2022 ਦੀਆਂ ਵਿਧਾਨ ਸਭਾ ਚੋਣਾਂ ਯੂ.ਪੀ-ਉੱਤਰਾਖੰਡ 'ਚ ਇਕੱਲੇ ਹੀ ਲੜੇਗੀ ਬਸਪਾ - ਮਾਇਆਵਤੀ 
Published : Jun 27, 2021, 12:00 pm IST
Updated : Jun 27, 2021, 12:00 pm IST
SHARE ARTICLE
Mayawati
Mayawati

ਪਿਛਲੇ ਸਾਲ ਬਿਹਾਰ ਦੀਆਂ ਵਿਧਾਨ ਸਭਾ ਚੋਣਾਂ ਵਿਚ ਬਸਪਾ ਨੇ ਰਾਸ਼ਟਰੀ ਲੋਕ ਸਮਤਾ ਪਾਰਟੀ ਅਤੇ AIMIM ਨਾਲ ਗਠਜੋੜ ’ਚ ਚੋਣਾਂ ਲੜੀਆਂ ਸਨ

ਲਖਨਊ -  ਬਹੁਜਨ ਸਮਾਜ ਪਾਰਟੀ (ਬਸਪਾ) ਪ੍ਰਧਾਨ ਮਾਇਆਵਤੀ ਨੇ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ’ਚ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮਾਇਆਵਤੀ ਮੁਤਾਬਕ ਵਿਧਾਨ ਸਭਾ ਚੋਣਾਂ ਵਿਚ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਮੀਨ (ਏ. ਆਈ. ਐੱਮ. ਆਈ. ਐੱਮ.) ਨਾਲ ਗਠਜੋੜ ਤੋਂ ਇਨਕਾਰ ਕੀਤਾ ਹੈ।

Photo

ਇਹ ਵੀ ਪੜ੍ਹੋ : ਰਾਸ਼ਟਰਪਤੀ ਦਾ ਕਾਫ਼ਲਾ ਲੰਘਾਉਣ ਲਈ ਪੁਲਿਸ ਨੇ ਬੀਮਾਰ ਔਰਤ ਦੀ ਗੱਡੀ ਰੋਕੀ, ਹੋਈ ਮੌਤ

ਉਨ੍ਹਾਂ ਦਾਅਵਾ ਕੀਤਾ ਕਿ ਦੋਹਾਂ ਸੂਬਿਆਂ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਦੀ ਪਾਰਟੀ ਇਕੱਲੇ ਹੀ ਚੋਣਾਂ ਲੜੇਗੀ। 
 ਬਸਪਾ ਮੁਖੀ ਨੇ ਐਤਵਾਰ ਨੂੰ ਟਵੀਟ ਕੀਤਾ ਕਿ ਮੀਡੀਆ ਇਕ ਨਿਊਜ਼ ਚੈਨਲ ਵਿਚ ਕੱਲ੍ਹ ਤੋਂ ਇਹ ਖ਼ਬਰ ਪ੍ਰਸਾਰਿਤ ਕੀਤੀ ਜਾ ਰਹੀ ਹੈ ਕਿ ਉੱਤਰ ਪ੍ਰਦੇਸ਼ ਵਿਚ ਆਗਾਮੀ ਵਿਧਾਨ ਸਭਾ ਆਮ ਚੋਣਾਂ ਓਵੈਸੀ ਦੀ ਪਾਰਟੀ ਏ. ਆਈ. ਐੱਮ. ਆਈ. ਐੱਮ. ਅਤੇ ਬਸਪਾ ਮਿਲ ਕੇ ਲੜੇਗੀ। ਇਹ ਖ਼ਬਰ ਪੂਰਨ ਤੌਰ ’ਤੇ ਗਲਤ ਹੈ ਅਤੇ ਤੱਥਹੀਣ ਹੈ। ਇਸ ਵਿਚ ਜ਼ਰਾ ਜਿੰਨੀ ਵੀ ਸੱਚਾਈ ਨਹੀਂ ਹੈ ਅਤੇ ਬਸਪਾ ਇਸ ਦਾ ਖੰਡਨ ਕਰਦੀ ਹੈ। 

Mayawati Mayawati

ਇਹ ਵੀ ਪੜ੍ਹੋ -  ਜੰਮੂ ਹਵਾਈ ਅੱਡੇ 'ਤੇ 5 ਮਿੰਟ ਵਿਚ ਹੋਏ ਦੋ ਧਮਾਕੇ, ਦੋ ਜਵਾਨ ਜਖ਼ਮੀ 

ਮਾਇਆਵਤੀ ਨੇ ਦੂਜੇ ਟਵੀਟ ਵਿਚ ਕਿਹਾ ਕਿ ਉਂਝ ਇਸ ਸਬੰਧ ਵਿਚ ਪਾਰਟੀ ਵਲੋਂ ਫਿਰ ਤੋਂ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਪੰਜਾਬ ਨੂੰ ਛੱਡ ਕੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ’ਚ 2022 ਦੀਆਂ ਵਿਧਾਨ ਸਭਾ ਚੋਣਾਂ ਬਸਪਾ ਕਿਸੇ ਵੀ ਪਾਰਟੀ ਨਾਲ ਕੋਈ ਵੀ ਗਠਜੋੜ ਕਰ ਕੇ ਨਹੀਂ ਲੜੇਗੀ ਬਲਕਿ ਇਕੱਲੇ ਹੀ ਲੜੇਗੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਬਿਹਾਰ ਦੀਆਂ ਵਿਧਾਨ ਸਭਾ ਚੋਣਾਂ ਵਿਚ ਬਸਪਾ ਨੇ ਰਾਸ਼ਟਰੀ ਲੋਕ ਸਮਤਾ ਪਾਰਟੀ ਅਤੇ ਏ. ਆਈ. ਐੱਮ. ਆਈ. ਐੱਮ. ਨਾਲ ਗਠਜੋੜ ’ਚ ਚੋਣਾਂ ਲੜੀਆਂ ਸਨ, ਜਿਸ ਵਿਚ ਸੁਹੇਲਦੇਵ ਭਾਰਤੀ ਸਮਾਜ ਪਾਰਟੀ ਵੀ ਸ਼ਾਮਲ ਹੋਈ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement