ਗੁਜਰਾਤ: ਚੋਣ ਡਿਊਟੀ ’ਤੇ ਤਾਇਨਾਤ ਜਵਾਨ ਨੇ ਸਾਥੀਆਂ ’ਤੇ ਕੀਤੀ ਫਾਇਰਿੰਗ, ਦੋ ਦੀ ਮੌਤ, 2 ਜਖ਼ਮੀ
Published : Nov 27, 2022, 10:26 am IST
Updated : Nov 27, 2022, 10:26 am IST
SHARE ARTICLE
File Photo
File Photo

ਅਗਲੇ ਮਹੀਨੇ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਜਵਾਨਾਂ ਨੂੰ ਇੱਥੇ ਭੇਜਿਆ ਗਿਆ ਸੀ।

 

ਪੋਰਬੰਦਰ : ਗੁਜਰਾਤ ਦੇ ਪੋਰਬੰਦਰ ਨੇੜੇ ਇਕ ਪਿੰਡ ’ਚ ਸ਼ਨੀਵਾਰ ਸ਼ਾਮ ਕਿਸੇ ਗੱਲ ਨੂੰ ਲੈ ਕੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐੱਫ.) ਦੇ ਜਵਾਨ ਨੇ ਆਪਣੇ ਸਾਥੀਆਂ ’ਤੇ ਫਾਇਰਿੰਗ ਕੀਤੀ, ਜਿਸ ’ਚ ਦੋ ਜਵਾਨਾਂ ਦੀ ਮੌਤ ਹੋ ਗਈ ਅਤੇ ਬਾਕੀ ਦੋ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੋਰਬੰਦਰ ਦੇ ਜ਼ਿਲ੍ਹਾ ਮੈਜਿਸਟਰੇਟ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਏ. ਐੱਮ. ਸ਼ਰਮਾ ਨੇ ਦੱਸਿਆ ਕਿ ਇਹ ਜਵਾਨ ਮਣੀਪੁਰ ਦੀ ਸੀ.ਆਰ.ਪੀ.ਐੱਫ. ਬਟਾਲੀਅਨ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਜਵਾਨਾਂ ਨੂੰ ਇੱਥੇ ਭੇਜਿਆ ਗਿਆ ਸੀ।

ਪੋਰਬੰਦਰ ਜ਼ਿਲ੍ਹੇ ’ਚ ਪਹਿਲੇ ਪੜਾਅ ਵਿਚ 1 ਦਸੰਬਰ ਨੂੰ ਵੋਟਾਂ ਪੈਣਗੀਆਂ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀ.ਆਰ.ਪੀ.ਐੱਫ. ਦੇ ਜਵਾਨ ਪੋਰਬੰਦਰ ਤੋਂ ਤਕਰੀਬਨ 25 ਕਿਲੋਮੀਟਰ ਦੂਰ ਤੁਕੜਾ ਗੋਸਾ ਪਿੰਡ ਦੇ ਇਕ ਕੇਂਦਰ ’ਚ ਠਹਿਰੇ ਹੋਏ ਸਨ। ਸ਼ਰਮਾ ਨੇ ਕਿਹਾ, ‘‘ਸ਼ਨੀਵਾਰ ਸ਼ਾਮ ਨੂੰ ਕਿਸੇ ਗੱਲ ਨੂੰ ਲੈ ਕੇ ਇਕ ਜਵਾਨ ਨੇ ਆਪਣੇ ਸਾਥੀਆਂ ’ਤੇ ਅਸਾਲਟ ਰਾਈਫਲ ਨਾਲ ਫਾਇਰਿੰਗ ਕਰ ਦਿੱਤੀ। ਦੋ ਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਜਾਮਨਗਰ ਦੇ ਇਕ ਹਸਪਤਾਲ ’ਚ ਲਿਜਾਇਆ ਗਿਆ ਹੈ। ਇਨ੍ਹਾਂ ’ਚੋਂ ਇਕ ਦੇ ਪੇਟ ’ਚ, ਜਦਕਿ ਦੂਜੇ ਦੀ ਲੱਤ ’ਚ ਗੋਲ਼ੀ ਲੱਗੀ ਹੈ। ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement