ਸਿੰਘੂ 'ਤੇ ਮਾਹੌਲ ਤਣਾਅਪੂਰਨ, ਵੱਡੀ ਗਿਣਤੀ 'ਚ ਲੋਕ ਕਰ ਰਹੇ 'ਬਾਰਡਰ ਖ਼ਾਲੀ ਕਰੋ' ਦੀ ਨਾਅਰੇਬਾਜ਼ੀ
Published : Jan 28, 2021, 3:20 pm IST
Updated : Jan 28, 2021, 4:06 pm IST
SHARE ARTICLE
protest
protest

ਹੁਣ ਸਿੰਘੂ ਬਾਰਡਰ ਨੇੜਲੇ ਪਿੰਡਾਂ ਦੇ ਲੋਕਾਂ ਦਾ ਗੁੱਸਾ ਭੜਕ ਰਿਹਾ ਹੈ।

ਨਵੀਂ ਦਿੱਲੀ-  26 ਜਨਵਰੀ ਨੂੰ ਟਰੈਕਟਰ ਪਰੇਡ ਵਿੱਚ ਹੋਈ ਹਿੰਸਾ ਤੇ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਏ ਜਾਣ ਤੋਂ ਨਰਾਜ਼ ਕੁਝ ਲੋਕਾਂ ਨੇ ਸਿੰਘੂ ਬਾਰਡਰ 'ਤੇ ਹੰਗਾਮਾ ਕੀਤਾ ਤੇ ਸਿੰਘੂ ਬਾਰਡਰ ਨੂੰ ਖਾਲੀ ਕਰਨ ਲਈ ਨਾਅਰੇਬਾਜ਼ੀ ਕੀਤੀ। ਭੜਕੇ ਲੋਕਾਂ ਦੀ ਨਾਅਰੇਬਾਜ਼ੀ ਕਾਰਨ ਸਿੰਘੂ ਬਾਰਡਰ 'ਤੇ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ ਹੋਇਆ ਹੈ। 

Village People

100 ਦੇ ਕਰੀਬ ਇਨ੍ਹਾਂ ਲੋਕਾਂ ਨੇ ਹੱਥਾਂ 'ਚ ਸਿੰਘੂ ਬਾਰਡਰ ਖ਼ਾਲੀ ਕਰੋ ਦੇ ਬੈਨਰ ਫੜੇ ਹੋਏ ਸਨ ਤੇ ਇਹ ਕਿਸਾਨਾਂ ਖਿਲਾਫ਼ ਆਪਣੀ ਭੜਾਸ ਕੱਢ ਰਹੇ ਸਨ। 

 

 

ਨੇੜਲੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਕਿਸਾਨ ਅੰਦੋਲਨ ਦੇ ਹੱਕ ਵਿੱਚ ਹਨ ਪਰ 26 ਜਨਵਰੀ ਨੂੰ ਹੋਈ ਹਿੰਸਾ, ਤਿਰੰਗੇ ਦੇ ਨਿਰਾਦਰ ਤੋਂ ਦੁਖੀ ਹਨ ਤੇ ਹੁਣ ਉਹ ਚਾਹੁੰਦੇ ਹਨ ਕਿ ਸਿੰਘੂ ਬਾਰਡਰ ਖਾਲੀ ਹੋ ਜਾਵੇ।  ਪਿੰਡਾਂ ਦੇ ਲੋਕਾਂ ਨੇ ਸਿੰਘੂ ਹੱਦ 'ਤੇ 26 ਜਨਵਰੀ ਦੀ ਇਸ ਘਟਨਾ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ।

PROTEST

ਜ਼ਿਕਰਯੋਗ ਹੈ ਕਿ  ਬੀਤੇ ਦਿਨ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਕਈ ਕਿਸਾਨ ਆਗੂਆਂ ‘ਤੇ ਪਰਚੇ ਦਰਜ ਕੀਤੇ ਗਏ। ਦਿੱਲੀ ਪੁਲਿਸ ਦੀ ਐਫਆਈਆਰ ਵਿਚ ਕਿਸਾਨ ਆਗੂਆਂ 'ਤੇ ਕਿਸਾਨ ਟਰੈਕਟਰ ਪਰੇਡ ਸਬੰਧੀ ਐਨਓਸੀ ਦੀ ਉਲੰਘਣਾ ਲਈ ਮਾਮਲੇ ਦਰਜ ਕੀਤੇ ਗਏ ਹਨ।  ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਤੇ ਹਿੰਸਾ ਅਤੇ ਤੋੜ-ਫੋੜ ਵਿਚ ਦਿੱਲੀ ਪੁਲਿਸ ਦੇ 394 ਜਵਾਨ ਜ਼ਖਮੀ ਹੋਏ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement