ਚਮਕ ਗੁਆ ਚੁੱਕੇ ਕਣਕ ਦੇ ਦਾਣਿਆਂ ਲਈ ਕੀਮਤ 'ਚ ਕਟੌਤੀ ਵਾਪਸ ਲਵੇ ਕੇਂਦਰ : ਕੈਪਟਨ
Published : Apr 28, 2020, 11:00 pm IST
Updated : Apr 28, 2020, 11:00 pm IST
SHARE ARTICLE
image
image

ਚਮਕ ਗੁਆ ਚੁੱਕੇ ਕਣਕ ਦੇ ਦਾਣਿਆਂ ਲਈ ਕੀਮਤ 'ਚ ਕਟੌਤੀ ਵਾਪਸ ਲਵੇ ਕੇਂਦਰ : ਕੈਪਟਨ

ਚੰਡੀਗੜ੍ਹ, 28 ਅਪ੍ਰੈਲ (ਸ.ਸ.ਸ) :        ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਬੇਮੌਸਮੇ ਮੀਂਹ ਕਾਰਨ ਸੁੰਗੜੇ ਅਤੇ ਚਮਕ ਗੁਆ ਚੁੱਕੇ ਕਣਕ ਦੇ ਦਾਣਿਆਂ ਲਈ ਨਿਰਧਾਰਤ ਸ਼ਰਤਾਂ 'ਚ ਢਿੱਲ ਦਿੰਦਿਆਂ ਇਸ ਦੀ ਖਰੀਦ ਦੀ ਕੀਮਤ 'ਚ ਕਟੌਤੀ ਲਾਗੂ ਕੀਤੇ ਜਾਣ ਦੇ ਕਦਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਇਸ ਗੱਲ 'ਤੇ ਦੁੱਖ ਜ਼ਾਹਰ ਕੀਤਾ ਕਿ ਛੋਟਾਂ ਦੇਣ ਲਈ ਸੂਬਾ ਸਰਕਾਰ ਵੱਲੋਂ ਪੇਸ਼ ਕੀਤੀ ਪਹਿਲੀ ਨੁਮਾਇੰਦਗੀ ਸਵਿਕਾਰ ਕਰਦਿਆਂ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਭਾਰੀ ਕੀਮਤ ਕਟੌਤੀ ਲਗਾ ਦਿੱਤੀ ਹੈ ਜਿਸ ਨਾਲ ਅੱਗੇ ਕਿਸਾਨਾਂ ਉਤੇ ਭਾਰੀ ਬੋਝ ਪਵੇਗਾ ਜੋ ਕਿ ਪਹਿਲਾਂ ਹੀ ਲੌਕਡਾਊਨ ਦੇ ਚੱਲਦਿਆਂ ਆਮਦਨ ਘਟਣ ਕਾਰਨ ਘਾਟਾ ਸਹਿਣ ਕਰ ਰਹੇ ਹਨ।Capt. Amrinder Singh


ਕੈਪਟਨ ਅਮਰਿੰਦਰ ਸਿੰਘ ਨੇ ਕੀਮਤ 'ਚ ਕਟੌਤੀ ਦੇ ਬਿਨਾਂ ਛੋਟਾਂ ਦੀ ਆਗਿਆ ਦੇਣ ਦੀ ਆਪਣੀ ਮੰਗ ਦੁਹਰਾਉਂਦਿਆਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਮੰਤਰਾਲੇ ਨੂੰ ਆਪਣੇ ਪਹਿਲੇ ਫੈਸਲੇ ਦੀ ਤੁਰੰਤ ਸਮੀਖਿਆ ਕਰਨ ਦੀ ਸਲਾਹ ਦੇਣ। ਸੁੰਗੜੇ ਦਾਣੇ 'ਤੇ ਪ੍ਰਤੀ ਕੁਇੰਟਲ 4.81 ਰੁਪਏ ਤੋਂ 24.06 ਰੁਪਏ ਤੱਕ ਅਤੇ ਚਮਕ ਫਿੱਕੀ ਵਾਲੇ ਦਾਣਿਆਂ 'ਤੇ 4.81 ਰੁਪਏ ਕੀਮਤ ਕਟੌਤੀ ਕੀਤੀ ਗਈ ਹੈ।


 ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੇ ਪਹਿਲਾਂ ਹੀ ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ ਇਕ ਹਵਾਲਾ ਵੀ ਦਿੱਤਾ ਹੈ ਤਾਂ ਜੋ ਬਿਨਾਂ ਕਿਸੇ ਕਟੌਤੀ ਕੀਤੇ ਨਿਰਧਾਰਤ ਸ਼ਰਤਾਂ ਵਿੱਚ ਢਿੱਲ ਦਿੱਤੀ ਜਾ ਸਕੇ।

28 ਅਪ੍ਰੈਲ ਨੂੰ ਇਸ ਦੇ ਜਵਾਬ ਵਿੱਚ ਕੇਂਦਰੀ ਮੰਤਰਾਲੇ ਨੇ ਕਣਕ ਦੇ ਦਾਣੇ ਸੁੰਗੜਨ ਅਤੇ ਚਮਕ ਫਿੱਕੀ ਪੈਣ ਦੇ ਮਾਪਦੰਡਾਂ ਨੂੰ ਪੂਰਾ ਕਰਨ 'ਚ ਅਸਫਲ ਰਹਿਣ ਵਿੱਚ ਕੁਝ ਢਿੱਲ ਦਿੱਤੀ ਪਰ ਮੁੱਲ ਵਿੱਚ ਕਟੌਤੀ ਕਰ ਦਿੱਤੀ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਦੇ ਕਿਸਾਨ ਮੁਲਕ ਨੂੰ ਭੋਜਨ ਮੁਹੱਈਆ ਕਰਵਾ ਰਹੇ ਹਨ। ਇਸ ਕਰਕੇ ਲੌਕਡਾਊਨ ਦੀਆਂ ਬੰਦਸ਼ਾਂ ਕਾਰਨ ਅਤੇ ਹਾਲਾਤ ਉਨ੍ਹਾਂ ਦੇ ਕਾਬੂ ਤੋਂ ਬਾਹਰ ਹੋਣ ਕਰਕੇ ਕਿਸੇ ਵੀ ਢੰਗ ਨਾਲ ਕਿਸਾਨਾਂ ਦੀ ਆਮਦਨ ਵਿੱਚ ਕਟੌਤੀ ਕਰਨਾ ਸਰਾਸਰ ਬੇਇਨਸਾਫੀ ਹੈ।


Îਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਣਕ ਦੀ ਫਸਲ ਪੱਕਣ ਤੋਂ ਪਹਿਲਾਂ ਮਾਰਚ, 2020 ਵਿੱਚ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਬੇਮੌਸਮਾ ਮੀਂਹ ਪਿਆ ਸੀ। ਉਨ੍ਹਾਂ ਕਿਹਾ ਕਿ ਮੁਲਕ ਭਰ ਵਿੱਚ ਲੌਕਡਾਊਨ ਦੇ ਐਲਾਨ ਨਾਲ ਇਹ ਸਮੱਸਿਆ ਹੋਰ ਵਧ ਗਈ ਅਤੇ ਕਿਸਾਨ ਆਪਣੀਆਂ ਫਸਲਾਂ ਨੂੰ ਬਚਾਉਣ ਲਈ ਇਹਤਿਆਦੀ ਕਦਮ ਚੁੱਕਣ ਤੋਂ ਅਸਮਰੱਥ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਇਹ ਦੇਖਿਆ ਗਿਆ ਕਿ ਪੰਜਾਬ ਦੇ ਕਈ ਹਿੱਸਿਆਂ ਵਿੱਚ ਪਹੁੰਚ ਰਹੀ ਕਣਕ ਦੇ ਦਾਣੇ ਦੇ ਸੁੰਗੜ ਗਏ ਹਨ ਅਤੇ ਕਈ ਥਾਈਂ ਦਾ ਦਾਣਿਆਂ ਦੀ ਚਮਕ ਫਿੱਕੀ ਪੈਣ ਦੀਆਂ ਵੀ ਰਿਪੋਰਟਾਂ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement