ਦਿੱਲੀ ਪੁਲਿਸ ਨੇ MP ਮਨੀਸ਼ ਤਿਵਾੜੀ ਸਮੇਤ ਹੋਰ ਕਾਂਗਰਸੀ ਸਾਂਸਦ ਹਿਰਾਸਤ 'ਚ ਲਏ
Published : Jul 27, 2022, 1:51 pm IST
Updated : Jul 27, 2022, 3:58 pm IST
SHARE ARTICLE
Manish Tewari
Manish Tewari

ਮਹਿੰਗਾਈ ਅਤੇ ਜਾਂਚ ਏਜੰਸੀਆਂ ਖਿਲਾਫ਼ ਰਾਸ਼ਟਰਪਤੀ ਨੂੰ ਸੌਂਪਣ ਜਾ ਰਹੇ ਸਨ ਮੰਗ ਪੱਤਰ

 

ਨਵੀਂ ਦਿੱਲੀ : ਈਡੀ ਅੱਜ ਤੀਜੇ ਦਿਨ ਵੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਪੁੱਛਗਿੱਛ ਕਰ ਰਹੀ ਹੈ। ਇਸੇ ਦੌਰਾਨ ਅੱਜ ਕਾਂਗਰਸੀ ਸੰਸਦ ਮੈਂਬਰ ਜਾਂਚ ਏਜੰਸੀਆਂ ਅਤੇ ਮਹਿੰਗਾਈ ਖ਼ਿਲਾਫ਼ ਰਾਸ਼ਟਰਪਤੀ ਨੂੰ ਮੰਗ ਪੱਤਰ ਦੇਣ ਪੁੱਜੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਕ ਵੀਡੀਓ ਰਾਹੀਂ ਇਹ ਜਾਣਕਾਰੀ ਦਿੱਤੀ।

 

 

Manish TewariManish Tewari

ਉਨ੍ਹਾਂ ਕਿਹਾ ਕਿ ਦੂਜੇ ਦਿਨ ਫਿਰ ਤੋਂ ਕਾਂਗਰਸੀ ਸੰਸਦ ਮੈਂਬਰਾਂ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਸੀਂ ਮਹਿੰਗਾਈ ਅਤੇ ਜਾਂਚ ਏਜੰਸੀਆਂ ਖਿਲਾਫ ਰਾਸ਼ਟਰਪਤੀ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ ਪਰ ਪੁਲਿਸ ਨੇ ਸਾਨੂੰ ਹਿਰਾਸਤ 'ਚ ਲੈ ਲਿਆ ਹੈ। ਇਹ ਲੋਕਤੰਤਰ ਦਾ ਕਤਲ ਹੈ। ਅਸੀਂ ਮਹਿੰਗਾਈ ਅਤੇ ਜੀਐਸਟੀ ਦਾ ਮੁੱਦਾ ਉਠਾਉਣਾ ਚਾਹੁੰਦੇ ਸੀ। ਸਾਨੂੰ ਨਹੀਂ ਪਤਾ ਕਿ ਸਾਨੂੰ ਕਿੱਥੇ ਲਿਜਾਇਆ ਜਾ ਰਿਹਾ ਹੈ। ਇਹ ਸਿਰਫ ਮੋਦੀ ਜੀ ਸ਼ਾਹ ਜੀ ਹੀ ਜਾਣਦੇ ਹਨ।

Manish TewariManish Tewari

ਦੱਸ ਦੇਈਏ ਕਿ ਬੀਤੇ ਦਿਨ ਵੀ ਕਾਂਗਰਸੀ ਸੰਸਦ ਮੈਂਬਰਾਂ ਨੇ ਵਿਜੇ ਚੌਕ ਤੋਂ ਰਾਸ਼ਟਰਪਤੀ ਭਵਨ ਤੱਕ ਪੈਦਲ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ ਸੀ। ਉਧਰ, ਪੁਲਿਸ ਵੱਲੋਂ ਰੋਕੇ ਜਾਣ ’ਤੇ ਕਾਂਗਰਸੀ ਸੰਸਦ ਮੈਂਬਰ ਵਿਜੇ ਚੌਕ ਨੇੜੇ ਧਰਨੇ ’ਤੇ ਬੈਠ ਗਏ। ਇਸ ਮਗਰੋਂ ਪੁਲਿਸ ਨੇ ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement