ਮਹਿਲਾ ਮਰੀਜ਼ ਨਾਲ ਬਲਾਤਕਾਰ ਦੇ ਦੋਸ਼ ਹੇਠ ਡਾਕਟਰ ਗ੍ਰਿਫ਼ਤਾਰ, ਕਲੀਨਿਕ ਸੀਲ
Published : Oct 27, 2022, 7:10 pm IST
Updated : Oct 27, 2022, 7:10 pm IST
SHARE ARTICLE
File Photo
File Photo

ਸ਼ਿਕਾਇਤ ਮੁਤਾਬਿਕ ਟੀਕਾ ਲਗਾਉਣ ਲਈ ਦੋਸ਼ੀ ਡਾਕਟਰ ਔਰਤ ਨੂੰ ਕਲੀਨਿਕ ਦੇ ਅੰਦਰ ਲੈ ਗਿਆ, ਅਤੇ ਟੀਕਾ ਲਗਾਉਣ ਤੋਂ ਬਾਅਦ ਉਸ ਨਾਲ ਬਲਾਤਕਾਰ ਕੀਤਾ

 

ਗੋਂਡਾ - ਇਲਾਜ ਦੌਰਾਨ ਇੱਕ ਮਹਿਲਾ ਮਰੀਜ਼ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਜ਼ਿਲ੍ਹਾ ਪੁਲਿਸ ਨੇ ਇੱਕ ਨਿੱਜੀ ਕਲੀਨਿਕ ਦੇ ਡਾਕਟਰ ਨੂੰ ਗ੍ਰਿਫ਼ਤਾਰ ਕਰਕੇ ਕਲੀਨਿਕ ਨੂੰ ਸੀਲ ਕਰ ਦਿੱਤਾ ਹੈ। ਔਰਤ ਦੇ ਪਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਦੱਸਿਆ ਕਿ ਪੀੜਤ ਔਰਤ ਦੋ ਦਿਨ ਪਹਿਲਾਂ ਖਰਗੁਪੁਰ ਥਾਣਾ ਖੇਤਰ ਦੇ ਇੱਕ ਨਿੱਜੀ ਕਲੀਨਿਕ ਦੇ ਡਾਕਟਰ ਅਜਮਲ ਕੋਲ ਇਲਾਜ ਲਈ ਗਈ ਸੀ।

ਸ਼ਿਕਾਇਤ ਮੁਤਾਬਿਕ ਟੀਕਾ ਲਗਾਉਣ ਲਈ ਦੋਸ਼ੀ ਡਾਕਟਰ ਔਰਤ ਨੂੰ ਕਲੀਨਿਕ ਦੇ ਅੰਦਰ ਲੈ ਗਿਆ, ਅਤੇ ਟੀਕਾ ਲਗਾਉਣ ਤੋਂ ਬਾਅਦ ਉਸ ਨਾਲ ਬਲਾਤਕਾਰ ਕੀਤਾ। ਸ਼ਿਕਾਇਤ ਅਨੁਸਾਰ, ਦੋਸ਼ੀ ਨੇ ਔਰਤ ਨੂੰ ਇਸ ਘਟਨਾ ਬਾਰੇ ਕਿਸੇ ਨੂੰ ਦੱਸਣ 'ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ। ਹਾਲਾਂਕਿ, ਇਸ ਦੌਰਾਨ ਕਿਸੇ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਜੋ ਵਾਇਰਲ ਹੋ ਗਈ।

ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਡਾਕਟਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 376 (ਬਲਾਤਕਾਰ) ਸਮੇਤ ਹੋਰਾਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਔਰਤ ਨੂੰ ਮੈਡੀਕਲ ਜਾਂਚ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਨੇ ਕਲੀਨਿਕ ਨੂੰ ਸੀਲ ਕਰ ਦਿੱਤਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement