ਵਿਵਾਦਿਤ ਬਿਆਨ 'ਤੇ ਮਹਾਰਾਸ਼ਟਰ ਰਾਜ ਮਹਿਲਾ ਕਮਿਸ਼ਨ ਨੇ ਰਾਮਦੇਵ ਨੂੰ ਭੇਜਿਆ ਨੋਟਿਸ

By : GAGANDEEP

Published : Nov 27, 2022, 2:26 pm IST
Updated : Nov 27, 2022, 2:26 pm IST
SHARE ARTICLE
 Ramdev
Ramdev

ਜਵਾਬ ਦੇਣ ਲਈ ਤਿੰਨ ਦਿਨਾਂ ਦਾ ਦਿੱਤਾ ਸਮਾਂ

 

 ਮੁੰਬਈ: ਵਿਵਾਦਿਤ ਬਿਆਨ ਤੇ  ਰਾਮਦੇਵ ਨੂੰ ਮਹਾਰਾਸ਼ਟਰ ਰਾਜ ਮਹਿਲਾ ਕਮਿਸ਼ਨ ਨੇ ਸ਼ਨੀਵਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਰਾਮਦੇਵ ਨੇ ਠਾਣੇ 'ਚ ਔਰਤਾਂ ਦੇ ਕੱਪੜੇ ਪਾਉਣ ਨੂੰ ਲੈ ਕੇ ਬਿਆਨ ਦਿੱਤਾ ਸੀ, ਜਿਸ 'ਤੇ ਵਿਵਾਦ ਸ਼ੁਰੂ ਹੋ ਗਿਆ ਹੈ। ਮਹਾਰਾਸ਼ਟਰ ਦੇ ਰਾਜ ਮਹਿਲਾ ਕਮਿਸ਼ਨ ਨੇ ਰਾਮਦੇਵ ਤੋਂ ਔਰਤਾਂ 'ਤੇ ਦਿੱਤੇ ਇਤਰਾਜ਼ਯੋਗ ਬਿਆਨ 'ਤੇ ਸਪੱਸ਼ਟੀਕਰਨ ਮੰਗਿਆ ਹੈ। ਕਮਿਸ਼ਨ ਨੇ ਉਨ੍ਹਾਂ ਨੂੰ ਜਵਾਬ ਦੇਣ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਹੈ।

ਸ਼ੁੱਕਰਵਾਰ ਨੂੰ ਠਾਣੇ 'ਚ ਇਕ ਈਵੈਂਟ 'ਚ ਰਾਮਦੇਵ ਨੇ ਕਿਹਾ ਸੀ, ''ਔਰਤਾਂ ਸਾੜੀਆਂ 'ਚ ਚੰਗੀ ਲੱਗਦੀਆਂ ਹਨ, ਔਰਤਾਂ ਸਲਵਾਰ ਸੂਟ 'ਚ ਚੰਗੀ ਲੱਗਦੀਆਂ ਹਨ ਅਤੇ ਮੇਰੀ ਨਜ਼ਰ 'ਚ ਉਹ ਬਿਨਾਂ ਕੁਝ ਪਹਿਨੇ ਚੰਗੀ ਲੱਗਦੀਆਂ ਹਨ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅਮ੍ਰਿਤਾ ਫੜਨਵੀਸ ਅਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੇ ਪੁੱਤਰ ਲੋਕ ਸਭਾ ਮੈਂਬਰ ਸ਼੍ਰੀਕਾਂਤ ਸ਼ਿੰਦੇ ਵੀ ਇਸ ਮੌਕੇ ਮੌਜੂਦ ਸਨ।

ਮਹਿਲਾ ਕਮਿਸ਼ਨ ਨੇ ਰਾਮਦੇਵ ਨੂੰ ਭੇਜੇ ਨੋਟਿਸ ਵਿੱਚ ਕਿਹਾ ਹੈ ਕਿ ਕਮਿਸ਼ਨ ਨੂੰ ਤੁਹਾਡੀਆਂ ਅਸ਼ਲੀਲ ਟਿੱਪਣੀਆਂ ਖ਼ਿਲਾਫ਼ ਸ਼ਿਕਾਇਤ ਮਿਲੀ ਹੈ, ਜਿਸ ਨਾਲ ਔਰਤਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚੀ ਹੈ। ਦੂਜੇ ਪਾਸੇ ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਦੀ ਉਪ ਚੇਅਰਮੈਨ ਨੀਲਮ ਗੋਰੇ ਨੇ ਵੀ ਰਾਮਦੇਵ ਦੀ ਵਿਵਾਦਤ ਟਿੱਪਣੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਔਰਤਾਂ ਪ੍ਰਤੀ ਉਨ੍ਹਾਂ ਦੀ ਵਿਗੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, ''ਜਦੋਂ ਰਾਮਦੇਵ ਯੋਗਾ ਰਾਹੀਂ ਸੰਜਮ ਅਤੇ ਸਮਾਜ ਦੀ ਸਿਹਤ ਦੀ ਗੱਲ ਕਰਦੇ ਹਨ, ਉਨ੍ਹਾਂ ਦਾ ਔਰਤਾਂ ਪ੍ਰਤੀ ਅਜਿਹਾ ਗੰਦਾ ਰਵੱਈਆ ਹੈ, ਇਹ ਬਹੁਤ ਗਲਤ ਹੈ। ਸਾਰੇ ਮਰਦ ਔਰਤਾਂ ਨੂੰ ਇਸ ਤਰ੍ਹਾਂ ਨਹੀਂ ਦੇਖਦੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement