DR Manmohan Singh: ਮਰਹੂਮ PM ਡਾ. ਮਨਮੋਹਨ ਸਿੰਘ ਦਾ ਭਲਕੇ ਹੋਵੇਗਾ ਅੰਤਿਮ ਸਸਕਾਰ
Published : Dec 27, 2024, 10:21 am IST
Updated : Dec 27, 2024, 10:21 am IST
SHARE ARTICLE
Late PM Dr. Manmohan Singh's last rites will be performed tomorrow
Late PM Dr. Manmohan Singh's last rites will be performed tomorrow

ਅੰਤਿਮ ਦਰਸ਼ਨਾਂ ਦੇ ਲਈ ਦਿੱਲੀ ਕਾਂਗਰਸ ਦਫ਼ਤਰ ਵਿਚ ਉਨ੍ਹਾਂ ਦੀ ਦੇਹ ਰੱਖੀ ਜਾਵੇਗੀ।

 

Late PM Dr. Manmohan Singh's last rites will be performed tomorrow: ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਸਾਬਕਾ ਪ੍ਰਧਾਨ ਮੰਤਰੀ ਲੰਬੇ ਸਮੇਂ ਤੋਂ ਬਿਮਾਰ ਸਨ। ਘਰ ਵਿਚ ਬੇਹੋਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਤ 8:06 ਵਜੇ ਦਿੱਲੀ ਏਮਜ਼ ਲਿਆਂਦਾ ਗਿਆ।

ਜਿਥੇ ਉਨ੍ਹਾਂ ਨੂੰ ਐਮਰਜੈਂਸੀ ਵਾਰਡ 'ਚ ਭਰਤੀ ਕਰਵਾਇਆ ਗਿਆ, ਰਾਤ 9:51 'ਤੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਭਲਕੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਅੰਤਿਮ ਦਰਸ਼ਨਾਂ ਦੇ ਲਈ ਦਿੱਲੀ ਕਾਂਗਰਸ ਦਫ਼ਤਰ ਵਿਚ ਉਨ੍ਹਾਂ ਦੀ ਦੇਹ ਰੱਖੀ ਜਾਵੇਗੀ।

ਮਨਮੋਹਨ ਸਿੰਘ 2004 ਵਿਚ ਦੇਸ਼ ਦੇ 14ਵੇਂ ਪ੍ਰਧਾਨ ਮੰਤਰੀ ਬਣੇ। ਉਹ ਮਈ 2014 ਤੱਕ ਇਸ ਅਹੁਦੇ 'ਤੇ ਦੋ ਕਾਰਜਕਾਲ ਪੂਰੇ ਕਰ ਚੁੱਕੇ ਸਨ। ਉਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ।

ਮਨਮੋਹਨ ਸਿੰਘ ਦੇ ਦਿਹਾਂਤ ਕਾਰਨ ਕੇਂਦਰ ਸਰਕਾਰ ਨੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਨਾਲ ਹੀ ਸ਼ੁਕਰਵਾਰ ਨੂੰ ਹੋਣ ਵਾਲੇ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿਤੇ ਗਏ ਹਨ।

ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਖੜਗੇ ਬੇਲਾਗਾਵੀ ਤੋਂ ਦੇਰ ਰਾਤ ਦਿੱਲੀ ਪਹੁੰਚ ਕੇ ਸਿੱਧੇ ਮਨਮੋਹਨ ਸਿੰਘ ਦੇ ਘਰ ਚਲੇ ਗਏ। ਰਾਹੁਲ ਨੇ ਐਕਸ 'ਤੇ ਲਿਖਿਆ- ਮੈਂ ਆਪਣੇ ਮਾਰਗਦਰਸ਼ਕ ਅਤੇ ਗੁਰੂ ਨੂੰ ਗੁਆ ਦਿਤਾ ਹੈ।

ਇਸ ਦੌਰਾਨ ਕਰਨਾਟਕ ਦੇ ਬੇਲਾਗਾਵੀ ਵਿਚ ਚਲ ਰਹੀ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਮੀਟਿੰਗ ਰੱਦ ਕਰ ਦਿਤੀ ਗਈ। ਕਾਂਗਰਸ ਸਥਾਪਨਾ ਦਿਵਸ ਨਾਲ ਸਬੰਧਤ ਸਮਾਗਮ ਵੀ ਰੱਦ ਕਰ ਦਿਤੇ ਗਏ ਹਨ। ਪਾਰਟੀ ਸਮਾਗਮ 3 ਜਨਵਰੀ ਤੋਂ ਬਾਅਦ ਸ਼ੁਰੂ ਹੋਣਗੇ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement