Breaking News: ਫਰੀਦਾਬਾਦ ‘ਚ ਕਾਂਗਰਸੀ ਨੇਤਾ ਵਿਕਾਸ ਚੌਧਰੀ ਦੀ ਗੋਲੀਆਂ ਮਾਰ ਕੀਤੀ ਹੱਤਿਆ
Published : Jun 27, 2019, 11:11 am IST
Updated : Jun 27, 2019, 12:16 pm IST
SHARE ARTICLE
Vikas Choudhary
Vikas Choudhary

ਫਰੀਦਾਬਾਦ ‘ਚ ਕਾਂਗਰਸੀ ਨੇਤਾ ਵਿਕਾਸ ਚੌਧਰੀ ਦੀ ਗੋਲੀਆਂ ਮਾਰ ਕੀਤੀ ਹੱਤਿਆ...

ਫਰੀਦਾਬਾਦ:  ਫਰੀਦਾਬਾਦ ‘ਚ ਕਾਂਗਰਸੀ ਨੇਤਾ ਵਿਕਾਸ ਚੌਧਰੀ ਨੂੰ ਗੋਲੀ ਮਾਰ ਦਿੱਤੀ ਗਈ। ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਹਰਿਆਣਾ ਕਾਂਗਰਸ ਦੇ ਨੇਤਾ ਵਿਕਾਸ ਚੌਧਰੀ ਦੀ ਅੱਜ ਯਾਨੀ ਵੀਰਵਾਰ ਸਵੇਰੇ ਫਰੀਦਾਬਾਦ ‘ਚ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਵਿਕਾਸ ਚੌਧਰੀ ਨੂੰ ਉਸ ਸਮੇਂ 10 ਤੋਂ ਜ਼ਿਆਦਾ ਗੋਲੀਆਂ ਮਾਰੀਆਂ ਗਈਆਂ। 



 

ਜਦੋਂ ਉਹ ਜਿਮ ਤੋਂ ਕਸਰਤ ਕਰਕੇ ਬਾਹਰ ਨਿਕਲ ਰਹੇ ਸਨ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਵਿਕਾਸ ਚੌਧਰੀ ਹਾਲ ਹੀ ‘ਚ ਇੰਡੀਅਨ ਨੈਸ਼ਨਲ ਲੋਕਦਲ (INLD)  ਨੂੰ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ ਸਨ।  

 



 

 

ਹਰਿਆਣਾ ਕਾਂਗਰਸ ਦੇ ਪ੍ਰਧਾਨ ਅਸ਼ੋਕ ਤੰਵਰ ਨੇ ਪਾਰਟੀ ਨੇਤਾ ਵਿਕਾਸ ਚੌਧਰੀ ਦੀ ਫਰੀਦਾਬਾਦ ਵਿੱਚ ਹੱਤਿਆ ਕਰ ਦਿੱਤੇ ਜਾਣ ‘ਤੇ ਰਾਜ ਵਿੱਚ ਮੌਜੂਦਾ ਸਰਕਾਰ BJP ਦੇ ਮਨੋਹਰ ਲਾਲ ਖੱਟਰ ਸਰਕਾਰ ‘ਤੇ ਵਰ੍ਹਦੇ ਹੋਏ ਕਿਹਾ ਕਿ ਇਹ ਜੰਗਲ ਰਾਜ ਹੈ। ਕਨੂੰਨ ਦਾ ਕੋਈ ਡਰ ਨਹੀਂ ਰਿਹਾ ਹੈ। ਇਸ ਤਰ੍ਹਾਂ ਦੀ ਵਾਰਦਾਤ ਕੱਲ ਵੀ ਹੋਈ ਸੀ, ਜਦੋਂ ਛੇੜਖਾਨੀ ਦਾ ਵਿਰੋਧ ਕਰਨ ‘ਤੇ ਇੱਕ ਔਰਤ ਨੂੰ ਚਾਕੂ ਨਾਲ ਮਾਰ ਦਿੱਤਾ ਗਿਆ ਸੀ। ਜਾਂਚ ਹੋਣੀ ਚਾਹੀਦੀ ਹੈ।

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement