AAP ਸਾਂਸਦ ਸੰਜੇ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਦਰਜ 
Published : Nov 27, 2021, 3:54 pm IST
Updated : Nov 27, 2021, 3:54 pm IST
SHARE ARTICLE
Sanjay Singh
Sanjay Singh

ਮੈਂ ਉਨ੍ਹਾਂ ਕਾਇਰ ਗੁੰਡਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਅਪਰਾਧ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਚੁੱਕਣੀ ਬੰਦ ਨਹੀਂ ਕਰਾਂਗਾ

 

ਨਵੀਂ ਦਿੱਲੀ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਉੱਤਰ ਪ੍ਰਦੇਸ਼ ਦੇ ਪਾਰਟੀ ਇੰਚਾਰਜ ਸੰਜੇ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਧਮਕੀ ਮਿਲਣ ਤੋਂ ਬਾਅਦ ਸ਼ਿਕਾਇਤ ‘ਤੇ ਰਾਜਧਾਨੀ ਲਖਨਊ ਦੇ ਗੋਮਤੀਨਗਰ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਲਖਨਊ ਦੇ ਪੁਲਿਸ ਕਮਿਸ਼ਨਰ ਡੀਕੇ ਠਾਕੁਰ ਨੇ ਦੱਸਿਆ ਕਿ ਸੰਜੇ ਸਿੰਘ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਗੋਮਤੀਨਗਰ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

‘ਆਪ’ ਸਾਂਸਦ ਨੇ ਸ਼ੁੱਕਰਵਾਰ ਨੂੰ ਟਵੀਟ ਕਰ ਕੇ ਇਸ ਬਾਰੇ ਜਾਣਕਾਰੀ ਵੀ ਦਿੱਤੀ ਸੀ ਤੇ ਲਿਖਿਆ ਸੀ ਕਿ ”ਮੈਨੂੰ ਫਿਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ, ਸ਼ਾਇਦ ਕੁੱਝ ਲੋਕ ਮੈਨੂੰ ਮਾਰਨਾ ਚਾਹੁੰਦੇ ਹਨ, ਇਸ ਨਾਲ ਕੋਈ ਫਰਕ ਨਹੀਂ ਪੈਂਦਾ ਪਰ ਮੈਂ ਉਨ੍ਹਾਂ ਕਾਇਰ ਗੁੰਡਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਅਪਰਾਧ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਚੁੱਕਣੀ ਬੰਦ ਨਹੀਂ ਕਰਾਂਗਾ।

file photo

ਲਖਨਊ ਪੁਲਿਸ ਨੂੰ ਇਸ ਨੰਬਰ ਦਾ ਨੋਟਿਸ ਲੈਣਾ ਚਾਹੀਦਾ ਹੈ।” ਸੰਜੇ ਸਿੰਘ ਨੇ ਉਹ ਨੰਬਰ ਵੀ ਸਾਂਝਾ ਕੀਤਾ ਹੈ ਜਿਸ ਤੋਂ ਉਨ੍ਹਾਂ ਨੂੰ ਧਮਕੀ ਮਿਲੀ ਸੀ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਪੁਲਿਸ ਨੂੰ ਇਸ ਨੰਬਰ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਘਟਨਾ ਬਾਰੇ ਪੁਲਿਸ ਕਮਿਸ਼ਨਰ ਠਾਕੁਰ ਨੇ ਕਿਹਾ, “ਆਪ ਸੰਸਦ ਮੈਂਬਰ ਸੰਜੇ ਸਿੰਘ ਦੀ ਸ਼ਿਕਾਇਤ ‘ਤੇ ਗੋਮਤੀਨਗਰ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਨੰਬਰ ਤੋਂ ਉਨ੍ਹਾਂ ਨੇ ਧਮਕੀਆਂ ਮਿਲਣ ਦੀ ਗੱਲ ਕਹੀ ਹੈ, ਉਸ ਦੀ ਜਾਂਚ ਕੀਤੀ ਜਾ ਰਹੀ ਹੈ।”

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement