ਸਭ ਤੋਂ ਤਾਕਤਵਰ ਭਾਰਤੀਆਂ ਦੀ ਸੂਚੀ ’ਚ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਂਅ ਸ਼ਾਮਿਲ
Published : Mar 28, 2021, 3:37 pm IST
Updated : Mar 28, 2021, 3:43 pm IST
SHARE ARTICLE
Joginder singh
Joginder singh

ਇੰਡੀਅਨ ਐਕਸਪ੍ਰੈੱਸ ਵੱਲੋਂ ਜਾਰੀ ਕੀਤੀ ਗਈ ਸਾਲ 2021 ਦੀ ਸੂਚੀ।

ਚੰਡੀਗੜ੍ਹ:ਭਾਰਤ ਵਿੱਚ ਸਭ ਤੋਂ ਸ਼ਕਤੀਸ਼ਾਲੀ ਭਾਰਤੀਆਂ ਦੀ ਸੂਚੀ ਵਿਚ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਮ ਦਰਜ ਹੋਇਆ ਹੈ। 88 ਵੇਂ ਰੈਂਕ ‘ਚ ਸ਼ਾਮਲ ਕੀਤਾ ਗਿਆ ਹੈ । 74 ਸਾਲਾ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਤਾਕਤਵਰ ਭਾਰਤੀਆਂ ਦੀ ਸੂਚੀ ਵਿਚ ਸ਼ਾਮਿਲ ਕਰਨਾ ਬਹੁਤ ਅਹਿਮ ਹੈ।  ਕਿਸਾਨ ਆਗੂ ਜੋਗਿੰਦਰ ਸਿੰਘ ਦਾ ਨਾਂ ਇੰਡੀਅਨ ਐਕਸਪ੍ਰੈੱਸ ਵੱਲੋਂ ਜਾਰੀ ਕੀਤੀ ਗਈ ਸਾਲ 2021 ਭਾਰਤ ਦੇ ਸਭ ਤੋਂ ਤਾਕਤਵਾਰ਼ ਭਾਰਤੀਆਂ ਦੀ ਸੂਚੀ ਚ ਸ਼ਾਮਲ ਕੀਤਾ ਗਿਆ ਹੈ ।Joginder singh UgrahanJoginder singh Ugrahanਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਇਸ ਸੂਚੀ ਵਿੱਚ ਨਾਮ ਆਉਣ ਦਾ ਕਾਰਨ  ਕਿਸਾਨੀ ਅੰਦੋਲਨ ਵਿੱਚ ਕਿਸਾਨਾਂ ਦੀ ਅਗਵਾਈ ਕਰਨ ਕਰਕੇ ਸ਼ਾਮਲ ਹੋਇਆ ਮੰਨਿਆ ਜਾ ਰਿਹਾ ਹੈ । ਪਹਿਲਾਂ ਕਦੇ ਕਿਸੇ ਕਿਸਾਨ ਆਗਬ ਦਾ ਨਾਂ ਇਸ ਸੂਚੀ ਵਿੱਚ ਸ਼ਾਮਿਲ ਨਹੀਂ ਹੋਇਆ।  ਇਸ ਸੂਚੀ ਵਿੱਚ ਸਭ ਤੋਂ ਪਹਿਲਾ ਨਾਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦੂਸਰਾ ਨਾਮ ਜੋਗਿੰਦਰ ਸਿੰਘ ਉਗਰਾਹਾਂ ਦਾ ਹੈ।

Joginder singh UgrahanJoginder singh Ugrahanਜ਼ਿਕਰਯੋਗ ਹੈ ਕਿ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਕਾਨੂੰਨਾਂ ਦੇ ਖਿਲਾਫ ਸੰਘਰਸ਼  ਚੱਲ ਰਿਹਾ ਹੈ। ਦਿੱਲੀ ਦੇ ਬਾਰਡਰਾਂ ‘ਤੇ ਸੰਯੁਕਤ ਕਿਸਾਨ ਮੋਰਚਾ ਵੀ ਕਿਸਾਨੀ ਅੰਦੋਲਨ ਦੀ ਅਗਵਾਈ ਕਰ ਰਿਹਾ ਹੈ । ਬੇਸ਼ੱਕ ਦੀ ਭਾਰਤੀ ਕਿਸਾਨ ਯੂਨੀਅਨ ਵੀ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਨਹੀਂ ਹੈ । ਦਿੱਲੀ ਦੇ ਟਿੱਕਰੀ ਬਾਰਡਰ ‘ਤੇ ਉਗਰਾਹਾਂ ਜਥੇਬੰਦੀ ਨੇ ਵੱਖਰੀ ਸਟੇਜ ਲਾਈ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement