70 ਸਾਲ ਤੋਂ ਵਧ ਉਮਰ ਦੇ ਹਰੇਕ ਭਾਰਤੀ ਨੂੰ ਹੁਣ ਮਿਲੇਗਾ ਮੁਫ਼ਤ ਮੈਡੀਕਲ ਇਲਾਜ
Published : Jun 27, 2024, 6:13 pm IST
Updated : Jun 27, 2024, 6:13 pm IST
SHARE ARTICLE
ਜ਼ਿਲ੍ਹਾ ਹਸਪਤਾਲ ਮੋਹਾਲੀ।
ਜ਼ਿਲ੍ਹਾ ਹਸਪਤਾਲ ਮੋਹਾਲੀ।

55 ਕਰੋੜ ਭਾਰਤੀਆਂ ਨੂੰ ਮਿਲ ਰਹੀਆਂ ਹਨ ਮੁਫ਼ਤ ਮੈਡੀਕਲ ਸਹੂਲਤਾਂ

Free Medical Care to Old Persons. ਨਵੀਂ ਦਿੱਲੀ: 70 ਸਾਲ ਤੋਂ ਵਧ ਉਮਰ ਦੇ ਹਰੇਕ ਭਾਰਤੀ ਨਾਗਰਿਕ ਦਾ ਮੈਡੀਕਲ ਇਲਾਜ ਹੁਣ ‘ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ’ ਅਧੀਨ ਬਿਲਕੁਲ ਮੁਫ਼ਤ ਹੋਇਆ ਕਰੇਗਾ। ਇਹ ਪ੍ਰਗਟਾਵਾ ਅੱਜ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੀਤਾ।

ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ’ਚ 25 ਹਜ਼ਾਰ ਜਨ ਔਸ਼ਧੀ ਕੇਂਦਰ ਬੜੀ ਤੇਜ਼ੀ ਨਾਲ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਯੁਸ਼ਮਾਨ ਭਾਰਤ - ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ’ ਅਧੀਨ 55 ਕਰੋੜ ਲਾਭਪਾਤਰੀਆਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਦੁਨੀਆ ’ਚ ਇਸ ਤੋਂ ਵੱਡੀ ਹੋਰ ਕੋਈ ਵੀ ਸਰਕਾਰੀ ਸਿਹਤ ਬੀਮਾ ਯੋਜਨਾ ਨਹੀਂ ਹੈ।

ਇਸ ਯੋਜਨਾ ਰਾਹੀਂ ਹਰ ਸਾਲ 12 ਕਰੋੜ ਪ੍ਰਵਾਰਾਂ ਨੂੰ ਹਰ ਸਾਲ ਲਾਭ ਪੁਜ ਰਿਹਾ ਹੈ ਤੇ ਉਹ ਹਸਪਤਾਲਾਂ ’ਚ ਜਾ ਕੇ ਅਪਣਾ ਮੈਡੀਕਲ ਇਲਾਜ ਕਰਵਾ ਸਕਦੇ ਹਨ। ਇਕ ਪ੍ਰਵਾਰ ਹਰ ਸਾਲ 5 ਲੱਖ ਰੁਪਏ ਤਕ ਦਾ ਇਲਾਜ ਮੁਫ਼ਤ ਕਰਵਾ ਸਕਦਾ ਹੈ। 

Tags: free

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement