ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸੁਰੱਖਿਆ ਤੇ ਖੁਫ਼ੀਆ ਅਧਿਕਾਰੀਆਂ ਦੀ ਮੀਟਿੰਗ
Published : Feb 28, 2019, 11:18 am IST
Updated : Feb 28, 2019, 11:18 am IST
SHARE ARTICLE
A meeting of security and intelligence officials in view of the current situation
A meeting of security and intelligence officials in view of the current situation

ਪਾਕਿਸਤਾਨੀ ਲੜਾਕੂ ਜਹਾਜ਼ਾਂ ਦੁਆਰਾ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਕੀਤੇ ਜਾਣ ਦੇ ਸੰਦਰਭ ਵਿਚ ਸੁਰੱਖਿਆ ਅਤੇ ਖ਼ੁਫ਼ੀਆ ਵਿਭਾਗ ਦੇ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਦਫ਼ਤਰ.....

ਨਵੀਂ ਦਿੱਲੀ : ਪਾਕਿਸਤਾਨੀ ਲੜਾਕੂ ਜਹਾਜ਼ਾਂ ਦੁਆਰਾ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਕੀਤੇ ਜਾਣ ਦੇ ਸੰਦਰਭ ਵਿਚ ਸੁਰੱਖਿਆ ਅਤੇ ਖ਼ੁਫ਼ੀਆ ਵਿਭਾਗ ਦੇ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਦਫ਼ਤਰ ਵਿਚ ਬੈਠਕ ਕੀਤੀ। ਅਧਿਕਾਰੀਆਂ ਨੇ ਦਸਿਆ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਭਾਰਤੀ ਥਲ ਸੈਨਾ, ਹਵਾਈ ਫ਼ੌਜ ਅਤੇ ਜਲ ਫ਼ੌਜ ਦੇ ਸੀਨੀਅਰ ਅਧਿਕਾਰੀ ਤੇ ਹੋਰ ਸੁਰੱਖਿਆ ਅਧਿਕਾਰੀ ਬੈਠਕ ਵਿਚ ਸ਼ਾਮਲ ਹੋਏ ਜਿਨ੍ਹਾਂ ਤਾਜ਼ਾ ਸੁਰੱਖਿਆ ਹਾਲਾਤ ਬਾਰੇ ਚਰਚਾ ਕੀਤੀ। 

ਗ੍ਰਹਿ ਮੰਤਰੀ ਵਲੋਂ ਸੁਰੱਖਿਆ ਹਾਲਾਤ ਦਾ ਜਾਇਜ਼ਾ : ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਖ਼ਾਸਕਰ ਪਾਕਿਸਤਾਨ ਨਾਲ ਲਗਦੀ ਸਰਹੱਦ ਦੇ ਸੁਰੱਖਿਆ ਹਾਲਾਤ ਦੀ ਸਮੀਖਿਆ ਕੀਤੀ। ਬੈਠਕ ਦੌਰਾਨ ਦੇਸ਼ ਵਿਚ ਸੁਰੱਖਿਆ ਹਾਲਤ ਅਤੇ ਸਾਰੀਆਂ ਸੰਵੇਦਨਸ਼ੀਲ ਥਾਵਾਂ 'ਤੇ ਸੁਰੱਖਿਆ ਯਕੀਨੀ ਕਰਨ ਬਾਰੇ ਵਿਸਤ੍ਰਿਤ ਵੇਰਵਾ ਦਿਤਾ ਗਿਆ। ਬੈਠਕ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement