UP ਵਾਲੇ ਕਿਸਾਨਾਂ ਨੇ ਥਾਲੀਆਂ ਖੜਕਾ ਖੜਕਾ ਹਿਲਾ ਦਿੱਤੀ ਦਿੱਲੀ !
Published : Dec 27, 2020, 4:49 pm IST
Updated : Dec 27, 2020, 4:49 pm IST
SHARE ARTICLE
Farmer protest
Farmer protest

ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨ ਦੇ ਸਮਰਥਨ ਵਿਚ ਨਕਲੀ ਕਿਸਾਨ ਜਥੇਬੰਦੀਆਂ ਲਿਆ ਕੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।

ਨਵੀਂ ਦਿੱਲੀ , ਸੈਸ਼ਵ ਨਾਗਰਾ : ਯੂ ਪੀ ਵਾਲੇ ਕਿਸਾਨਾਂ ਨੇ ਥਾਲੀਆਂ ਖੜਕਾ ਕੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਨਕਲੀ ਕਿਸਾਨਾਂ ਨੂੰ ਲਿਆ ਕਿ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰਨਾ ਬੰਦ ਕਰੇ ਅਤੇ ਦੇਸ਼ ਦੇ ਅੰਨਦਾਤਾ ਦੇ ਮਨ ਦੀ ਬਾਤ ਨੂੰ ਵੀ ਸੁਣੇ । ਗਾਜ਼ੀਪੁਰ ਬਾਰਡਰ ‘ਤੇ ਯੂ ਪੀ ਵਾਲੇ ਕਿਸਾਨਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨ ਦੇ ਸਮਰਥਨ ਵਿਚ ਨਕਲੀ ਕਿਸਾਨ ਜਥੇਬੰਦੀਆਂ ਲਿਆ ਕੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । 

photophotoਕਿਸਾਨਾਂ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ‘ਤੇ ਹਜ਼ਾਰਾਂ ਕਿਸਾਨ ਕੜਾਕੇ ਦੀ ਠੰਢ ਵਿੱਚ ਧਰਨੇ ਲਾ ਰਹੇ ਹਨ, ਬਹੁਤ ਸਾਰੇ ਕਿਸਾਨ ਕਿਸਾਨੀ ਸੰਘਰਸ਼ ਵਿਚ ਸ਼ਹੀਦ ਵੀ ਹੋ ਚੁੱਕੇ ਹਨ । ਮੋਦੀ ਸਰਕਾਰ ਦੇਸ਼ ਦੇ ਲੋਕਾਂ ਦੇ ਮਨ ਦੀ ਬਾਤ ਸੁਣਨ ਦੀ ਤਾਂ ਵਾਰ ਵਾਰ ਗੱਲ ਕਰ ਰਹੀ ਹੈ ਪਰ ਕੜਾਕੇ ਦੀ ਠੰਢ ਵਿਚ ਧਰਨੇ ‘ਤੇ ਬੈਠੇ ਕਿਸਾਨਾਂ ਦੇ ਮਨ ਦੀ ਬਾਤ ਮੋਦੀ ਸਰਕਾਰ ਕਦੋਂ ਸੁਣਨਗੇ।  ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਹੁਣ ਇਕੱਲੇ ਕਿਸਾਨਾਂ ਦਾ ਨਹੀਂ ਰਿਹਾ, ਇਹ ਸੰਘਰਸ਼ ਪੂਰੇ ਦੇਸ਼ ਦੇ ਲੋਕਾਂ ਦਾ ਬਣ ਚੁੱਕਿਆ ਹੈ। ਮੋਦੀ ਸਰਕਾਰ ਨੂੰ ਕਿਸਾਨਾਂ ਦੇ ਇਸ ਸੰਘਰਸ਼ ਨੂੰ ਗੰਭੀਰਤਾਂ ਨਾਲ  ਨਾਲ ਲੈਣਾ ਚਾਹੀਦਾ ਹੈ।

photophotoਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਾਰ ਵਾਰ ਕਹਿ ਰਹੀ ਹੈ ਕਿ ਕਿਸਾਨਾਂ ਨੂੰ ਵਿਰੋਧੀ ਧਿਰਾਂ ਵੱਲੋਂ ਵਰਗਲਾਇਆ ਗਿਆ ਹੈ ਜਾਂ ਫਿਰ ਕਿਸਾਨ ਅਫਵਾਹਾਂ ਦਾ ਸ਼ਿਕਾਰ ਹੋਏ ਬੈਠੇ ਹਨ, ਉਨ੍ਹਾਂ ਕਿਹਾ ਕਿ ਅਜਿਹੀ ਕੋਈ ਗੱਲਬਾਤ ਨਹੀਂ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਡਟੇ ਹੋਏ ਹਨ, ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨੂੰ ਮੰਨਿਆ ਨਹੀਂ ਜਾਵੇਗਾ ਇਹ ਸੰਘਰਸ਼ ਜਾਰੀ ਰਹੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement