ਬਿਹਾਰ : ਤੇਜ਼ ਰਫ਼ਤਾਰ ਗੱਡੀ ਨੇ ਮਾਸੂਮ ਦੀ ਲਈ ਜਾਨ, ਬਿਸਕੁਟ ਖਰੀਦਣ ਜਾਂਦੇ ਸਮੇਂ ਬੱਚਾ ਹੋਇਆ ਹਾਦਸੇ ਦਾ ਸ਼ਿਕਾਰ
Published : Mar 28, 2023, 4:40 pm IST
Updated : Mar 28, 2023, 4:40 pm IST
SHARE ARTICLE
photo
photo

ਹਾਦਸੇ ਤੋਂ ਬਾਅਦ ਡਰਾਈਵਰ ਗੱਡੀ ਲੈ ਕੇ ਫ਼ਰਾਰ ਹੋ ਗਿਆ

 

ਬਿਹਾਰ : ਭਾਗਲਪੁਰ 'ਚ ਤੇਜ਼ ਰਫਤਾਰ ਗੱਡੀ ਨੇ ਬੱਚੇ ਨੂੰ ਕੁਚਲ ਦਿੱਤਾ। ਇਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ NH-80 'ਤੇ ਸੁਲਤਾਨਗੰਜ ਥਾਣਾ ਖੇਤਰ ਦੇ ਅਧੀਨ ਮਿਰਜ਼ਾਪੁਰ ਦਮਖੋਲੀਆ ਪਿੰਡ 'ਚ ਵਾਪਰਿਆ। ਬੱਚਾ ਦੁਕਾਨ 'ਤੇ ਬਿਸਕੁਟ ਲੈਣ ਜਾ ਰਿਹਾ ਸੀ ਕਿ ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ।

ਮ੍ਰਿਤਕ ਦੀ ਪਛਾਣ ਵਿਕਰਮ ਕੁਮਾਰ 7 ਸਾਲਾ ਪੁੱਤਰ ਮਨੋਜ ਤਾਂਤੀ ਵਾਸੀ ਪਿੰਡ ਦਮਖੋਲੀਆ ਵਜੋਂ ਹੋਈ ਹੈ। ਇਸ ਦੇ ਨਾਲ ਹੀ ਘਟਨਾ ਦੇ ਤੁਰੰਤ ਬਾਅਦ ਸਥਾਨਕ ਪਿੰਡ ਵਾਸੀਆਂ ਦੀ ਭੀੜ NH 'ਤੇ ਇਕੱਠੀ ਹੋ ਗਈ। ਬੱਚੇ ਨੂੰ ਤੁਰੰਤ ਰੈਫਰਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰਿਸ਼ਤੇਦਾਰ ਵੀ ਮੌਕੇ 'ਤੇ ਪਹੁੰਚ ਗਏ ਅਤੇ ਮੁਆਵਜ਼ੇ ਦੀ ਮੰਗ ਕਰਦਿਆਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੜਕ ਜਾਮ ਕਰ ਦਿੱਤੀ।

ਰਿਸ਼ਤੇਦਾਰਾਂ ਨੇ ਦੱਸਿਆ ਕਿ ਬੱਚਾ ਘਰੋਂ ਬਿਸਕੁਟ ਲੈਣ ਜਾ ਰਿਹਾ ਸੀ। ਉਦੋਂ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਡਰਾਈਵਰ ਗੱਡੀ ਲੈ ਕੇ ਫ਼ਰਾਰ ਹੋ ਗਿਆ। ਬੱਚੇ ਦੀ ਮੌਤ ਨੂੰ ਲੈ ਕੇ ਰਿਸ਼ਤੇਦਾਰਾਂ ਅਤੇ ਸਥਾਨਕ ਪਿੰਡ ਵਾਸੀਆਂ ਨੇ ਕਾਫੀ ਗੁੱਸੇ ਵਿਚ ਆ ਕੇ ਮੁੱਖ ਮਾਰਗ ਜਾਮ ਕਰ ਦਿੱਤਾ। ਇਸ ਕਾਰਨ ਘੰਟਿਆਂਬੱਧੀ ਆਵਾਜਾਈ ਪ੍ਰਭਾਵਿਤ ਰਹੀ। 

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਥਾਣਾ ਇੰਚਾਰਜ ਮੌਕੇ 'ਤੇ ਪਹੁੰਚੇ ਅਤੇ ਗੁੱਸੇ 'ਚ ਆਏ ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸਮਝਾ ਕੇ ਆਵਾਜਾਈ ਨੂੰ ਚਾਲੂ ਕਰਵਾਇਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement