ਪ੍ਰਧਾਨ ਮੰਤਰੀ ਅੱਜ ਫਿਰ ਕਰਨਗੇ ‘ਮਨ ਕੀ ਬਾਤ’, ਅਹਿਮ ਮੁੱਦਿਆਂ ਦਾ ਹੋ ਸਕਦਾ ਹੈ ਜ਼ਿਕਰ
Published : Feb 28, 2021, 8:11 am IST
Updated : Feb 28, 2021, 8:11 am IST
SHARE ARTICLE
PM Modi
PM Modi

ਮਨ ਕੀ ਬਾਤ ਦੇ 74ਵੇਂ ਐਪੀਸੋਡ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ ਪੀਐਮ ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਦੇ 74ਵੇਂ ਐਪੀਸੋਡ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਪੀਐਮ ਮੋਦੀ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਅਪਣੇ ਸੁਝਾਅ ਰੱਖ ਸਕਦੇ ਹਨ।

PM Modi to inaugurate 'The India Toy Fair 2021PM Modi

ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਦੇਸ਼ ਵਿਚ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਟੀਕਾਕਰਣ ਦੇ ਦੂਜੇ ਪੜਾਅ ਨੂੰ ਲੈ ਕੇ ਚਰਚਾ ਕਰ ਸਕਦੇ ਹਨ। ਇਸ ਤੋਂ ਇਲਾਵਾ ਪੀਐਮ ਮੋਦੀ ਖੇਤੀ ਕਾਨੂੰਨਾਂ ਵਿਰੁੱਧ ਤਿੰਨ ਮਹੀਨਿਆਂ ਤੋਂ ਜਾਰੀ ਕਿਸਾਨੀ ਅੰਦੋਲਨ ਬਾਰੇ ਵੀ ਗੱਲ ਕਰ ਸਕਦੇ ਹਨ। ਇਸ ਤੋਂ ਪਹਿਲਾਂ 73ਵੇਂ ਐਪੀਸੋਡ ਵਿਚ ਪੀਐਮ ਮੋਦੀ ਨੇ ਗਣਤੰਤਰ ਦਿਵਸ ਮੌਕੇ ਲਾਲ ਕਿਲੇ ’ਤੇ ਹੋਈ ਹਿੰਸਾ ਦਾ ਜ਼ਿਕਰ ਕੀਤਾ ਸੀ।

Mann ki Baat, Pm ModiPM Modi

ਇਸ ਦੇ ਨਾਲ ਹੀ ਉਹਨਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਭਾਰਤ ਦੇ ਯੋਗਦਾਨ ਦਾ ਜ਼ਿਕਰ ਕੀਤਾ ਸੀ। ਦੱਸ ਦਈਏ ਕਿ ਇਸ ਮਹੀਨੇ ਦੀ ਸ਼ੁਰੂਆਤ ਵਿਚ ਹੀ ਪੀਐਮ ਮੋਦੀ ਨੇ ਟਵੀਟ ਜ਼ਰੀਏ 'ਮਨ ਕੀ ਬਾਤ' ਦੌਰਾਨ ਚਰਚਾ ਦੇ ਵਿਸ਼ਿਆਂ ਲਈ ਸੁਝਾਅ ਮੰਗੇ ਸਨ।  ਵਿਚਾਰ ਸਾਂਝੇ ਕਰਨ ਲਈ ਟੋਲ ਫ੍ਰੀ ਨੰਬਰ ਵੀ ਦਿੱਤਾ ਗਿਆ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement