ਰਾਜਨਾਥ ਸਿੰਘ ਨੇ ਵੀ ਕੀਤੀ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ
Published : Nov 27, 2020, 1:54 pm IST
Updated : Nov 27, 2020, 1:54 pm IST
SHARE ARTICLE
Rajnath Singh
Rajnath Singh

ਕਿਹਾ ਅੰਦੋਲਨ ਦੀ ਥਾਂ ਗੱਲਬਾਤ ਰਾਹੀਂ ਮਾਮਲਾ ਹੱਲ ਕਰਵਾਉਣ ਕਿਸਾਨ

ਨਵੀਂ ਦਿੱਲੀ - ਪੰਜਾਬ ਤੋਂ ਲੈ ਕੇ ਦਿੱਲੀ ਤੱਕ ਦੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਅਸਰ ਸਪੱਸ਼ਟ ਤੌਰ ਤੇ ਦਿਖਾਈ ਦੇ ਰਿਹਾ ਹੈ। ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਦਿੱਲੀ ਦੇ ਨੇੜੇ ਪਹੁੰਚ ਗਏ ਹਨ। ਦਿੱਲੀ ਪੁਲਿਸ ਕਿਸਾਨਾਂ ਨੂੰ ਆਰਜ਼ੀ ਜੇਲ੍ਹਾਂ ਵਿਚ ਪਾਉਣ ਦੀ ਤਿਆਰੀ ਕਰ ਰਹੀ ਹੈ ਪਰ ਕੇਜਰੀਵਾਲ ਸਰਕਾਰ ਨੇ ਇਸ ਨੂੰ ਨਕਾਰ ਦਿੱਤਾ ਹੈ।

Farmers from Punjab stopped from entering Delhi at Singhu border Farmers 

ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਸਾਨਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿਚ ਲਿਆਂਦੇ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਨਾਲ ਖੇਤੀਬਾੜੀ ਸੈਕਟਰ ਨੂੰ ਉਦਾਰੀਕਰਨ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨਾਲ ਸਾਰੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਤਿਆਰ ਹਨ।

farmerFarmer Protest 

ਉਨ੍ਹਾਂ ਕਿਹਾ, “ਕਿਸਾਨਾਂ ਨੂੰ ਆਪਣਾ ਅੰਦੋਲਨ ਖ਼ਤਮ ਕਰਨਾ ਚਾਹੀਦਾ ਹੈ। ਮੈਂ ਇਸ ਦੇਸ਼ ਦੇ ਕਿਸਾਨਾਂ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਇਹ ਤਿੰਨੋਂ ਬਿੱਲ ਸਿਰਫ਼ ਕਿਸਾਨਾਂ ਦੇ ਹਿੱਤ ਵਿਚ ਹਨ। ਅਸੀਂ ਕਿਸਾਨਾਂ ਨਾਲ ਧੋਖਾ ਨਹੀਂ ਕਰ ਸਕਦੇ। ਮੈਂ ਉਨ੍ਹਾਂ ਸਾਰਿਆਂ ਨੂੰ ਗੱਲਬਾਤ ਲਈ ਸੱਦਾ ਦਿੰਦਾ ਹਾਂ। ਮੈਂ ਰੱਖਿਆ ਮੰਤਰੀ ਹਾਂ ਪਰ ਮੈਂ ਕਿਸਾਨਾਂ ਨੂੰ ਇੱਕ ਕਿਸਾਨ ਦੇ ਪੁੱਤਰ ਵਜੋਂ ਸੱਦਾ ਦਿੰਦਾ ਹਾਂ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement