ਕਿਸਾਨਾਂ ਨੇ ਨਹੀਂ ਸੁਣੀ ਪੀਐਮ ਦੀ ‘ਮਨ ਕੀ ਬਾਤ’, ਥਾਲੀਆਂ ਭਾਂਡੇ ਖੜਕਾ ਕੇ ਸੁਣਾਈ ਅਪਣੀ ਗੱਲ
Published : Dec 27, 2020, 12:14 pm IST
Updated : Dec 27, 2020, 12:14 pm IST
SHARE ARTICLE
Farmers thali bajao protest during Modis Mann ki Baat
Farmers thali bajao protest during Modis Mann ki Baat

ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਵੀ ਜੰਤਰ ਮੰਤਰ 'ਤੇ ਖੜਕਾਈਆਂ ਥਾਲੀਆਂ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਦੌਰਾਨ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਅਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। 

Farmers thali bajao protest during Modis Mann ki BaatFarmers thali bajao protest during Modis Mann ki Baat

ਇਸ ਦੇ ਚਲਦਿਆਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਲੋਕਾਂ ਨੇ ਕਿਸਾਨਾਂ ਦਾ ਸਮਰਥਨ ਕਰਦਿਆਂ ਥਾਲੀਆਂ ਖੜਕਾ ਕੇ ‘ਮਨ ਕੀ ਬਾਤ’ ਦਾ ਵਿਰੋਧ ਕੀਤਾ। ਦਿੱਲੀ ਦੇ ਬਾਰਡਰ ਤੋਂ ਵੀ ਕਿਸਾਨਾਂ ਵੱਲ਼ੋਂ ਥਾਲੀਆਂ ਤੇ ਭਾਂਡੇ ਖੜਕਾ ਕੇ ਵਿਰੋਧ ਕਰਨ ਦੀਆਂ ਤਸਵੀਰਾਂ ਸਾਹਮਣੇ ਆਈਆਂ।

Farmers thali bajao protest during Modis Mann ki BaatFarmers thali bajao protest during Modis Mann ki Baat

ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਥਾਲੀਆਂ ਵਜਾਉਂਦੇ ਹੋਏ ਕਿਹਾ ਕਿ ਹੁਣ ਪੀਐਮ ਮੋਦੀ ਦੇ ਮਨ ਕੀ ਬਾਤ ਕੋਈ ਨਹੀਂ ਸੁਣੇਗਾ। ਹੁਣ ਉਹਨਾਂ ਨੂੰ ਕਿਸਾਨਾਂ ਦੇ ਮਨ ਦੀ ਗੱਲ ਸੁਣਨੀ ਚਾਹੀਦੀ ਹੈ। ਇਸ ਦੌਰਾਨ ਨੌਜਵਾਨਾਂ ਤੋਂ ਇਲਾਵਾ ਬਜ਼ੁਰਗ ਕਿਸਾਨਾਂ ਨੇ ਵੀ ਥਾਲੀਆਂ, ਪਤੀਲੇ ਆਦਿ ਖੜਕਾ ਕੇ ਪ੍ਰਦਰਸ਼ਨ ਕੀਤਾ। 

Farmers thali bajao protest during Modis Mann ki BaatFarmers thali bajao protest during Modis Mann ki Baat

ਪ੍ਰੋਗਰਾਮ ਦੀ ਸ਼ੁਰੂਆਤ ਵਿਚ ਪ੍ਰਧਾਨ ਮੰਤਰੀ ਨੇ 4 ਦਿਨ ਬਾਅਦ ਸ਼ੁਰੂ ਹੋਣ ਵਾਲੇ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਇਸ ਤੋਂ ਇਲ਼ਾਵਾ ਪੀਐਮ ਮੋਦੀ ਨੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਾ ਜ਼ਿਕਰ ਵੀ ਕੀਤਾ।

Narendra Modi Narendra Modi

ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਵੀ ਜੰਤਰ ਮੰਤਰ 'ਤੇ ਖੜਕਾਈਆਂ ਥਾਲੀਆਂ

ਕਿਸਾਨਾਂ ਦੇ ਸਮਰਥਨ ‘ਚ ਦਿੱਲੀ ਜੰਤਰ-ਮੰਤਰ ਵਿਖੇ ਧਰਨੇ ‘ਤੇ ਬੈਠੇ ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਵੀ ਥਾਲੀਆਂ ਖੜਕਾਈਆਂ। ਇਸ ਦੌਰਾਨ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਵੱਲੋਂ ਥਾਲੀਆਂ ਖੜਕਾਈਆਂ ਗਈਆਂ। ਇਸ ਮੌਕੇ  ਜੰਤਰ ਮੰਤਰ 'ਤੇ ਹੋਰ ਧਰਨਾਕਾਰੀ ਕਾਂਗਰਸੀ ਵਿਧਾਇਕ ਤੇ ਸੰਸਦ ਮੈਂਬਰਾਂ ਨੇ ਵੀ ਥਾਲੀਆਂ ਖੜਕਾਈਆਂ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement