ਚੈੱਕ ਬਾਊਂਸ ਹੋਣ ਦੀ ਹਾਲਤ ਵਿਚ 20 ਫ਼ੀ ਸਦੀ ਰਕਮ ਅਦਾਲਤ ਵਿਚ ਜਮ੍ਹਾਂ ਕਰਾਉਣੀ ਪਵੇਗੀ
Published : Jul 27, 2018, 2:22 am IST
Updated : Jul 27, 2018, 2:22 am IST
SHARE ARTICLE
Bounced Check
Bounced Check

ਬੈਂਕ ਖਾਤੇ ਵਿਚ ਪੈਸੇ ਨਾ ਹੋਣ ਦੇ ਬਾਵਜੂਦ ਚੈੱਕ ਜਾਰੀ ਕਰਨ ਵਾਲਿਆਂ ਨੂੰ ਹੁਣ ਚੌਕਸ ਹੋ ਜਾਣਾ ਚਾਹੀਦਾ ਹੈ ਕਿਉਂਕਿ ਸੰਸਦ ਵਿਚ ਅੱਜ ਅਜਿਹਾ ਬਿੱਲ ਪਾਸ ਕੀਤਾ............

ਨਵੀਂਦਿੱਲੀ  : ਬੈਂਕ ਖਾਤੇ ਵਿਚ ਪੈਸੇ ਨਾ ਹੋਣ ਦੇ ਬਾਵਜੂਦ ਚੈੱਕ ਜਾਰੀ ਕਰਨ ਵਾਲਿਆਂ ਨੂੰ ਹੁਣ ਚੌਕਸ ਹੋ ਜਾਣਾ ਚਾਹੀਦਾ ਹੈ ਕਿਉਂਕਿ ਸੰਸਦ ਵਿਚ ਅੱਜ ਅਜਿਹਾ ਬਿੱਲ ਪਾਸ ਕੀਤਾ ਗਿਆ ਹੈ ਜਿਸ ਤਹਿਤ ਚੈੱਕ ਬਾਊਂਸ ਦੇ ਮੁਲਜ਼ਮ ਨੂੰ ਇਸ ਦੀ ਰਕਮ ਦਾ 20 ਫ਼ੀ ਸਦੀ ਅਦਾਲਤ ਵਿਚ ਅੰਤਰਮ ਮੁਆਵਜ਼ੇ ਵਜੋਂ ਜਮ੍ਹਾਂ ਕਰਾਉਣਾ ਪਵੇਗਾ।
ਬਿੱਲ ਵਿਚ ਚੈੱਕ ਬਾਊਂਸ ਮਾਮਲਿਆਂ ਦੇ ਦੋਸ਼ੀਆਂ ਨੂੰ ਦੋ ਸਾਲ ਤਕ ਦੀ ਸਜ਼ਾ ਦਾ ਪ੍ਰਾਵਧਾਨ ਹੈ। ਚੈੱਕ ਬਾਊਂਸ ਹੋਣ ਦੀ ਹਾਲਤ ਵਿਚ ਚੈੱਕ ਪ੍ਰਾਪਤਕਰਤਾ ਨੂੰ ਹੋਰ ਜ਼ਿਆਦਾ ਰਾਹਤ ਪ੍ਰਦਾਨ ਕਰਨ ਵਾਲੇ ਸੋਧ ਬਿੱਲ ਨੂੰ ਅੱਜ ਰਾਜ ਸਭਾ ਵਿਚ ਪ੍ਰਵਾਨਗੀ ਦੇ ਦਿਤੀ ਗਈ। ਲੋਕ ਸਭਾ ਵਿਚ ਇਹ ਪਹਿਲਾਂ ਹੀ ਪਾਸ ਹੋ ਚੁੱਕਾ ਹੈ।

ਬਿੱਲ ਬਾਰੇ ਚਰਚਾ ਦਾ ਜਵਾਬ ਦਿੰਦਿਆਂ ਵਿੱਤ ਰਾਜ ਮੰਤਰੀ ਸ਼ਿਵ ਪ੍ਰਤਾਪ ਸ਼ੁਕਲ ਨੇ ਕਿਹਾ ਕਿ ਸਮੇਂ-ਸਮੇਂ 'ਤੇ ਸਬੰਧਤ ਕਾਨੂੰਨ ਵਿਚ ਸੋਧ ਕੀਤੀ ਜਾਂਦੀ ਰਹੀ ਹੈ ਅਤੇ ਲੋੜ ਪੈਣ 'ਤੇ ਅੱਗੇ ਵੀ ਅਜਿਹਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸੋਧ ਬਿੱਲ ਵਿਚ ਪ੍ਰਾਵਧਾਨ ਕੀਤਾ ਗਿਆ ਹੈ ਕਿ ਚੈੱਕ ਬਾਊਂਸ ਹੋਣ ਦੀ ਹਾਲਤ ਵਿਚ ਮੁਲਜ਼ਮ ਵਲੋਂ ਪਹਿਲਾਂ ਹੀ ਚੈੱਕ 'ਤੇ ਅੰਕਤ ਰਾਸ਼ੀ ਦਾ 20 ਫ਼ੀ ਸਦ ਅਦਾਲਤ ਵਿਚ ਜਮ੍ਹਾਂ ਕਰਾਉਣਾ ਪਵੇਗਾ।

ਜੇ ਹੇਠਲੀ ਅਦਾਲਤ ਵਿਚ ਫ਼ੈਸਲ ਮੁਲਜ਼ਮ ਵਿਰੁਧ ਆਉਂਦਾ ਹੈ ਅਤੇ ਉਹ ਉਪਰਲੀ ਅਦਾਲਤ ਵਿਚ ਅਪੀਲ ਕਰਦਾ ਹੈ ਤਾਂ ਉਸ ਨੂੰ ਦੁਬਾਰਾ ਕੁਲ ਰਕਮ ਦੀ 20 ਫ਼ੀ ਸਦੀ ਰਕਮ ਅਦਾਲਤ ਵਿਚ ਜਮ੍ਹਾਂ ਕਰਾਉਣੀ ਪਵੇਗੀ। ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਇਸ ਪ੍ਰਾਵਧਾਨ ਕਾਰਨ ਚੈੱਕ ਬਾਊਂਸ ਦੇ ਮਾਮਲੇ ਘਟਣਗੇ। 
(ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement