ਹੁਣ ਟਰਾਂਸਜੈਂਡਰ ਵੀ ਕਰ ਸਕਣਗੇ ਨੌਕਰੀ, ਰਾਜ ਸਭਾ ’ਚ ਬਿੱਲ ਪਾਸ
Published : Nov 27, 2019, 12:33 pm IST
Updated : Nov 27, 2019, 12:33 pm IST
SHARE ARTICLE
Transgender Bill Passad In Rajya Sabha
Transgender Bill Passad In Rajya Sabha

ਸਰਕਾਰ ਨੇ ਬਿੱਲ ਨੂੰ 19 ਜੁਲਾਈ ਨੂੰ ਲੋਕ ਸਭਾ ਵਿਚ ਪੇਸ਼ ਕੀਤਾ ਜਦੋਂ ਕਿ ਕੇਂਦਰੀ ਕੈਬਨਿਟ ਨੇ ਇਸ ਬਿੱਲ ਨੂੰ 10 ਜੁਲਾਈ ਨੂੰ ਮਨਜ਼ੂਰੀ ਦੇ ਦਿੱਤੀ ਸੀ।

ਨਵੀਂ ਦਿੱਲੀ- ਟਰਾਂਸਜੈਂਡਰ ਵਿਅਕਤੀ (ਅਧਿਕਾਰਾਂ ਦੀ ਸੁਰੱਖਿਆ) ਬਿਲ 2019 ਮੰਗਲਵਾਰ ਨੂੰ ਰਾਜ ਸਭਾ 'ਚ ਪਾਸ ਹੋ ਗਿਆ ਹੈ। ਇਸ ਤੋਂ ਪਹਿਲਾਂ 5 ਅਗਸਤ 2019 ਨੂੰ ਬਿੱਲ ਨੂੰ ਲੋਕ ਸਭਾ ਨੇ ਮਨਜ਼ੂਰੀ ਦੇ ਦਿੱਤੀ ਸੀ। ਇਹ ਬਿੱਲ ਟਰਾਂਸਜੈਂਡਰਾਂ ਨੂੰ ਸਮਾਜ ਦੀ ਮੁੱਖ ਧਾਰਾ 'ਚ ਲਿਆਉਣ ਅਤੇ ਉਨ੍ਹਾਂ ਦੀ ਸਮਾਜਿਕ, ਆਰਥਿਕ ਅਤੇ ਵਿਦਿਅਕ ਸ਼ਕਤੀਕਰਨ ਲਈ ਇਕ ਵਿਧੀ ਪ੍ਰਦਾਨ ਕਰਦਾ ਹੈ।

TransgendersTransgenders

ਇਸ ਬਿੱਲ 'ਚ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦੀ ਵਿਵਸਥਾ ਕੀਤੀ ਗਈ ਹੈ ਜੋ ਟ੍ਰਾਂਸਜੈਂਡਰ ਲੋਕਾਂ ਵਿਰੁੱਧ ਅਪਰਾਧ ਕਰਦੇ ਹਨ। ਸਰਕਾਰ ਨੇ ਬਿੱਲ ਨੂੰ 19 ਜੁਲਾਈ ਨੂੰ ਲੋਕ ਸਭਾ ਵਿਚ ਪੇਸ਼ ਕੀਤਾ ਜਦੋਂ ਕਿ ਕੇਂਦਰੀ ਕੈਬਨਿਟ ਨੇ ਇਸ ਬਿੱਲ ਨੂੰ 10 ਜੁਲਾਈ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਹ ਬਿੱਲ ਲਿਆਉਣ ਪਿੱਛੇ ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਇਹ ਵਿਤਕਰੇ ਅਤੇ ਦੁਰਵਰਤੋਂ ਨੂੰ ਰੋਕਣ ਦੇ ਨਾਲ-ਨਾਲ ਸਮਾਜ ਦੀ ਮੁੱਖ ਧਾਰਾ 'ਚ ਵਿਤਕਰੇ ਅਤੇ ਇਸ ਦੀ ਦੁਰਵਰਤੋਂ ਨੂੰ ਲਿਆਉਣ 'ਚ ਮਦਦ ਕਰੇਗਾ।

Transgender in Pakistan set on fireTransgender 

ਇਸ ਅਹਿਮ ਬਿੱਲ 'ਚ ਟਰਾਂਸਜੈਂਡਰ ਵਿਅਕਤੀਆਂ ਨੂੰ ਪਛਾਣ ਸਰਟੀਫਿਕੇਟ ਜਾਰੀ ਕਰਨ ਦੇ ਨਾਲ ਯੋਜਨਾਬੰਦੀ, ਭਰਤੀ, ਤਰੱਕੀਆਂ ਅਤੇ ਹੋਰ ਸਬੰਧਤ ਮੁੱਦਿਆਂ 'ਚ ਇਕ ਟਰਾਂਸਜੈਂਡਰ ਵਿਅਕਤੀ ਨਾਲ ਵਿਤਕਰਾ ਨਾ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ।
 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement