Himachal Weather News: ਹਿਮਾਚਲ ਦੀਆਂ ਉੱਚੀਆਂ ਚੋਟੀਆਂ 'ਤੇ ਬਰਫ਼ਬਾਰੀ ਸ਼ੁਰੂ, 8 ਸ਼ਹਿਰਾਂ 'ਚ ਪਹੁੰਚਿਆ ਮਨਫ਼ੀ ਵਿਚ ਪਾਰਾ
Published : Dec 27, 2024, 1:08 pm IST
Updated : Dec 27, 2024, 1:19 pm IST
SHARE ARTICLE
Himachal Weather News in punjabi
Himachal Weather News in punjabi

Himachal Weather News in punjabi: 7 ਜ਼ਿਲ੍ਹਿਆਂ ਵਿੱਚ ਭਾਰੀ ਬਰਫ਼ਬਾਰੀ ਦੀ ਚੇਤਾਵਨੀ

Himachal Weather News in punjabi : ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਬਦਲ ਗਿਆ ਹੈ। ਸ਼ਿਮਲਾ ਜ਼ਿਲ੍ਹੇ ਦੀਆਂ ਉੱਚੀਆਂ ਚੋਟੀਆਂ 'ਤੇ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਮੌਸਮ ਵਿਗਿਆਨ (IMD) ਕੇਂਦਰ ਸ਼ਿਮਲਾ ਨੇ ਅੱਜ ਦੁਪਹਿਰ ਤੋਂ ਕੱਲ੍ਹ ਰਾਤ ਤੱਕ 7 ਜ਼ਿਲ੍ਹਿਆਂ ਵਿਚ ਭਾਰੀ ਬਰਫ਼ਬਾਰੀ ਦੀ ਚੇਤਾਵਨੀ ਦਿੱਤੀ ਹੈ। ਇਸ ਸੀਜ਼ਨ 'ਚ ਪਹਿਲੀ ਵਾਰ ਬਰਫ਼ਬਾਰੀ ਨੂੰ ਲੈ ਕੇ ਆਰੇਂਜ ਅਲਰਟ ਦਿੱਤਾ ਗਿਆ ਹੈ।

ਆਈਐਮਡੀ ਮੁਤਾਬਕ ਚੰਬਾ, ਕਾਂਗੜਾ, ਕਿਨੌਰ, ਕੁੱਲੂ, ਲਾਹੌਲ-ਸਪੀਤੀ, ਮੰਡੀ ਅਤੇ ਸ਼ਿਮਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਭਾਰੀ ਬਰਫ਼ਬਾਰੀ ਹੋ ਸਕਦੀ ਹੈ। ਹੋਰ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਬਾ, ਲਾਹੌਲ ਸਪਿਤੀ, ਕਿਨੌਰ ਅਤੇ ਕੁੱਲੂ ਦੀਆਂ ਉੱਚੀਆਂ ਚੋਟੀਆਂ 'ਤੇ 29 ਦਸੰਬਰ ਨੂੰ ਵੀ ਬਰਫ਼ਬਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸ਼ਿਮਲਾ ਵਿਚ ਅੱਜ ਸਵੇਰ ਤੋਂ ਹੀ ਆਸਮਾਨ ਵਿਚ ਬੱਦਲ ਛਾਏ ਹੋਏ ਹਨ ਅਤੇ ਮੌਸਮ ਖ਼ਰਾਬ ਹੋ ਗਿਆ ਹੈ। ਹਾਲਾਂਕਿ ਦੁਪਹਿਰ ਤੋਂ ਬਾਅਦ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜ਼ਾਹਿਰ ਹੈ ਕਿ ਨਵੇਂ ਸਾਲ ਤੋਂ ਪਹਿਲਾਂ ਪਹਾੜਾਂ 'ਤੇ ਚੰਗੀ ਬਰਫ਼ ਪੈਣ ਵਾਲੀ ਹੈ। ਰਾਹਤ ਦੀ ਗੱਲ ਹੈ ਕਿ 30 ਅਤੇ 31 ਦਸੰਬਰ ਨੂੰ ਨਵੇਂ ਸਾਲ ਦੇ ਜਸ਼ਨਾਂ ਲਈ ਮੌਸਮ ਸਾਫ਼ ਹੋ ਜਾਵੇਗਾ। ਇਸ ਨਾਲ ਲੋਕ ਨਿਰਮਾਣ ਵਿਭਾਗ ਨੂੰ ਵੀ ਬਰਫ਼ ਕਾਰਨ ਬੰਦ ਪਈਆਂ ਸੜਕਾਂ ਨੂੰ ਖੋਲ੍ਹਣ ਦਾ ਸਮਾਂ ਮਿਲੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement