ ਬ੍ਰਿਜ ਭੂਸ਼ਣ ‘ਨਵੀਂ ਸੰਸਦ’ ਦੇ ਉਦਘਾਟਨ ਵਿਚ ਸ਼ਾਮਲ ਹੁੰਦੇ ਹਨ ਤਾਂ ‘ਦੇਸ਼’ ਨੂੰ ਸਪੱਸ਼ਟ ਸੰਦੇਸ਼ ਜਾਵੇਗਾ: ਵਿਨੇਸ਼ ਫੋਗਾਟ
Published : May 27, 2023, 4:11 pm IST
Updated : May 27, 2023, 4:11 pm IST
SHARE ARTICLE
Vinesh Phogat
Vinesh Phogat

ਕਿਹਾ, ਕੋਈ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਇਹ ਸਹੀ ਨਹੀਂ

 

ਨਵੀਂ ਦਿੱਲੀ: ਵਿਨੇਸ਼ ਫੋਗਾਟ ਨੇ ਕਿਹਾ ਕਿ ਜੇਕਰ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ 28 ਮਈ ਨੂੰ ਨਵੀਂ ਸੰਸਦ ਭਵਨ ਦੇ ਉਦਘਾਟਨ ਸਮਾਗਮ ਵਿਚ ਸ਼ਾਮਲ ਹੁੰਦੇ ਹਨ, ਤਾਂ ਇਹ ਦੇਸ਼ ਦੀ ਮੌਜੂਦਾ ਸਥਿਤੀ ਬਾਰੇ ਸਪੱਸ਼ਟ ਸੰਦੇਸ਼ ਜਾਵੇਗਾ। ਵਿਨੇਸ਼ ਅਤੇ ਉਲੰਪਿਕ ਤਮਗ਼ਾ ਜੇਤੂ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਸਮੇਤ ਦੇਸ਼ ਦੇ ਚੋਟੀ ਦੇ ਪਹਿਲਵਾਨ 23 ਅਪ੍ਰੈਲ ਤੋਂ ਜੰਤਰ-ਮੰਤਰ 'ਤੇ ਧਰਨੇ 'ਤੇ ਹਨ।

ਇਹ ਵੀ ਪੜ੍ਹੋ: 2 ਮਹੀਨੇ ਪਹਿਲਾ ਹੀ ਕੈਨੇਡਾ ਗਈ ਪੰਜਾਬਣ ਦੀ ਸੜਕ ਹਾਦਸੇ 'ਚ ਮੌਤ

ਉਨ੍ਹਾਂ ਨੇ ਬ੍ਰਿਜ ਭੂਸ਼ਣ 'ਤੇ ਇਕ ਨਾਬਾਲਗ ਸਮੇਤ ਸੱਤ ਮਹਿਲਾ ਖਿਡਾਰੀਆਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਇਲਜ਼ਾਮ ਲਗਾਇਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਅਪਣੀ ਮੰਗ ਨੂੰ ਲੈ ਕੇ ਐਤਵਾਰ ਨੂੰ ਨਵੇਂ ਸੰਸਦ ਭਵਨ ਦੇ ਸਾਹਮਣੇ ਮਹਿਲਾ ਮਹਾਪੰਚਾਇਤ ਦਾ ਆਯੋਜਨ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ।

ਇਹ ਵੀ ਪੜ੍ਹੋ: ਅੱਖਾਂ ਲਈ ਰਾਮਬਾਣ ਤੋਂ ਘੱਟ ਨਹੀਂ ਹਨ ਇਹ 6 ਸੁਪਰਫ਼ੂਡ, ਤੁਸੀਂ ਵੀ ਕਰੋ ਖਾਣੇ 'ਚ ਸ਼ਾਮਲ 

ਵਿਨੇਸ਼ ਤੋਂ ਪੁਛਿਆ ਗਿਆ ਕਿ ਜੇਕਰ ਕੁਸ਼ਤੀ ਸੰਘ ਦੇ ਮੁਖੀ ਉਦਘਾਟਨ ਦੇ ਦੌਰਾਨ ਮੌਜੂਦ ਹੁੰਦੇ ਹਨ ਤਾਂ ਕੀ ਸੰਦੇਸ਼ ਜਾਵੇਗਾ, ਉਨ੍ਹਾਂ ਕਿਹਾ, "ਜੇਕਰ ਬ੍ਰਿਜ ਭੂਸ਼ਣ 28 ਮਈ ਨੂੰ ਨਵੀਂ ਸੰਸਦ ਵਿਚ ਮੌਜੂਦ ਹੁੰਦੇ ਹਨ , ਤਾਂ ਪੂਰੇ ਦੇਸ਼ ਨੂੰ ਅਪਣੇ ਆਪ ਸੰਦੇਸ਼ ਜਾਵੇਗਾ।" ਵਿਨੇਸ਼ ਨੇ ਕਿਹਾ,"ਮੈਨੂੰ ਨਹੀਂ ਪਤਾ ਕਿ ਸਰਕਾਰ ਵਿਚ ਅੰਦਰ ਕੀ ਚੱਲ ਰਿਹਾ ਹੈ ਪਰ ਕੋਈ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਇਹ ਸਹੀ ਨਹੀਂ ਹੈ। ਉਹ ਦੇਸ਼ ਦੀਆਂ ਔਰਤਾਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ”।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement