ਚੋਣ ਨਤੀਜੇ ਸਪੱਸ਼ਟ ਸਬੂਤ ਕਿ ਭਾਰਤ ਇਕ ਹਿੰਦੂ ਰਾਸ਼ਟਰ ਨਹੀਂ: ਅਮਰਤਿਆ ਸੇਨ
Published : Jun 27, 2024, 4:22 pm IST
Updated : Jun 27, 2024, 4:22 pm IST
SHARE ARTICLE
ਨੋਬਲ ਪੁਰਸਕਾਰ ਜੇਤੂ ਅਰਥ ਸ਼ਾਸਤਰੀ ਅਮਰਤਿਆ ਸੇਨ।
ਨੋਬਲ ਪੁਰਸਕਾਰ ਜੇਤੂ ਅਰਥ ਸ਼ਾਸਤਰੀ ਅਮਰਤਿਆ ਸੇਨ।

ਨੋਬਲ ਪੁਰਸਕਾਰ ਜੇਤੂ ਸੇਨ ਨੇ ਕਿਹਾ – ਧਰਮ ਨਿਰਪੱਖ ਦੇਸ਼ ਭਾਰਤ ਨੂੰ ਖੁਲ੍ਹੇ ਸਿਆਸੀ ਵਿਚਾਰਾਂ ਦੀ ਲੋੜ

ਨਵੀਂ ਦਿੱਲੀ: ਨੋਬਲ ਪੁਰਸਕਾਰ ਜੇਤੂ ਤੇ ਪ੍ਰਸਿਧ ਅਰਥ ਸ਼ਾਸਤਰੀ ਅਮਰਤਿਆ ਸੇਨ ਨੇ ਦੇਸ਼ ’ਚ ਹਿੰਦੂਤਵ ਦੇ ਵਧ ਰਹੇ ਦਬਦਬੇ ਨੂੰ ਨਕਾਰਿਆ ਹੈ। ਉਨ੍ਹਾਂ ਅੱਜ ਵੀਰਵਾਰ ਨੂੰ ਕਿਹਾ ਕਿ ਭਾਰਤ ‘ਹਿੰਦੂ ਰਾਸ਼ਟਰ’ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਇਸ ਗੱਲ ਦਾ ਸਪੱਸ਼ਟ ਸਬੂਤ ਹਨ ਕਿ ਭਾਰਤ ਹਿੰਦੂ ਰਾਸ਼ਟਰ ਨਹੀਂ ਹੈ। ਉਨ੍ਹਾਂ ਕਿਹਾ ਕਿ  ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ। ਅਜਿਹੇ ਦੇਸ਼ ਨੂੰ ਸਿਆਸੀ ਤੌਰ ’ਤੇ ਖੁੱਲ੍ਹੇ ਵਿਚਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ‘ਹਿੰਦੂ ਰਾਸ਼ਟਰ’ ਵਿੱਚ ਬਦਲਣ ਦਾ ਵਿਚਾਰ ਸਹੀ ਨਹੀਂ ਹੈ। ਸਾਡਾ ਸੰਵਿਧਾਨ ਵੀ ਧਰਮ ਨਿਰਪੱਖਤਾ ਦੀ ਨੀਂਹ ’ਤੇ ਆਧਾਰਿਤ ਹੈ। ਸਾਨੂੰ ਇਸ ਨੂੰ ਕਾਇਮ ਰੱਖਣਾ ਚਾਹੀਦਾ ਹੈ।

ਅਮਰੀਕਾ ਤੋਂ ਪਰਤਣ ਤੋਂ ਬਾਅਦ ਕੋਲਕਾਤਾ ਦੇ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਇਕ ਬੰਗਾਲੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਗੱਲ ਆਖੀ। ਸੇਨ ਨੇ ਅਯੁੱਧਿਆ ’ਚ ਰਾਮ ਮੰਦਰ ਦੀ ਉਸਾਰੀ ਦੇ ਬਾਵਜੂਦ ਫ਼ੈਜ਼ਾਬਾਦ ਲੋਕ ਸਭਾ ਸੀਟ ’ਤੇ ਭਾਜਪਾ ਦੀ ਹਾਰ ’ਤੇ ਵੀ ਪ੍ਰਤੀਕਿਰਿਆ ਦਿੱਤੀ। ਸੇਨ ਨੇ ਕਿਹਾ ਕਿ ਇਹ ਭਾਰਤ ਦੀ ਅਸਲ ਪਛਾਣ ਨੂੰ ਦਬਾਉਣ ਦੀ ਕੋਸ਼ਿਸ਼ ਸੀ।

ਉਨ੍ਹਾਂ ਕਿਹਾ ਕਿ ਇੰਨੇ ਵੱਡੇ ਪਧਰ ’ਤੇ ਰਾਮ ਮੰਦਰ ਦਾ ਨਿਰਮਾਣ ਹੋਇਆ ਹੈ। ਪਰ ਮਹਾਤਮਾ ਗਾਂਧੀ, ਰਾਬਿੰਦਰਨਾਥ ਟੈਗੋਰ ਅਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਦੇਸ਼ ਭਾਰਤ ਨੂੰ ‘ਹਿੰਦੂ ਰਾਸ਼ਟਰ’ ਵਜੋਂ ਪੇਸ਼ ਕਰਨਾ ਠੀਕ ਨਹੀਂ ਹੈ। ਇਹ ਭਾਰਤ ਦੀ ਅਸਲ ਪਛਾਣ ਤੋਂ ਅਣਜਾਣਤਾ ਹੈ। ਇਸ ਰੁਝਾਨ ਨੂੰ ਬਦਲਣ ਦੀ ਲੋੜ ਹੈ। ਅਮਰਤਿਆ ਸੇਨ ਨੇ ਦੇਸ਼ ਦੀ ਮੌਜੂਦਾ ਵਿਵਸਥਾ ’ਤੇ ਵੀ ਸਵਾਲ ਉਠਾਏ। ਉਨ੍ਹਾਂ ਅਜੋਕੇ ਸਮੇਂ ’ਚ ਲੋਕਾਂ ਨੂੰ ਬਿਨਾ ਸੁਣਵਾਈ ਦੇ ਜੇਲਾਂ ’ਚ ਡੱਕਣ ’ਤੇ ਨਾਰਾਜ਼ਗੀ ਜ਼ਾਹਰ ਕੀਤੀ। ਸੇਨ ਨੇ ਕਿਹਾ ਕਿ ਮੌਜੂਦਾ ਸਥਿਤੀ ਨੂੰ ਬਦਲਣ ਦੀ ਲੋੜ ਹੈ।

ਨੋਬਲ ਪੁਰਸਕਾਰ ਜੇਤੂ ਅਮਰਤਿਆ ਸੇਨ ਨੇ ਕਿਹਾ ਕਿ ਹਰ ਚੋਣ ਤੋਂ ਬਾਅਦ ਅਸੀਂ ਬਦਲਾਅ ਦੀ ਉਮੀਦ ਕਰਦੇ ਹਾਂ। ਹਾਲਾਂਕਿ, ਬਿਨਾਂ ਮੁਕੱਦਮੇ ਦੇ ਲੋਕਾਂ ਨੂੰ ਜੇਲ੍ਹਾਂ ’ਚ ਡੱਕਣ ਅਤੇ ਅਮੀਰ ਤੇ ਗ਼ਰੀਬ ਲੋਕਾਂ ਵਿਚ ਪਾੜਾ ਵਧਾਉਣ ਵਰਗੀਆਂ ਚੀਜ਼ਾਂ ਅਜੇ ਵੀ ਵਾਪਰ ਰਹੀਆਂ ਹਨ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਰੋਕਣਾ ਬਹੁਤ ਜ਼ਰੂਰੀ ਹੈ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement