ਭਾਰਤ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਵੱਡਾ ਐਲਾਨ
Published : Feb 28, 2019, 8:27 pm IST
Updated : Feb 28, 2019, 8:27 pm IST
SHARE ARTICLE
Kartarpur Sahib
Kartarpur Sahib

ਭਾਰਤ-ਪਾਕਿ ਵਿਚਾਲੇ ਤਣਾਅ ਦੇ ਚੱਲਦੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ ਨੇ ਸਪੱਸ਼ਟ ਕੀਤਾ ਹੈ ਕਿ ਲਾਂਘੇ ਸਬੰਧੀ ਪਾਕਿਸਤਾਨ ਨਾਲ...

ਨਵੀਂ ਦਿੱਲੀ : ਭਾਰਤ-ਪਾਕਿ ਵਿਚਾਲੇ ਤਣਾਅ ਦੇ ਚੱਲਦੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ ਨੇ ਸਪੱਸ਼ਟ ਕੀਤਾ ਹੈ ਕਿ ਲਾਂਘੇ ਸਬੰਧੀ ਪਾਕਿਸਤਾਨ ਨਾਲ ਤੈਅ ਕੀਤੀ ਹਰ ਵਾਰਤਾ ਨੂੰ ਤੈਅ ਸਮੇਂ ਮੁਤਾਬਕ ਹੀ ਮੁਕੰਮਲ ਕੀਤਾ ਜਾਵੇਗਾ ਤੇ ਇਸ ਸਬੰਧੀ ਦੋਵਾਂ ਦੇਸ਼ਾਂ ਦੇ ਵਫ਼ਦ 13 ਮਾਰਚ ਨੂੰ ਮਿਲਣ ਜਾ ਰਹੇ ਹਨ। ਕੇਂਦਰ ਵਲੋਂ ਮਿਲੀ ਜਾਣਕਾਰੀ ਮੁਤਾਬਕ ਕਰਤਾਰਪੁਰ ਸਾਹਿਬ ਲਾਂਘਾ ਦੇਸ਼ ਦੀ ਆਬਾਦੀ ਦੇ ਜ਼ਿਕਰਯੋਗ ਹਿੱਸੇ ਨਾਲ ਸਬੰਧ ਰੱਖਣ ਵਾਲੇ ਲੋਕਾਂ ਦੇ ਜਜ਼ਬਾਤਾਂ ਨਾਲ ਸਬੰਧਤ ਹੈ। ਇਸ ਲਈ ਭਾਰਤੀ ਵਫ਼ਦ ਕਰਤਾਰਪੁਰ ਸਾਹਿਬ ਗੁਰਦੁਆਰੇ ਤਕ ਬਣਨ ਵਾਲੇ ਲਾਂਘੇ ਲਈ ਪਾਕਿਸਤਾਨ ਨਾਲ ਮੁਲਾਕਾਤ ਕਰੇਗਾ।

On Going Work On Kartarpur corridorKartarpur corridor

ਭਾਰਤ ਨੇ ਪਾਕਿਸਤਾਨ ਵਲੋਂ ਸਾਂਝੀ ਰੇਲ ਸੇਵਾ ਰੱਦ ਕਰਨ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਭਾਰਤ ਨੇ ਸਮਝੌਤਾ ਐਕਸਪ੍ਰੈਸ ਰੱਦ ਕਰਨ ਲਈ ਕੋਈ ਵੀ ਸੱਦਾ ਨਹੀਂ ਦਿਤਾ। ਜ਼ਿਕਰਯੋਗ ਹੈ ਕਿ ਪੁਲਵਾਮਾ ਹਮਲੇ ਅਤੇ ਭਾਰਤੀ ਹਵਾਈ ਫ਼ੌਜ ਵਲੋਂ ਪਾਕਿਸਤਾਨ 'ਚ ਦਹਿਸ਼ਤੀ ਟਿਕਾਣਿਆਂ 'ਤੇ ਸੁੱਟੇ ਬੰਬਾਂ ਮਗਰੋਂ ਦੋਵਾਂ ਮੁਲਕਾਂ 'ਚ ਤਣਾਅ ਬੇਹੱਦ ਵਧ ਗਿਆ ਸੀ। ਉੱਧਰ, ਪਾਕਿਸਤਾਨ ਨੇ ਕਈ ਵਾਰ ਭਾਰਤ ਨੂੰ ਗੱਲਬਾਤ ਦਾ ਸੱਦਾ ਦਿਤਾ ਹੈ, ਜਿਸ ਕਾਰਨ ਮਾਹੌਲ ਸ਼ਾਂਤ ਹੋਣ ਵੱਲ ਵਧ ਰਿਹਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement